ਫ਼ਰੀਦਕੋਟ 'ਚ ਤੇਜ਼ ਰਫਤਾਰ ਕਾਰ ਨੇ ਬਾਈਕ ਨੂੰ ਮਾਰੀ ਟੱਕਰ, ਇੱਕ ਦੀ ਮੌਤ

ਫ਼ਰੀਦਕੋਟ, 07 ਮਈ : ਫ਼ਰੀਦਕੋਟ ਦੇ ਪਿੰਡ ਸੋਢਾ ਸਿੰਘ ਵਾਲਾ ਨੇੜੇ ਇੱਕ ਤੇਜ਼ ਰਫਤਾਰ ਕਾਰ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ। ਜ਼ਖਮੀ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਥਾਣਾ ਬਾਜਾਖਾਨਾ ਦੀ ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਡੋਡ ਵਾਸੀ ਬਲੌਰ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਐਤਵਾਰ ਰਾਤ ਕਰੀਬ 8 ਵਜੇ ਉਹ ਆਪਣੇ ਸਾਥੀ ਭਾਨ ਸਿੰਘ (54) ਨਾਲ ਬਾਈਕ ’ਤੇ ਜੈਤੋ ਵੱਲ ਜਾ ਰਿਹਾ ਸੀ। ਜਿਵੇਂ ਹੀ ਉਹ ਸੋਢਾ ਸਿੰਘ ਵਾਲਾ ਨੇੜੇ ਪਹੁੰਚੇ ਤਾਂ ਪਿੱਛੋਂ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾੜੇ ਵਿੱਚ ਦੋਵੇਂ ਗੰਭੀਰ ਜ਼ਖਮੀ ਹੋ ਗਏ। ਬਲੌਰ ਸਿੰਘ ਨੇ ਦੱਸਿਆ ਕਿ ਜ਼ਖਮੀ ਹਾਲਤ ‘ਚ ਦੋਵਾਂ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਲਿਜਾਇਆ ਗਿਆ। ਇੱਥੇ ਇਲਾਜ ਦੌਰਾਨ ਉਸ ਦੇ ਸਾਥੀ ਭਾਨ ਸਿੰਘ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਪੁਲਿਸ ਨੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਹੈ।