ਖੇਡ ਵਿਭਾਗ ਵੱਲੋਂ ਵੱਖ-ਵੱਖ ਵਰਗ ਦੇ ਖਿਡਾਰੀਆਂ ਵਿਚਕਾਰ ਬਾਸਕਿਟਬਾਲ ਖੇਡ ਦੇ ਫ੍ਰੇਂਡਲੀ ਮੁਕਾਬਲੇ ਕਰਵਾਏ ਗਏ

  • ਨਸ਼ਿਆਂ ਤੋਂ ਦੂਰ ਰਹਿਣ ਲਈ ਸਹੁੰ ਵੀ ਚੁਕਾਈ

ਫਾਜ਼ਿਲਕਾ, 12 ਜੁਲਾਈ 2024 : ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਮਾੜੇ ਪ੍ਰਭਾਵ ਤੋਂ ਬਚਾਉਣ ਲਈ ਖੇਡ ਵਿਭਾਗ ਵੱਲੋਂ ਏਕਮੇ ਪਬਲਿਕ ਸੀਨੀਅਰ ਸਕੈਂਡਰੀ ਸਕੂਲ, ਜਲਾਲਾਬਾਦ (ਪੱ) ਵਿਖੇ ਬਾਸਕਿਟਬਾਲ ਗੇਮ ਦੇ ਫ੍ਰੇਂਡਲੀ ਮੁਕਾਬਲੇ ਕਰਵਾਏ ਗਏ। ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਅੰ-17 ਅਤੇ ਅੰ-19 ਉਮਰ ਵਰਗ ਦੇ ਖਿਡਾਰੀਆਂ ਨੇ ਭਾਗ ਲਿਆ ਗਿਆ । ਇਹ ਜਾਣਕਾਰੀ ਜਿਲ੍ਹਾ ਖੇਡ ਅਫਸਰ ਫਾਜਿਲਕਾ ਸ੍ਰੀ ਗੁਰਪ੍ਰੀਤ ਸਿੰਘ ਬਾਜਵਾ ਨੇ ਦਿੱਤੀ। ਜ਼ਿਲ੍ਹਾ ਖੇਡ ਅਫਸਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਫਾਜਿਲਕਾ ਡਾ. ਸੇਨੂ ਦੁੱਗਲ ਦੇ ਦਿਸ਼ਾ-ਨਿਦੇਸ਼ਾਂ ਮੁਤਾਬਕ ਨਸ਼ਿਆ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਹੁਕਮਾਂ ਦੀ ਪਾਲਣਾ ਕਰਦਿਆਂ ਜਿਲ੍ਹਾ ਪ੍ਰਸਾਸ਼ਨ ਫਾਜਿਲਕਾ ਵੱਲੋਂ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਕਰਵਾਏ ਗਏ ਇਨ੍ਹਾਂ ਖੇਡ ਮੁਕਬਾਲਿਆ ਵਿੱਚ ਅੰਡਰ -17 ਉਮਰ ਵਰਗ ਵਿੱਚ ਗ੍ਰੀਨ ਹਾਉਸ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਰੈੱਡ ਹਾਉਸ ਦੀ ਟੀਮ ਨੇ ਦੂਜਾ ਸਥਾਨ ਹਾਸਿਲ ਕੀਤਾ। ਅੰਡਰ-19 ਵਿੱਚ ਬਲੂ ਹਾਉਸ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਰੈੱਡ ਹਾਉਸ ਦੀ ਟੀਮ ਨੇ ਦੁਜਾ ਸਥਾਨ ਹਾਸਿਲ ਕੀਤਾ। ਸਕੂਲ ਦੇ ਪ੍ਰਿੰਸੀਪਲ ਅਤੇ ਅਧਿਆਪਕ ਸਾਹਿਬਾਨਾਂ ਵੱਲੋਂ ਇਹਨਾਂ ਮੁਕਾਬਲੇ ਨੂੰ ਪੁਰਾ ਸਹਿਯੋਗ ਦਿੱਤਾ ਗਿਆ ਅਤੇ ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਸਹੁੰ ਵੀ ਚੁਕਾਈ ਗਈ । ਇਸ ਤੋਂ ਇਲਾਵਾ ਕੋਚ ਸਾਹਿਬਾਨ ਵੱਲੋਂ ਖਿਡਾਰੀਆਂ ਨੂੰ ਖੇਡਾਂ ਵੱਲ ਵੱਧ ਤੋਂ ਵੱਧ ਜੁੜਨ ਅਤੇ ਨੌਜਵਾਨਾਂ ਨੂੰ ਇਹਨਾਂ ਨਸ਼ਿਆਂ ਦੀ ਬੁਰੀ ਆਦਤਾਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਵੀ ਕੀਤਾ ਗਿਆ।