ਕੋਟਕਪੂਰਾ ਵਿਖੇ ਮੁਹੱਲਾ ਨਿਵਾਸੀਆਂ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ 

  • ਸਪੀਕਰ ਸੰਧਵਾਂ ਨੇ ਪਾਠ ਵਿੱਚ ਕੀਤੀ ਸ਼ਿਰਕਤ 

ਕੋਟਕਪੂਰਾ 25 ਫ਼ਰਵਰੀ : ਕੋਟਕਪੂਰਾ ਵਿਖੇ ਜੋਤੀ ਮਾਡਲ ਸਕੂਲ ਵਾਲੀ ਗਲੀ ਵਿੱਚ ਮੁਹੱਲਾ ਨਿਵਾਸੀਆਂ ਵੱਲੋਂ ਸਰਬੱਤ ਦੇ ਭਲੇ ਲਈ ਅਤੇ ਪ੍ਰਮਾਤਮਾ ਦੇ ਸ਼ੁਕਰਾਨੇ ਲਈ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਜਿਸ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਅੱਗੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ। ਇਸ ਮੌਕੇ ਬੋਲਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਪ੍ਰਮਾਤਮਾ ਦਾ ਸ਼ੁਕਰਾਨਾ ਕਰਨਾ ਹਰ ਧਰਮ,ਕੌਮ ਅਤੇ ਮਜਹੱਬ ਦੇ ਵਿੱਚ ਸਿਖਾਇਆ ਜਾਂਦਾ ਹੈ ਅਤੇ ਇਸ ਇਲਾਕੇ ਦੇ ਲੋਕਾਂ ਵਲੋਂ ਇਸ ਪ੍ਰੰਪਰਾ ਨੂੰ ਜਾਰੀ ਰੱਖਣ ਲਈ ਉਨ੍ਹਾਂ ਲੋਕਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਉਨ੍ਹਾਂ ਮੁਹੱਲਾ ਵਾਸੀਆਂ ਨਾਲ ਵਿਚਾਰ-ਚਰਚਾ ਕੀਤੀ ਅਤੇ ਉਨ੍ਹਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਵੀ ਸੁਣੀਆਂ।