ਸ੍ਰੀ ਗੁਰੂ ਨਾਨਕ ਦੇਵ ਸਕੂਲ ਦੀ ਬਾਰਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਪ੍ਰਦਰਸ਼ਨ 

ਰਾਏਕੋਟ, 14 ਮਈ (ਰਘਵੀਰ ਸਿੰਘ ਜੱਗਾ) : ਸੀ.ਬੀ.ਐਸ.ਈ ਬੋਰਡ ਵਲੋਂ ਬੀਤੇ ਦਿਨ ਐਲਾਨੇ ਗਏ +2 ਦੇ ਨਤੀਜੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਕਾਨਵੈਂਟ ਸਕੂਲ ਆਂਡਲੂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਮੱਲਾਂ ਮਾਰੀਆਂ ਹਨ। ਸਕੂਲ ਕਮੇਟੀ ਦੇ ਚੇਅਰਮੈਨ ਹਰਵਿੰਦਰ ਸਿੰਘ ਰਾਜਾ ਬਰਾੜ ਅਤੇ ਪਿ੍ਰੰਸੀਪਲ ਮੈਡਮ ਸ੍ਰੀਮਤੀ ਰਾਜਵਿੰਦਰ ਕੌਰ ਨੇ ਦੱਸਿਆ ਕਿ ਸਕੂਲ ਦਾ ਨਤੀਜਾ ਹਰ ਸਾਲ ਦੀ ਤਰਾਂ ਸੌ ਫੀਸਦੀ ਰਿਹਾ ਹੈ ਅਤੇ ਵਿਦਿਆਰਥੀਆਂ ਨੇ ਚੰਗੇ ਅੰਕ ਲੈ ਕੇ ਸਕੂਲ ਅਤੇ ਮਾਪਿਆਂ ਦਾ ਨਾਮ ਉੱਚਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਜੰਡ ਨੇ ਮੈਡੀਕਲ ਵਿਸ਼ੇ ’ਚ 96% ਅੰਕ ਲੈ ਕੇ ਪਹਿਲਾ ਅਤੇ ਕਰਨ ਸ਼ਰਮਾਂ ਨੇ ਨਾਨ ਮੈਡੀਕਲ ਵਿਸ਼ਿਆਂ ਵਿੱਚ 90% ਅੰਕ ਲੈ ਕੇ ਦੂਜਾ ਸਥਾਨ ਹਾਸਲ ਕੀਤਾ ਹੈ। ਇਸ ਮੌਕੇ ਚੇਅਰਮੈਨ ਹਰਵਿੰਦਰ ਸਿੰਘ ਰਾਜਾ ਬਰਾੜ ਨੇ ਉਕਤ ਹੋਣਹਾਰ ਵਿਦਿਆਰਥੀਆਂ ਦਾ ਲੱਡੂਆਂ ਨਾਲ ਮੁੂੰਹ ਮਿੱਠਾ ਕਰਵਾ ਕੇ ਹੌਸਲਾ ਅਫ਼ਜਾਈ ਕੀਤੀ ਅਤੇ ਵਿਦਿਆਰਥੀਆਂ ਸਮੇਤ ਉਨ੍ਹਾਂ ਦੇ ਮਾਪਿਆਂ ਅਤੇ ਅਧਿਾਪਕਾਂ ਨੂੰ ਵੀ ਮੁਬਾਰਬਾਦ ਦਿੱਤੀ। ਇਸ ਮੌਕੇ ਸਕੂਲ ਦੇ ਹੋਰ ਕਈ ਸਟਾਫ ਮੈਂਬਰ ਵੀ ਮੌਜ਼ੂਦ ਸਨ।