ਸ੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੀ ਯਾਤਰਾ ਸਬੰਧੀ ਪਾਸ ਬਣਾਉਣ ਲਈ ਬਰਨਾਲਾ ਵਿਖੇ ਕਾਊਂਂਟਰ ਖੋਲਿਆ-ਖਾਲਸਾ, ਠੀਕਰੀਵਾਲਾ

ਮਹਿਲ ਕਲਾਂ, 19 ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ  ਗੁਰਦੁਆਰਾ ਬਾਬਾ ਗਾਂਧਾ ਸਿੰਘ ਜੀ ਬਰਨਾਲਾ ਵਿਖੇ ਜਥੇਦਾਰ ਪਰਮਜੀਤ ਸਿੰਘ ਖਾਲਸਾ ਜੀ ਅੰਤਿ੍ਗ ਮੈਂਬਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ  ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ)ਦੀ  8ਵੀਂ ਯਾਤਰਾ ਕਰਾਉਣ ਵਾਸਤੇ ਸੰਗਤਾਂ ਦੀ ਮੰਗ ਨੂੰ ਮੁੱਖ ਰੱਖਦਿਆ ਯਾਤਰਾ ਕਾਊਂਟਰ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਖੋਲ ਦਿੱਤਾ ਗਿਆ ਗਿਆ ਹੈ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ  ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ ਨੇ ਕਿਹਾ ਕਿ ਇਹ ਕਾਊਂਟਰ ਸਵੇਰੇ 10  ਵਜੇ ਤੋ ਸਾਮ 4  ਵਜੇ ਤੱਕ ਰਜਿਸਟ੍ਰੇਸ਼ਨ ਫਰੀ ਕੀਤੀ ਜਾਵੇਗੀ । ਜੋ ਭਾਈ ਗੁਰਜੰਟ ਸਿੰਘ ਸੋਨਾ ਪਾਸ ਰਜਿਸਟ੍ਰੇਸ਼ਨ ਗੁਰਦੁਆਰਾ ਬਾਬਾ ਗਾਧਾ ਸਿੰਘ ਜੀ ਬਰਨਾਲਾ ਵਿਖੇ ਕਰਵਾ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਇਹ ਅਠਵੀ ਯਾਤਰਾ 14  ਮਾਰਚ 2023 ਨੂੰ ਗੁਰਦੁਆਰਾ ਤਪ ਅਸਥਾਨ  ਬੀਬੀ ਪ੍ਧਾਨ ਕੌਰ ਜੀ ਬਰਨਾਲਾ ਤੋਂ ਗੁਰਦੁਆਰਾ ਡੇਰਾ ਬਾਬਾ ਨਾਨਕ ਵਲਈ  ਰਵਾਨਾ ਹੋਏਗੀ । 15 ਮਾਰਚ ਨੂੰ ਡੇਰਾ ਬਾਬਾ ਨਾਨਕ ਤੋਂ ਚੱਲ ਕੇ ਕੋਰੀਡੋਰ  ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਦਰਸ਼ਨ ਦੀਦਾਰੇ ਕਰਕੇ ਵਾਪਿਸ ਬਰਨਾਲਾ ਵਿਖੇ ਆ ਕੇ ਸਮਾਪਤ ਹੋਵੇਗੀ।