ਫਾਜ਼ਿਲਕਾ ਦੇ ਕਈ ਪਿੰਡਾਂ ਵਿੱਚ ਆਏ ਤੂਫਾਨ ਨੇ ਮਚਾਈ ਤਬਾਹੀ

ਫਾਜ਼ਿਲਕਾ, 24 ਮਾਰਚ : ਅੱਜ ਆਏ ਤੂਫਾਨ ਨੇ ਫਾਜ਼ਿਲਕਾ ਦੇ ਕਈ ਪਿੰਡਾਂ ਵਿੱਚ ਤਬਾਹੀ ਮਚਾ ਦਿੱਤੀ। ਆਏ ਤੂਫਾਨ ਨਾਲ ਲੋਕਾਂ ਦੇ ਘਰਾਂ ਦੀਆਂ ਕੰਧਾਂ ਡਿੱਗ ਗਈਆਂ ਅਤੇ ਫਸਲਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਬਕੈਣ ਵਾਲਾ, ਹਰੀਪੁਰ ਵਿੱਚ ਤੂਫਾਨ ਨੇ ਵੱਡਾ ਨੁਕਸਾਨ ਕੀਤਾ ਹੈ। ਆਈਆਂ ਖਬਰਾਂ ਮੁਤਾਬਕ ਤੂਫਾਨ ਨਾਲ ਲੋਕਾਂ ਦੇ ਘਰਾਂ ਦੀਆਂ ਛੱਤਾ ਤੇ ਕੰਧਾਂ ਡਿੱ

photo

ਗ ਗਈਆਂ। ਪਿੰਡਾਂ ਦੇ ਲੋਕਾਂ ਵੱਲੋਂ ਮਦਦ ਨਾਲ ਛੱਤਾਂ ਹੇਠ ਦੱਬੇ ਲੋਕਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ। ਇਸ ਝੱਖੜ ਕਾਰਨ ਕਿਨੂੰਆਂ ਦੇ ਬਾਗਾਂ ਨੂੰ ਜੜ੍ਹਾਂ ਤੋਂ ਉਖਾੜ ਛੁੱਟਿਆ ਹੈ। ਇਸੇ ਤਰ੍ਹਾਂ ਹੀ ਮਲੋਟ ਖੇਤਰ ਵਿੱਚ ਵੀ ਭਾਰੀ ਫਸਲਾਂ ਦਾ ਨੁਕਸਾਨ ਹੋਣ ਦੀਆਂ ਖਬਰਾਂ ਹਨ।