ਸੀਜੀਸੀ ਲਾਂਡਰਾਂ ਦੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੇ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਮੋਹਾਲੀ, 14 ਅਪ੍ਰੈਲ : ਸੀਜੀਸੀ ਲਾਂਡਰਾਂ ਦੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੇ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ, ਤਿਉਹਾਰ ਨੂੰ ਮਨਾਉਣ ਲਈ ਕਈ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ ਸੀ I ਇਨ੍ਹਾਂ ਵਿੱਚ ਭੰਗੜਾ, ਗਿੱਧਾ, ਪਹਾੜੀ ਨਾਟੀ ਦੇ ਨਾਲ-ਨਾਲ ਹਰਿਆਣਾ ਅਤੇ ਰਾਜਸਥਾਨ ਦੇ ਲੋਕ ਨਾਚਾਂ ਦੇ ਰੂਪ ਵਿੱਚ ਜੀਵੰਤ ਸੱਭਿਆਚਾਰਕ ਪੇਸ਼ਕਾਰੀਆਂ ਸ਼ਾਮਲ ਸਨ। ਪ੍ਰਤਿਭਾਸ਼ਾਲੀ ਸੀਜੀਸੀ ਦੇ ਇੱਕ ਵਿਦਿਆਰਥੀ ਸਮੂਹ ਦੁਆਰਾ ਸ਼ਬਦ ਕੀਰਤਨ ਦੀ ਪੇਸ਼ਕਾਰੀ ਨਾਲ ਤਿਉਹਾਰ ਹੋਰ ਵੀ ਅਨੰਦਮਈ ਮਾਹੌਲ ਵਿੱਚ ਲੀਨ ਹੋ ਗਿਆ। ਵਿਸਾਖੀ ਦੀ ਭਾਵਨਾ ਨੂੰ ਯਾਦ ਕਰਦੇ ਹੋਏ, ਜੋ ਕਿ ਪੰਜਾਬ ਵਿੱਚ ਫਸਲਾਂ ਦੀ ਵਾਢੀ ਦੀ ਸ਼ੁਰੂਆਤ ਦਾ ਜਸ਼ਨ ਮਨਾਉਂਦੀ ਹੈ, ਵਿਦਿਆਰਥੀਆਂ ਨੇ ਰਵਾਇਤੀ ਪਹਿਰਾਵੇ ਪਹਿਨੇ ਹੋਏ ਸਨ। ਉਹਨਾਂ ਨੇ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਨਿਮਰ ਸ਼ਰਧਾਂਜਲੀ ਵੀ ਭੇਟ ਕੀਤੀ। ਸਮਾਗਮ ਦੀ ਸਮਾਪਤੀ ਡੀਨ ਵਿਦਿਆਰਥੀ ਭਲਾਈ, ਸੀਜੀਸੀ ਲਾਂਡਰਾਂ ਦੇ ਧੰਨਵਾਦ ਦੇ ਮਤੇ ਨਾਲ ਹੋਈ, ਜਿਸ ਨੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੂੰ ਹਮੇਸ਼ਾ ਆਸ਼ਾਵਾਦੀ ਅਤੇ ਸਕਾਰਾਤਮਕ ਰਹਿਣ ਲਈ ਉਤਸ਼ਾਹਿਤ ਕੀਤਾ, ਜੋ ਕਿ ਵਿਸਾਖੀ ਦੇ ਤਿਓਹਾਰ ਦਾ  ਮੁੱਖ ਸੰਦੇਸ਼  ਹੈ।