ਵਿਦਿਆਰਥੀ ਵਾਤਾਵਰਣ ਸੰਭਾਲ ਵਿੱਚ ਅਹਿਮ ਰੋਲ ਅਦਾ ਕਰ ਸਕਦੇ ਹਨ: ਮੁੱਖ ਖੇਤੀਬਾੜੀ ਅਫ਼ਸਰ 

  • ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੀਨੀਵਾਲ ਕਲਾਂ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ   ਸਕੂਲੀ ਵਿਦਿਆਰਥੀਆਂ ਦੇ ਖੇਤੀਬਾੜੀ ਵਿਭਾਗ ਨੇ ਕਰਵਾਏ ਵੱਖ ਵੱਖ ਮੁਕਾਬਲੇ 

ਬਰਨਾਲਾ, 25 ਅਕਤੂਬਰ : ਡਿਪਟੀ ਕਮਿਸ਼ਨਰ ਬਰਨਾਲਾ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਵਿਭਾਗ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀਆਂ ਜਾਗਰੂਕਤਾ ਗਤੀਵਿਧੀਆਂ ਹੋਰ ਤੇਜ਼ ਕਰ ਦਿੱਤੀਆਂ ਗਈਆਂ ਹਨ। ਨਿੱਤ ਦਿਨ ਪਿੰਡ ਪੱਧਰੀ ਕੈਂਪ ਆਯੋਜਿਤ ਕਰਕੇ ਕਿਸਾਨਾਂ ਵਿੱਚ ਇਸ ਪ੍ਰਤੀ ਚੇਤਨਤਾ ਪੈਦਾ ਕੀਤੀ ਜਾ ਰਹੀ ਹੈ ਅਤੇ ਵਿਭਾਗੀ ਸਕੀਮਾਂ ਬਾਰੇ ਵਿਸਥਾਰ ਨਾਲ ਦੱਸਿਆ ਜਾ ਰਿਹਾ ਹੈ। ਬਰਨਾਲਾ ਜਿਲ੍ਹੇ ਨੂੰ ਸਾਫ ਸੁਥਰ ਵਾਤਾਵਰਣ ਨੂੰ ਯਕੀਨੀ ਬਨਾਉਣ , ਪਰਾਲੀ ਦਾ ਸੁੱਚਜਾ ਪ੍ਰਬੰਧਨ ਕਰਨ ਸੰਬੰਧੀ ਵਿਦfਆਰਥੀਆਂ , ਨੌਜਵਾਨਾਂ ਨੂੰ ਇਸ ਮੁਹਿੰਮ ਨਾਲ ਜ਼ੋੜਨ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਰਨਾਲਾ ਦੁਆਰਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੀਨੀਵਾਲ ਕਲਾਂ ਵਿਖੇ ਪਰਾਲੀ ਨੂੰ ਨਾ ਸਾੜ ਕੇ ਇਸ ਦੇ ਸੁੱਚਜਾ ਪ੍ਰਬੰਧਨ ਕਰਨ ਲਈ ਸਕੂਲੀ ਵਿਦਿਆਰਥੀਆਂ ਦੇ ਲੇਖ ਲਿਖਣ, ਭਾਸ਼ਣ ਤੇ ਪੇਟਿੰਗ ਮੁਕਾਬਲੇ ਕਰਵਾਏ ਗਏ। ਮੁੱਖ ਖੇਤੀਬਾੜੀ ਅਫ਼ਸਰ  ਬਰਨਾਲਾ ਡਾ.ਜਗਦੀਸ਼ ਸਿੰਘ ਨੇ ਵਿਦਿਆਰਥੀਆਂ ਨੂੰ ਪਰਾਲੀ ਨੂੰ ਸਾੜ ਕੇ ਪੈਦਾ ਹੋਣ ਵਾਲੀਆਂ ਗੈਸਾਂ ਬਾਰੇ ਜਾਗਰੂਕ ਕਰਦਿਆਂ ਉਹਨਾਂ ਨੂੰ ਪਰਾਲੀ ਨੂੰ ਸਾੜਨ ਲਈ ਆਪਣੇ ਮਾਪਿਆਂ, ਰਿਸਤੇਦਾਰਾਂ ਤੇ ਆਂਢ ਗੁਆਂਢ ਦੇ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਅਪੀਲ ਕੀਤੀ। ਡਾ. ਜਗਦੀਸ਼ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਮਿਲਾ ਕੇ ਸੁਪਰ ਸੀਡਰ, ਹੈਪੀਸੀਡਰ ਤੇ ਸਰਫੇਸ ਸੀਡਰ ਮਸੀਨਾਂ ਦੀ ਵਰਤੋ ਨਾਲ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ। ਇਹ ਮਸ਼ੀਨਾਂ ਜਿਲ੍ਹੇ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਕੋਲ, ਕਿਸਾਨ ਗਰੁੱਪਾਂ ਕੋਲ ਅਤੇ ਕੋ—ਆਪਰੇਟਿਵ ਸੁਸਾਇਟੀਆਂ ਵਿੱਚ ਉਪਲੱਬਧ ਹਨ।ਉਨਾਂ ਕਿਹਾ ਕਿ ਇਨਾਂ ਮਸ਼ੀਨਾਂ ਨਾਲ ਵਾਢੀ ਤੋਂ ਬਾਅਦ ਤੁਰੰਤ ਬਿਜਾਈ ਕੀਤੀ ਜਾ ਸਕਦੀ ਹੈ ਅਤੇ ਇਸ ਨਾਲ ਸਮੇਂ ਦੀ ਬਚਤ ਹੁੰਦੀ ਹੈ ਤੇ ਝਾੜ ਵਿੱਚ ਵਾਧਾ ਹੁੰਦਾ ਹੈ। ਸ੍ਰੀਮਤੀ ਹਰਬੰਸ ਕੌਰ ਪ੍ਰਿਸੀਪਲ ਸਰਕਾਰੀ ਸਕੂਲ ਛੀਨੀਵਾਲ ਕਲਾਂ ਨੇ ਭਰੋਸਾ ਦਿਵਾਇਆ ਕਿ ਸਾਰੇ ਵਿਦਿਆਰਥੀ ਇਸ ਮੁਹਿੰਮ ਵਿੱਚ ਖੇਤੀਬਾੜੀ ਵਿਭਾਗ ਦਾ ਸਾਥ ਦੇਣਗੇ।ਸ੍ਰੀਮਤੀ ਸੁਨੀਤਾ ਸਰਮਾਂ ਨੇ ਵਿਦਿਆਰਥੀਆਂ ਨੂੰ ਵਾਤਾਵਾਰਣ ਸੰਭਾਲ ਜਿੱਦ ਕਰਨ ਲਈ ਪ੍ਰੇਰਦਿਆਂ ਕਿਹਾ ਕਿ ਇਸ ਸਮੇਂ ਧਰਤੀ ਹੇਠਲਾ ਪਾਣੀ ਦਾ ਪੱਧਰ ਬਹੁਤ ਘਟ ਚੁੱਕਾ ਹੈ, ਵਾਤਾਵਰਣ ਬਹੁਤ ਗੰਧਲਾ ਹੋ ਚੁੱਕਾ ਹੈ, ਜੇਕਰ ਹੁਣ ਵੀ ਵਿਦਿਆਰਥੀਆਂ ਨੇ ਬੀੜਾ ਨਾ ਚੁੱਕਿਆ ਤਾਂ ਆਉਣ ਵਾਲੇ ਸਮੇਂ ਵਿੱਚ ਉਹਨਾਂ ਨੂੰ ਇਸ ਦਾ ਨਤੀਜਾ ਭੁਗਤਨਾ ਪਵੇਗਾ। ਇਸ ਲਈ ਸਾਰੇ ਵਿਦਿਆਰਥੀ ਆਪਣੇ ਮਾਪਿਆਂ ਨੂੰ ਵਾਤਾਵਰਣ ਬਚਾਉਣ ਤੇ ਪਾਣੀ ਦੀ ਘੱਟ ਵਰਤੋਂ ਕਰਨ ਲਈ ਇੱਕ ਜਿੱਦ ਕਰਨ। ਇਸ ਸਮੇਂ ਜੇਤੂ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦਿੱਤੇ ਗਏ ਤੇ ਰਿਫਰੈੱਸ਼ਮੈਂਟ ਵੀ ਦਿੱਤੀ ਗਈ। ਸ੍ਰੀ ਬੇਅੰਤ ਸਿੰਘ ਖੇਤੀਬਾੜੀ ਵਿਭਾਗ ਬਰਨਾਲਾ ਵਿੱਚ ਤੈਨਾਤ ਹਨ, ਜੋ ਕਿ ਇਸੇ ਸਕੂਲ ਵਿੱਚ ਪੜ੍ਹੇ ਸਨ, ਉਹਨਾਂ ਨੇ ਜੇਤੂ ਵਿਦਿਆਰਥੀਆਂ ਤੇ ਸਕੂਲ ਨੂੰ ਨਕਦ ਰਕਮ ਇਨਾਮ ਵਜੋਂ ਦਿੱਤੀ।