ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ਵਿਦਿਆਰਥੀਆਂ ਨੇ ਚੋਣ ਵਿਭਾਗ ਦੀ ਦਸਤਖ਼ਤ ਮੁਹਿੰਮ ਚ ਭਾਗ ਲਿਆ 

ਬਰਨਾਲਾ, 17 ਨਵੰਬਰ : ਜ਼ਿਲ੍ਹਾ ਚੋਣ ਅਫਸਰ ਸ਼੍ਰੀਮਤੀ ਪੂਨਮਦੀਪ ਕੌਰ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ਼ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਬਰਨਾਲਾ ਦੇ ਵਿਦਿਆਰਥੀਆਂ ਵੱਲੋਂ ਦਸਤਖਤ ਮੁਹਿੰਮ ਵਿੱਚ ਸ਼ਮੂਲੀਅਤ ਕੀਤੀ ਗਈ । ਇਸ ਮੌਕੇ ਤਹਿਸੀਲਦਾਰ ਚੋਣਾਂ, ਬਰਨਾਲਾ ਹਰਜਿੰਦਰ ਕੌਰ ਵੱਲੋਂ ਦਸਤਖਤ ਮੁਹਿੰਮ ਦੀ ਸੁਰੂਆਤ ਕੀਤੀ ਗਈ । ਬੱਚਿਆਂ ਵੱਲੋਂ ਵੋਟ ਦੇ ਅਧਿਕਾਰ ਦੀ ਵਰਤੋਂ ਸਬੰਧੀ ਵੋਟਰ ਪ੍ਰਣ ਵੀ ਲਿਆ ਗਿਆ। ਵਿਧਾਨ ਸਭਾ ਚੋਣ ਹਲਕਾ 103-ਬਰਨਾਲਾ ਦੇ ਸਵੀਪ ਨੋਡਲ ਅਫਸਰ ਵੱਲੋਂ ਹਾਜ਼ਰ ਬੱਚਿਆਂ ਵਿੱਚੋਂ 18+ ਦੇ 5 ਨੌਜਵਾਨਾਂ ਨੂੰ ਬਤੌਰ ਵੋਟਰ ਰਜਿਸਟਰਡ ਕਰਨ ਸਬੰਧੀ ਕਾਰਵਾਈ ਕੀਤੀ ਗਈ। ਤਹਿਸੀਲਦਾਰ ਚੋਣਾਂ ਵੱਲੋਂ ਹਾਜ਼ਰ ਬੱਚਿਆਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਲਾਜ਼ਮੀ ਕਰਨ ਲਈ ਪ੍ਰੇਰਿਤ ਕੀਤੀ ਗਿਆ ਅਤੇ ਆਪਣੇ ਚੌਗਿਰਦੇ/ਪਰਿਵਾਰਕ ਮੈਂਬਰਾਂ ਵਿੱਚ ਵੋਟ ਬਣਾਉਣ ਅਤੇ ਵੋਟ ਪਾਉਣ ਲਈ ਜਾਗਰੂਕ ਕਰਨ ਦੀ ਅਪੀਲ ਕੀਤੀ ਗਈ ।