ਐਸ.ਜੀ.ਐਨ.ਡੀ ਕਾਨਵੈਂਟ ਸਕੂਲ ਆਂਡਲੂ ’ਚ ਵਿਦਿਆਰਥੀਆਂ ਨੇ ਵੱਖ ਵੱਖ ਖੇਡ ਮੁਕਾਬਲਿਆਂ ’ਚ ਮੱਲਾਂ ਮਾਰੀਆਂ 

ਰਾਏਕੋਟ, 13 ਸਤੰਬਰ (ਚਮਕੌਰ ਸਿੰਘ ਦਿਓਲ) : ਆਂਡਲੂ ਦੇ ਐਸ.ਜੀ.ਐਨ.ਡੀ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਸੰਪੰਨ ਹੋਈਆਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਸਕੂਲਾਂ ਦੇ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼੍ਵਨ ਕਰਦੇ ਹੋਏ ਵੱਖ ਵੱਖ ਖੇਡ ਮੁਕਾਬਲਿਆਂ ’ਚ ਮੱਲਾਂ ਮਾਰੀਆਂ ਹਨ। ਇਸ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਸਕੂਲ ਪਿ੍ਰੰਸੀਪਲ ਮੈਡਮ ਰਾਜਵਿੰਦਰ ਕੌਰ ਬਰਾੜ ਨੇ ਦੱਸਿਆ ਕਿ  ਸਕੂਲ ਦੇ ਵਿਦਿਆਰਥੀਆਂ ਨੇ ਖੋ-ਖੋ (ਅੰਡਰ-17) ਲੜਕਿਆਂ ਦੇ ਮੁਕਾਬਲੇ ’ਚ ਪਹਿਲਾ, ਅੰਡਰ-14 ਕਬੱਡੀ (ਲੜਕੇ) ਵਿੱਤ ਪਹਿਲਾ, ਅੰਡਰ-14 (ਲੜਕੀਆਂ) ਕਬੱਡੀ ’ਚ ਤੀਜਾ ਅਤੇ ਸਕੂਲ ਦੀ ਵਿਦਿਆਰਥਣ ਪ੍ਰਭਜੋਤ ਕੌਰ ਨੇ 800 ਮੀਟਰ ਦੌੜ ਮੁਕਾਬਲੇ ’ਚ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ ਹੈ। ਉਨ੍ਹਾਂ ਦੱਸਿਆ ਕਿ ਜੇਤੂ ਖਿਡਾਰੀ ਹੁਣ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ’ਚ ਭਾਗ ਲੈਣਗੇ। ਇਸ ਸ਼ਾਨਦਾਰ ਪ੍ਰਦਰਸ਼ਨ ਲਈ ਸਕੂਲ ਦੇ ਚੇਅਰਮੈਨ ਹਰਵਿੰਦਰ ਸਿੰਘ ਬਰਾੜ ਨੇ ਜੇਤੂ ਖਿਡਾਰੀਆਂ ਅਤੇ ਸਕੂਲ ਦੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਦੇ ਖੇਡ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ।