ਉਪ ਮੰਡਲ ਮੈਜਿਸਟਰੇਟ ਅਹਿਮਦਗੜ੍ਹ ਵੱਲੋਂ ਨੰਬਰਦਾਰ ਯੂਨੀਅਨ ਦੇ ਆਗੂਆਂ ਨਾਲ ਪਰਾਲੀ ਨਾਂ ਸਾੜਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕੀਤੀ ਮੀਟਿੰਗ

ਮਾਲੇਰਕੋਟਲਾ 23 ਅਕਤੂਬਰ 2024 : ਜਿਲਾ ਮਾਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਡਾ. ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਉਪ ਮੰਡਲ ਮੈਜਿਸਟਰੇਟ ਅਹਿਮਦਗੜ੍ਹ ਹਰਬੰਸ ਸਿੰਘ ਵੱਲੋਂ ਪਰਾਲੀ ਨਾਂ ਸਾੜਨ ਸਬੰਧੀ ਨੰਬਰਦਾਰ ਯੂਨੀਅਨ ਦੇ ਆਗੂਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ । ਉਨ੍ਹਾਂ ਨੰਬਰਦਾਰਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਅਤੇ ਹੋਰਨਾਂ ਕਿਸਾਨਾਂ ਨੂੰ ਵੀ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਪੂਰਨ ਸਹਿਯੋਗ ਦਿੱਤਾ ਜਾਵੇ ਤਾਂ ਜੋ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਕਮੀ ਲਿਆਂਦੀ ਜਾ ਸਕੇ ਅਤੇ ਹੋਣ ਵਾਲੇ ਨੁਕਸਾਨਾਂ ਤੋਂ ਬਚਿਆ ਜਾ ਸਕੇ।  ਉਨ੍ਹਾਂ ਇਸ ਮੀਟਿੰਗ ਦੌਰਾਨ ਸਬ ਡਿਵੀਜ਼ਨ ਅਹਿਮਦਗੜ੍ਹ ਦੇ ਨੰਬਰਦਾਰ ਸਾਹਿਬਾਨਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਪਿੰਡਾਂ ਦੇ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਨ । ਇਸ ਮੌਕੇ ਉਨ੍ਹਾਂ ਨਾਲ ਸ੍ਰੀ ਪ੍ਰਵੀਨ ਕੁਮਾਰ ਤਹਿਸੀਲਦਾਰ ਅਹਿਮਦਗੜ੍ਹ ਵੀ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਦੇ ਯੋਗ ਪ੍ਰਬੰਧਨ ਲਈ ਸਰਕਾਰ ਵਲੋਂ ਸਬਸਿਡੀ ਤੇ ਸੰਦ ਮੁਹੱਈਆਂ ਕਰਵਾਏ ਗਏ ਹਨ ਕਿਸਾਨਾਂ ਨੂੰ ਆਧੁਨਿਕ ਮਸ਼ੀਨਰੀ ਦਾ ਵੱਧ ਤੋਂ ਵੱਧ ਫ਼ਾਇਦਾ ਲੈਣ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਜ਼ਿਲ੍ਹੇ ਵਿੱਚ ਅੱਗ ਲੱਗਣ ਦੀਆ ਘਟਨਾਵਾਂ ਨੂੰ ਨਿਨ ਕੀਤਾ। ਇਸ ਦੌਰਾਨ ਮੀਟਿੰਗ ਚ ਮੌਜੂਦ ਨੰਬਰਦਾਰਾਂ ਨੇ ਭਰੋਸਾ ਦਵਾਇਆ ਕਿ ਉਨ੍ਹਾਂ ਉਨ੍ਹਾਂ ਵੱਲੋਂ ਪਹਿਲਾਂ ਵੀ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਈ ਜਾਂਦੀ ਅਤੇ ਹੁਣ ਵੀ ਉਹ ਪਰਾਲੀ ਨੂੰ ਨਹੀਂ ਸਾੜਨਗੇ। ਨੰਬਰਦਾਰਾਂ ਨੇ ਜ਼ਿਲ੍ਹੇ ਭਰ ਦੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਬਜਾਏ ਖੇਤ ਵਿਚ ਹੀ ਵਾਹ ਕੇ ਇਸ ਦਾ ਨਿਪਟਾਰਾ ਕਰਨ ਨੂੰ ਤਰਜੀਹ ਦੇਣ। ਇਸ ਮੌਕੇ ਹਾਜ਼ਰ ਨੰਬਰਦਾਰ ਯੂਨੀਅਨ ਦੇ ਆਗੂਆਂ ਅਤੇ ਸਮੂਹ ਨੰਬਰਦਾਰ ਸਾਹਿਬਾਨਾ ਵੱਲੋਂ ਆਪਣੀਆਂ ਜਾਇਜ ਮੰਗਾਂ ਸਬੰਧੀ ਇੱਕ ਮੰਗ ਪੱਤਰ ਐਸ.ਡੀ.ਐਮ ਨੂੰ ਵੀ ਸੌਂਪਿਆ ਗਿਆ। ਇਸ ਮੌਕੇ ਨੰਬਰਦਾਰ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਭਗਵਾਨ ਸਿੰਘ ਮਾਣਕੀ, ਤਹਿਸੀਲ ਪ੍ਰਧਾਨ ਸ: ਜਗਦੀਸ਼ ਸਿੰਘ ਬੌੜਹਾਈ ਕਲਾਂ , ਸੀਨੀ ਮੀਤ ਪ੍ਰਧਾਨ ਮੇਜਰ ਸਿੰਘ ਅਕਬਰਪੁਰ ਛੰਨਾ,ਮੀਤ ਪ੍ਰਧਾਨ ਜਤਿੰਦਰ ਸਿੰਘ ਨੱਥੂਮਾਜਰਾ, ਜ਼ਿਲ੍ਹਾ ਆਗੂ ਜੰਗਦੀਨ ਬੇਗੋਵਾਲ, ਜ਼ਿਲ੍ਹਾ ਪ੍ਰੈੱਸ ਸਕੱਤਰ ਨੰਬਰਦਾਰ ਕੁਲਦੀਪ ਸਿੰਘ ਦਿਲਾਵਰਗੜ੍ਹ, ਜ਼ਿਲ੍ਹਾ ਆਗੂ ਜਗਜੀਤ ਸਿੰਘ ਮਾਣਕੀ, ਨੰਬਰਦਾਰ ਬਲਦੇਵ ਸਿੰਘ ਨਾਰੋਮਾਜਰਾ (ਰਿਟਾਇਰਡ ਇੰਸਪੈਕਟਰ ਪੰਜਾਬ ਪੁਲਿਸ), ਮਹਿੰਦਰ ਸਿੰਘ ਬੇਗੋਵਾਲ, ਚਰਨਜੀਤ ਸਿੰਘ ਦਸੌਂਧਾ ਸਿੰਘ ਵਾਲਾ, ਅਮਰਜੀਤ ਸਿੰਘ ਕੁੱਪ ਕਲਾਂ, ਜਸਵਿੰਦਰ ਸਿੰਘ ਜਲਵਾਣਾ, ਹਰੀਪਾਲ ਸਿੰਘ ਜਲਵਾਣਾ, ਸੁਦਾਗਰ ਸਿੰਘ ਜਲਵਾਣਾ, ਹਰਵਿੰਦਰ ਸਿੰਘ ਬਾਲੇਵਾਲ, ਹਰਬੰਸ ਸਿੰਘ ਮਹੋਲੀ ਕਲਾਂ, ਗੁਰਜੀਤ ਸਿੰਘ ਝਨੇਰ ਕਲਾਂ, ਦਰਸ਼ਨ ਸਿੰਘ ਅਹਿਮਦਗੜ੍ਹ ਛੰਨਾ, ਜਗਮੀਤ ਸਿੰਘ ਬੌੜਹਾਈ ਖੁਰਦ ਸਮੇਤ ਹੋਰ ਨੰਬਰਦਾਰ ਸਾਹਿਬਾਨ ਹਾਜ਼ਰ ਸਨ।