ਸੁਖਬੀਰ ਸਿੰਘ ਬਾਦਲ ਨੇ ਪਿੰਡ ਬਾਦਲ ਵਿਖੇ ਪਰਿਵਾਰ ਸਮੇਤ ਪਾਈ ਵੋਟ 

ਫ਼ਿਰੋਜ਼ਪੁਰ, 1 ਜੂਨ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਬਾਦਲ ਵਿਖੇ ਪੋਲਿੰਗ ਬੂਥ ਵਿਖੇ ਆਪਣੇ ਪਰਿਵਾਰ ਸਮੇਤ ਆਪਣੀ ਵੋਟ ਪਾਈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਅਪੀਲ ਕਰਦਿਆਂ ਕਿਹਾ ਕਿ ਸੂਬੇ ਦੇ ਸਾਰੇ ਨੌਜਵਾਨ ਬੱਚਿਆਂ ਨੂੰ ਜਿਨ੍ਹਾਂ ਦੀ ਵੋਟ ਪਹਿਲੀ ਵਾਰ ਬਣੀ ਹੈ. ਕਿਰਪਾ ਕਰਕੇ ਜਾਓ, ਜਾ ਕੇ ਆਪਣੇ ਵੋਟ ਦੇ ਇਸ ਅਧਿਕਾਰ ਦਾ ਪੂਰਾ ਸੋਚ ਸਮਝ ਕੇ ਇਸਤੇਮਾਲ ਕਰੋ ਕਿਉਂਕਿ ਤੁਹਾਡੀ ਇੱਕ ਇੱਕ ਵੋਟ ਨੇ ਦੇਸ਼ ਦਾ ਭਵਿੱਖ ਤੈਅ ਕਰਨਾ ਹੈ। ਇਹ ਸਾਡਾ ਸਭ ਦਾ ਫ਼ਰਜ਼ ਵੀ ਹੈ ਕਿ ਭਾਈਚਾਰਕ ਸਾਂਝ ਅਤੇ ਸੂਬੇ ਦੀ ਤਰੱਕੀ ਲਈ ਯੋਗ ਉਮੀਦਵਾਰਾਂ ਨੂੰ ਵੋਟ ਪਾਈਏ। ਜਿਕਰਯੋਗ ਹੈ ਕਿ ਫ਼ਿਰੋਜ਼ਪੁਰ ਸੀਟ ‘ਤੇ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਿਧਾਇਕ ਜਗਮੀਤ ਸਿੰਘ ਕਾਕਾ ਬਰਾੜ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ, ਅਕਾਲੀ ਦਲ ਦੇ ਨਰਦੇਵ ਬੌਬੀ ਮਾਨ ਅਤੇ ਭਾਜਪਾ ਦੇ ਰਾਣਾ ਗੁਰਮੀਤ ਸੋਢੀ ਵਿਚਕਾਰ ਹੈ। ਇਸ ਸੀਟ ਲਈ ਕੁੱਲ 29 ਉਮੀਦਵਾਰ ਮੈਦਾਨ ਵਿੱਚ ਹਨ।