ਸੁਖਬੀਰ ਸਿੰਘ ਬਾਦਲ ਦੀ ਗੱਡੀ ਤੇ ਹੋਇਆ ਪਥਰਾਅ

ਫਰੀਦਕੋਟ, 02 ਸਤੰਬਰ : ਜਿਲ੍ਹਾ ਫਰੀਦਕੋਟ ਦੇ ਪਿੰਡ ਦੀਪ ਸਿੰਘ ਵਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਗੱਡੀ ‘ਤੇ ਇੱਟਾਂ – ਰੋੜੇ ਅਤੇ ਪਥਰਾਅਬਾਜੀ ਕੀਤੇ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬੇਅਦਬੀ ਮਾਮਲੇ ‘ਚ ਅਦਾਲਤ ਵਿੱਚ ਪੇਸ਼ ਹੋਏ ਸਨ। ਜਿਸ ਤੋਂ ਬਾਅਦ ਉਹ ਕਿਸੇ ਦੇ ਘਰ ਅਫਸੋਸ ਕਰਨ ਗਏ ਸਨ, ਇਸ ਦੌਰਾਨ ਉਨ੍ਹਾਂ ਦੀ ਗੱਡੀ ‘ਤੇ ਪਥਰਾਅ ਕਰ ਦਿੱਤਾ ਗਿਆ। ਸੁਖਬੀਰ ਸਿੰਘ ਬਾਦਲ ਪਿੰਡ ਦੀਪ ਸਿੰਘ ਵਾਲਾ ਵਿਖੇ ਆਪਣੇ ਕਿਸੇ ਕਰੀਬੀ ਦੇ ਘਰ ਅਫਸੋਸ ਪ੍ਰਗਟ ਕਰਨ ਗਏ ਸਨ, ਜਿਸ ਦੌਰਾਨ ਪੇਂਡੂ ਮਜ਼ਦੂਰ ਯੂਨੀਅਨ ਤੇ ਨੌਜਵਾਨ ਭਾਰਤ ਸਭਾ ਦੇ ਆਗੂਆਂ ਤੇ ਕਾਰਕੁੰਨਾਂ ਦੇ ਵਿਰੋਧ ਸਾਹਮਣਾ ਕਰਨਾ ਪਿਆ, ਜੱਥੇਬੰਦੀਆਂ ਦੇ ਝੰਡੇ ਲੈ ਕੇ ਨੌਜਵਾਨ ਖੜ੍ਹੇ ਸਨ ਤੇ ਉਸ ਤੋਂ ਪਹਿਲਾਂ ਥਾਣਾ ਸਾਦਿਕ ਦੇ ਇੰਚਾਰਜ ਮੁਖਤਿਆਰ ਸਿੰਘ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਸੁਣਿਆ ਤੇ ਬੈਠ ਗੱਲਬਾਤ ਕਰਨ ਦਾ ਸੱਦਾ ਦਿੱਤਾ। ਜ਼ਿਕਰਯੋਗ ਹੈ ਕਿ ਅੱਜ ਸੁਖਬੀਰ ਸਿੰਘ ਬਾਦਲ ਦੀ ਮਾਣਯੋਗ ਅਦਾਲਤ ਫਰੀਦਕੋਟ ਵਿਖੇ ਪੇਸ਼ੀ ਸੀ ਤੇ ਨੌਜਵਾਨ ਭਾਰਤ ਸਭਾ ਦੇ ਆਗੂ ਵੀ ਕਿਸੇ ਮਾਮਲੇ ‘ਚ ਕਚਹਿਰੀ ‘ਚ ਪੇਸ਼ ਹੋਣ ਲਈ ਆਏ ਸਨ। ਇਸ ਦੌਰਾਨ ਜਿਲ੍ਹਾ ਆਗੂ ਨੌਨਿਹਾਲ ਸਿੰਘ ਦੀਪ ਸਿੰਘ ਵਾਲਾ ਤੇ ਨਗਿੰਦਰ ਸਿੰਘ ਨੂੰ ਫਰੀਦਕੋਟ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਸੀ, ਜਿਸ ਨੂੰ ਲੈ ਕੇ ਦੋਹਾਂ ਜੱਥੇਬੰਦੀਆਂ ਵਿੱਚ ਰੋਸ ਪੈਦਾ ਹੋ ਗਿਆ ਤੇ ਉਹ ਆਪਣਾ ਰੋਸ ਪ੍ਰਗਟ ਕਰਨ ਤੇ ਸੁਖਬੀਰ ਸਿੰਘ ਬਾਦਲ ਤੋਂ ਚਿੱਟੇ ਤੇ ਬੇਅਦਬੀ ਮਾਮਲੇ ਨਾਲ ਸਬੰਧਿਤ ਕੁੱਝ ਸਵਾਲ ਪੁੱਛਣ ਲਈੂ ਇੱਕਤਰ ਹੋਏ ਸਨ। ਇਸੇ ਦੌਰਾਨ ਜਦੋਂ ਇਸ ਵਿਰੋਧ ਸ਼ੁਰੂ ਹੋਇਆ ਤਾਂ ਪੁਲਿਸ ਅਤੇ ਅਕਾਲੀ ਦਲ ਦੇ ਸਮੱਰਥਕ ਦੱਸੇ ਜਾਂਦੇ ਕੁੱਝ ਲੋਕਾਂ ਵੱਲੋਂ ਜੱਥੇਬੰਦੀ ਦੇ ਆਗੂਆਂ ਦੀ ਕੁੱਟਮਾਰ ਕੀਤੀ ਗਈ। ਜਿਸ ਦੀ ਵੀਡੀਓ ਵੀ ਵਾਇਰਲ ਹੋਈ।