ਵਿਜੀਲੈਂਸ ਵਲੋਂ 1,000 ਰੁਪਏ ਦੀ ਰਿਸ਼ਵਤ ਲੈਂਦਿਆਂ ਏ.ਐਸ. ਆਈ. ਰੰਗੇ ਹੱਥੀਂ ਗਿ੍ਰਫਤਾਰ

ਲੁਧਿਆਣਾ, 10 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਅਦਾਲਤੀ ਕੰਪਲੈਕਸ ਲੁਧਿਆਣਾ ਦੇ ਹਵਾਲਾਤ (ਬਖ਼ਸ਼ੀ ਖਾਨਾ) ਵਿਖੇ ਡਿਊਟੀ ਕਰ ਰਹੇ ਇੱਕ ਸਹਾਇਕ ਸਬ- ਇੰਸਪੈਕਟਰ (ਏ.ਐਸ.ਆਈ.) ਮੇਘਰਾਜ ਨੂੰ ਰਿਸ਼ਵਤ ਦੀ ਮੰਗ ਕਰਨ ਅਤੇ 1,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਏ.ਐਸ.ਆਈ ਨੂੰ ਰਮਨਜੀਤ ਕੌਰ ਵਾਸੀ ਸਤਿਗੁਰੂ ਨਗਰ ਲੁਧਿਆਣਾ ਦੀ ਸ਼ਿਕਾਇਤ ‘ਤੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ਼ਿ੍ਰਫਤਾਰ ਕੀਤਾ ਗਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਔਰਤ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ 4 ਜਨਵਰੀ ਨੂੰ ਅਦਾਲਤ ਵਿੱਚ ਪੇਸ਼ੀ ਭੁਗਤਣ ਸਮੇਂ ਉਸਦੇ ਪਤੀ, ਜੋ ਨਿਆਂਇਕ ਹਿਰਾਸਤ ਵਿੱਚ ਸੀ, ਨੂੰ ਹਵਾਲਾਤ ਵਿੱਚ ਰੱਖਣ ਲਈ 1000 ਰੁਪਏ ਦੀ ਰਿਸ਼ਵਤ ਮੰਗੀ।