ਸੁਨਾਮ 'ਚ ਕਾਰ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ, ਦੋ ਨੌਜਵਾਨਾਂ ਦੀ ਮੌਤ

ਭੀਖੀ, 11 ਜਨਵਰੀ : ਸਥਾਨਕ ਸ਼ਹਿਰ ਤੋਂ ਸੁਨਾਮ ਨੂੰ ਜਾਂਦੀ ਸੜਕ ਤੇ ਜੱਸੜ ਢਾਬੇ ਨਜ਼ਦੀਕ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਭਿਆਨਕ ਟੱਕਰ ਕਾਰਨ ਦੋ ਦੀ ਮੌਤ ਅਤੇ ਇੱਕ ਦੇ ਗੰਭੀਰ ਜਖ਼ਮੀ ਹੋਣ ਦੀ ਖਬਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਆਈ ਪਰਮਜੀਤ ਕੌਰ ਨੇ ਦੱਸਿਆ ਕਿ ਸੁਨਾਮ ਨੂੰ ਜਾਂਦੀ ਸੜਕ ਤੇ ਕਾਰ ਅਤੇ ਮੋਟਰਸਾਈਕਲ ਵਿਚਕਾਰ ਵਾਪਰੇ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ, ਇੱਕ ਗੰਭੀਰ ਜਖ਼ਮੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਮੋਹਿਤ ਅਰੋੜਾ ਵਾਸੀ ਸ਼ਿਮਲਾਪੁਰੀ (ਲੁਧਿਆਣਾ) ਵਜੋਂ ਹੋਈ ਹੈ, ਦੂਸਰੇ ਮ੍ਰਿਤਕ ਦੀ ਪਛਾਣ ਕੀਤੀ ਜਾ ਰਹੀ ਹੈ। ਜਦੋਂ ਕਿ ਜਖ਼ਮੀ ਦੀ ਪਛਾਣ ਵਿਕਰਮ ਕੁਮਾਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਹੈ, ਉਨ੍ਹਾਂ ਵੱਲੋਂ ਮਾਮਲਾ ਦਰਜ ਕਰਲਿਆ ਗਿਆ ਅਤੇ ਕਾਰ ਚਾਲਕ ਦੀ ਭਾਲ ਕੀਤੀ ਜਾ ਰਹੀ।