ਰਾਜਪੁਰਾ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ ਦੋ ਬੱਚਿਆਂ ਦੀ ਮੌਤ, ਦੋ ਜ਼ਖਮੀ

ਰਾਜਪੁਰਾ, 22 ਸਤੰਬਰ 2024 : ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇਅ 44 'ਤੇ ਰਾਜਪੁਰਾ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜਿਸ ਵਿੱਚ ਦੋ ਬੱਚਿਆਂ ਦੀ ਮੌਤ ਹੋ ਗਈ ਅਤੇ ਦੋ ਲੋਕ ਗੰਭੀਰ ਜ਼ਖਮੀ ਹੋ ਗਏ। ਜਾਣਕਾਰੀ ਪਿੰਡ ਨਸ਼ਹਿਰਾ (ਪਟਿਆਲਾ) ਦੀ ਕਮਲਜੀਤ ਕੌਰ ਆਪਣੇ ਬੱਚਿਆਂ ਨਾਲ ਐਕਟਿਵਾ 'ਤੇ ਆ ਰਹੀ ਸੀ ਕਿ ਪਿੰਡ ਚਮਾਰੂ ਵਿਖੇ ਅਚਾਨਕ ਟਰੈਕਟਰ ਟਰਾਲੀ ਨਾਲ ਐਕਸੀਡੈਂਟ ਹੋ ਗਿਆ। ਜਿਸ ਕਾਰਨ ਕਮਲਜੀਤ ਕੌਰ, ਜਸਪ੍ਰੀਤ ਸਿੰਘ, ਰਵਨੀਤ ਸਿੰਘ ਅਤੇ ਅਮਰਜੀਤ ਸਿੰਘ ਜ਼ਖਮੀ ਹੋ ਗਏ। ਰਾਹਗੀਰਾਂ ਨੇ ਉਨ੍ਹਾਂ ਨੂੰ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਰਵਨੀਤ ਸਿੰਘ ਅਤੇ ਅਮਰਜੀਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ ਅਤੇ ਕਮਲਜੀਤ ਕੌਰ ਅਤੇ ਜਸਪ੍ਰੀਤ ਨੂੰ ਗੰਭੀਰ ਜ਼ਖਮੀ ਹੋਣ ਕਾਰਨ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿਖੇ ਰੈਫਰ ਕੀਤਾ ਗਿਆ ਹੈ।