ਪਿੰਡ ਕੋਠੇ ਲਾਲੇਆਣਾ ਵਿਖੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ
ਕੋਟਕਪੂਰਾ 5 ਜੂਨ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਕਾਰਜਸ਼ੀਲ ਹੈ ਤੇ ਸਰਕਾਰ ਦੇ ਗਠਨ ਤੋਂ ਲੈ ਕੇ ਹੁਣ ਤੱਕ ਸੂਬੇ ਵਿੱਚ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਗਏ ਹਨ, ਜੋ ਨਿਰੰਤਰ ਜਾਰੀ ਹਨ। ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਾਤਰ ਸਿੰਘ ਸੰਧਵਾਂ ਨੇ ਪਿੰਡ ਕੋਠੇ ਲਾਲੇਆਣਾ ਬਲਾਕ ਕੋਟਕਪੂਰਾ ਵਿਖੇ ਧਰਮਸ਼ਾਲਾ, ਸ਼ਮਸ਼ਾਨਘਾਟ ਅਤੇ ਗਲੀਆਂ-ਨਾਲੀਆਂ ਦੀ ਉਸਾਰੀ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ। ਉਨ੍ਹਾਂ ਦੱਸਿਆ ਕਿ ਅੱਜ ਪਿੰਡ ਕੋਠੇ ਲਾਲੇਆਣਾ ਵਿਖੇ ਲਗਭਗ 16 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਜਿੰਨਾਂ ਵਿੱਚ ਧਰਮਸ਼ਾਲਾ, ਸ਼ਮਸ਼ਾਨਘਾਟ ਅਤੇ ਗਲੀਆਂ-ਨਾਲੀਆਂ ਦੀ ਉਸਾਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ