ਰੋਟੀ ਖਾ ਕੇ ਪੈਦਲ ਆ ਰਹੇ ਤਿੰਨ ਨੌਜਵਾਨਾਂ ਨੂੰ ਕਾਰ ਨੇ ਲਿਆ ਲਪੇਟ ‘ਚ, ਮੌਤ

ਰੂਪਨਗਰ, 09 ਅਕਤੂਬਰ : ਸਥਾਨਕ ਸ਼ਹਿਰ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਤਿੰਨ ਨੌਜਵਾਨ ਢਾਬੇ ਤੇ ਖਾਣਾ ਖਾਣ ਤੋਂ ਬਾਅਦ ਆਪਣੇ ਟਰਾਲੇ ਵੱਲ ਨੂੰ ਪੈਦਲ ਜਾ ਰਹੇ ਸਨ ਕਿ ਉਨ੍ਹਾਂ ਨੂੰ ਤੇਜ਼ ਰਫਤਾਰ ਕਾਰ ਨੇ ਆਪਣੀ ਲਪੇਟ ਵਿੱਚ ਲੈ ਲਿਆ, ਜਿਸ ਕਾਰਨ ਉਹ ਗੰਭੀਰ ਜਖ਼ਮੀ ਹੋ ਗਏ, ਜਿੰਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਰਤਗੜ੍ਹ ਪੁਲਿਸ ਚੌਂਕੀ ਦੇ ਇੰਚਾਰਜ ਰਣਜੀਤ ਸਿੰਘ ਨੇ ਦੱਸਿਆ ਕਿ ਇੱਕ ਨੌਜਵਾਨ ਦੀ ਮੌਤ ਸਿਵਲ ਹਸਪਤਾਲ ਰੂਪਨਗਰ ਵਿਖੇ ਹੋ ਗਈ ਜਦੋਂ ਕਿ ਦੋ ਨੌਜਵਾਨਾਂ ਦੀ ਪੀਜੀਆਈ ਚੰਡੀਗੜ੍ਹ ਵਿਖੇ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀ ਪਹਿਚਾਣ ਅਲਵਰ (ਰਾਜਸਥਾਨ) ਦੇ ਵਾਸੀ ਸਨ, ਜਿੰਨ੍ਹਾਂ ਦੀ ਸਨਾਖਤ ਹੋਣ ਤੋਂ ਬਾਅਦ ਲਾਸ਼ਾਂ ਨੂੰ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਸੌਂਪੀਆਂ ਜਾਣਗੀਆਂ ਅਤੇ ਉਨ੍ਹਾਂ ਦੇ ਬਿਆਨਾਂ ਦੇ ਅਧਾਰ ਤੇ ਹੀ ਅਗਲੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।