31 ਜਨਵਰੀ 2024 ਤੱਕ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9.30 ਤੋਂ ਸਾਮ 4:30ਵਜੇ ਤੱਕ-ਡਿਪਟੀ ਕਮਿਸ਼ਨਰ

ਫਾਜਿਲਕਾ 1 ਜਨਵਰੀ : ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦੱਸਿਆ ਕਿ  ਸਰਦੀ ਦੇ ਮੌਸਮ ਅਤੇ ਧੁੰਦ ਦੇ ਮੱਦੇਨਜ਼ਰ ਰੱਖਦਿਆ ਜਿਲਾ ਫਾਜ਼ਿਲਕਾ ਦੇ  ਸੇਵਾ ਕੇਂਦਰਾਂ ਦੇ ਸਮੇਂ ਵਿੱਚ ਕੁਝ ਤਬਦੀਲੀ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ 31 ਜਨਵਰੀ 2024 ਤੱਕ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9.30 ਤੋਂ ਸਾਮ 4:30 ਵਜੇ ਤੱਕ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀ ਉਕਤ ਸਮੇਂ ਦੌਰਾਨ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿੱਚ ਪਹੁੰਚ ਕੇ ਸਰਕਾਰੀ ਸੇਵਾਵਾਂ ਦਾ ਲਾਭ ਪ੍ਰਾਪਤ ਕਰ ਸਕਦੇ ਹਨ।