ਸੀਨੀਅਰ ਸਿਟੀਜ਼ਨਾਂ ਨਾਲ ਸਬੰਧਤ ਬਕਾਇਆ ਕੇਸਾਂ ਦਾ ਸਮਾਂਬੱਧ ਨਿਬੇੜਾ ਕੀਤਾ ਜਾਵੇ: ਪੂਨਮਦੀਪ ਕੌਰ

  • ਡਿਪਟੀ ਕਮਿਸ਼ਨਰ ਵੱਲੋਂ ਐਪੀਲੇਟ ਟ੍ਰਿਬਿਊਨਲ ਤੇ ਮੇਂਟੀਨੈਂਸ ਟ੍ਰਿਬਿਊਨਲ ਕੋਲ ਬਕਾਇਆ ਕੇਸਾਂ ਬਾਰੇ ਨਜ਼ਰਸਾਨੀ ਮੀਟਿੰਗ

ਬਰਨਾਲਾ, 27 ਜੂਨ : ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਵੱਲੋਂ ਸੀਨੀਅਰ ਸਿਟੀਜ਼ਨਾਂ ਦੀ ਭਲਾਈ ਲਈ ਐਕਟ ‘‘ਮੇਂਟੀਨੈਂਸ ਅਤੇ ਵੈੱਲਫੇਅਰ ਆਫ ਪੇਰੈਂਟਸ ਐਂਡ ਸੀਨੀਅਰ ਸਿਟੀਜ਼ਨ ਐਕਟ 2007’’ ਤਹਿਤ ਐਪੀਲੇਟ ਟ੍ਰਿਬਿਊਨਲ ਅਤੇ ਮੇਂਟੀਨੈਂਸ ਟ੍ਰਿਬਿਊਨਲ ਕੋਲ ਬਕਾਇਆ ਕੇਸਾਂ ਦੀ ਨਜ਼ਰਸਾਨੀ ਲਈ ਸਬੰਧਤ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੇਂਟੀਨੈਂਸ ਟ੍ਰਿਬਿਊਨਲ (ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਅਤੇ ਤਪਾ) ਕੋਲ ਬਰਨਾਲਾ ਅਤੇ ਤਪਾ ਵਿੱਚ ਕੇਸ ਬਕਾਇਆ ਹਨ। ਇਸ ਤੋਂ ਇਲਾਵਾ ਐਪੀਲੇਟ ਟ੍ਰਿਬਿਊਨਲ (ਵਧੀਕ ਡਿਪਟੀ ਕਮਿਸ਼ਨਰ ਜਨਰਲ) ਕੋਲ ਵੀ ਸੀਨੀਅਰ ਸਿਟੀਜ਼ਨਾਂ ਨਾਲ ਸਬੰਧਤ ਕੇਸ ਬਕਾਇਆ ਹਨ ਜਿਨ੍ਹਾਂ ਦਾ ਛੇਤੀ ਤੋਂ ਛੇਤੀ ਨਿਬੇੜਾ ਕੀਤਾ ਜਾਵੇ ਤਾਂ ਜੋ ਸੀਨੀਅਰ ਸਿਟੀਜ਼ਨਾਂ ਨੂੰ ਨਿਆਂ ਦਿਵਾ ਕੇ ਉਨ੍ਹਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾ ਸਕੇ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਡਾ. ਤੇਆਵਾਸਪ੍ਰੀਤ ਕੌਰ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਬਜ਼ੁਰਗਾਂ ਨਾਲ ਉਨ੍ਹਾਂ ਦੇ ਬੱਚਿਆਂ ਵੱਲੋਂ ਠੀਕ ਵਿਵਹਾਰ ਨਹੀਂ ਕੀਤਾ ਜਾ ਰਿਹਾ ਜਾਂ ਕਿਸੇ ਤਰ੍ਹਾਂ ਦੀ ਵਧੀਕੀ ਕੀਤੀ ਜਾ ਰਹੀ ਹੈ ਤਾਂ ਉਹ ਐਸਡੀਐਮ ਦਫਤਰ ਵਿਖੇ ਦਰਖ਼ਾਸਤ ਦੇ ਸਕਦੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਤੇ ਉਪ ਮੰਡਲ ਮੈਜਿਸਟ੍ਰੇਟ ਤਪਾ ਨਰਿੰਦਰ ਧਾਲੀਵਾਲ ਅਤੇ ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਗੋਪਾਲ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਹਾਜ਼ਰ ਸਨ।