ਨਵੀਆਂ ਵੋਟਾਂ ਬਣਾਉਣ ਲਈ ਲਗਾਏ ਜਾਣ ਵਾਲੇ ਕੈਂਪਾਂ ਦਾ ਸਮਾਂ ਬਦਲਿਆ - ਡੀ.ਸੀ

  • ਸਵੇਰੇ 10 ਵਜੇ ਤੋਂ ਸ਼ਾਮ 05 ਵਜੇ ਤੱਕ ਸਮੂਹ ਬੀ.ਐਲ.ਓਜ ਆਪਣੇ ਪੋਲਿੰਗ ਬੂਥਾ ਤੇ ਪ੍ਰਾਪਤ ਕਰਨਗੇ ਦਾਅਵੇ ਤੇ ਇਤਰਾਜ  
  • ਨਵੀਆਂ ਵੋਟਾਂ ਬਣਾਉਣ ਲਈ ਲਗਾਏ ਜਾਣ ਵਾਲੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ

ਫ਼ਤਹਿਗੜ੍ਹ ਸਾਹਿਬ, 31 ਅਕਤੂਬਰ : ਭਾਰਤ ਦੇ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਲਈ ਇਹ 27 ਅਕਤੂਬਰ 2023 ਤੋਂ 09 ਦਸੰਬਰ 2023 ਤੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਇਸ ਮੁਹਿੰਮ ਤਹਿਤ ਨਵੀਂ ਵੋਟ ਬਣਵਾਉਣ, ਵੋਟ ਕਟਵਾਉਣ ਜਾਂ ਸੋਧ ਕਰਵਾਉਣ ਲਈ ਫਾਰਮ ਭਰੇ ਜਾ ਰਹੇ ਹਨ ਤਾਂ ਜੋ ਕੋਈ ਵੀ ਯੋਗ ਨਾਗਰਿਕ ਵੋਟ ਬਣਵਾਉਣ ਤੋਂ ਵਾਂਝਾ ਨਾ ਰਹੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਇਸ ਸਬੰਧੀ ਮਹੀਨਾ ਨਵੰਬਰ ਅਤੇ ਦਸੰਬਰ  ਦੌਰਾਨ  ਲੱਗਣ ਵਾਲੇ ਕੈਪਾਂ ਦਾ ਸਮਾਂ ਬਦਲ ਗਿਆ ਹੈ।  ਉਨ੍ਹਾਂ ਦੱਸਿਆ ਕਿ ਪਹਿਲਾਂ ਇਹ ਕੈਂਪ ਸਵੇਰੇ 09 ਵਜੇ ਤੋਂ ਲੱਗਣੇ ਸੀ ਹੁਣ ਇਹ ਕੈਂਪ ਸਵੇਰੇ 10 ਵਜੇ ਤੋਂ ਸ਼ਾਮ 05 ਵਜੇ ਤੱਕ ਸਮੂਹ ਬੀ.ਐਲ.ਓਜ ਆਪਣੇ ਪੋਲਿੰਗ ਬੂਥਾ ਤੇ ਲਗਾਉਣਗੇ । ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਮਿਤੀ 04 ਨਵੰਬਰ 2023 ਸ਼ਨਿੱਚਰਵਾਰ 05 ਨਵੰਬਰ 2023 ਦਿਨ ਐਤਵਾਰ 02 ਦਸੰਬਰ 2023 ਸ਼ਨਿੱਚਰਵਾਰ ਅਤੇ 03 ਦਸੰਬਰ 2023 ਨੂੰ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ। ਇਸ ਦੌਰਾਨ ਜ਼ਿਲ੍ਹੇ ਦੇ ਸਾਰੇ ਬੂਥ ਲੈਵਲ ਅਫ਼ਸਰ ਆਪੋ-ਆਪਣੇ ਪੋਲਿੰਗ ਸਟੇਸ਼ਨਾਂ ਤੇ ਬੈਠ ਕੇ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨਗੇ। ਉਹਨਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਟੋਲ ਫਰੀ ਨੰਬਰ 1950 ਤੇ ਸੰਪਰਕ ਕੀਤਾ ਜਾ ਸਕਦਾ ਹੈ।