28 ਅਗਸਤ ਨੂੰ ਬਰਨਾਲਾ ਪੁੱਜੇਗਾ ਮਸ਼ਾਲ ਮਾਰਚ, ਪੂਰੇ ਉਤਸ਼ਾਹ ਨਾਲ ਕੀਤਾ ਜਾਵੇਗਾ ਸਵਾਗਤ

  • ਵਧੀਕ ਡਿਪਟੀ ਕਮਿਸ਼ਨਰ ਵੱਲੋਂ ਮਸ਼ਾਲ ਮਾਰਚ ਤੇ ਖੇਡ ਮੁਕਾਬਲਿਆਂ ਦੀਆਂ ਤਿਆਰੀਆਂ ਬਾਰੇ ਅਹਿਮ ਮੀਟਿੰਗ
  • ਵੱਧ ਤੋਂ ਵੱਧ ਖਿਡਾਰੀਆਂ ਨੂੰ ਰਜਿਸਟ੍ਰੇਸ਼ਨ ਕਰਾਉਣ ਦਾ ਸੱਦਾ

ਬਰਨਾਲਾ, 22 ਅਗਸਤ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਖੇਡ ਮੰਤਰੀ ਸ. ਗੁਰਮੀਤ ਸਿੰਘ Meet Hayer ਦੀ ਅਗਵਾਈ ਹੇਠ 29 ਅਗਸਤ ਤੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਲਈ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦੀ ਅਗਵਾਈ ਹੇਠ ਪੂਰੇ ਜ਼ੋਰਾਂ-ਸ਼ੋਰਾਂ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਨਰਿੰਦਰ ਸਿੰਘ ਧਾਲੀਵਾਲ ਵੱਲੋਂ ਸਬੰਧਤ ਵਿਭਾਗਾਂ ਨਾਲ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿੱਚ ਉਨ੍ਹਾਂ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ 2023’ ਦੇ ਆਗਾਜ਼ ਤੋਂ ਪਹਿਲਾਂ ਮਸ਼ਾਲ ਮਾਰਚ ਕੱਢਿਆ ਜਾਵੇਗਾ, ਜਿਸ ਦੀ ਸ਼ੁਰੂਆਤ ਅੱਜ ਲੁਧਿਆਣਾ ਤੋਂ ਹੋ ਗਈ ਹੈ। ਇਹ ਮਸ਼ਾਲ ਮਾਰਚ 28 ਅਗਸਤ ਨੂੰ ਮਾਨਸਾ ਤੋਂ ਹੁੰਦਾ ਹੋਇਆ ਬਰਨਾਲਾ ਪੁੱਜੇਗਾ, ਜਿਸ ਦਾ ਪੂਰੇ ਉਤਸ਼ਾਹ ਨਾਲ ਸਵਾਗਤ ਕੀਤਾ ਜਾਵੇਗਾ। ਇਸ ਮਗਰੋਂ ਬਲਾਕ ਪੱਧਰੀ ਖੇਡਾਂ ਦਾ ਆਗਾਜ਼ 29 ਅਗਸਤ ਤੋਂ ਹੋ ਜਾਵੇਗਾ। ਉਨ੍ਹਾਂ ਇਨ੍ਹਾਂ ਖੇਡਾਂ ਸਬੰਧੀ ਵੱਖ ਵੱਖ ਵਿਭਾਗਾਂ ਨੂੰ ਪੁਖ਼ਤਾ ਬੰਦੋਬਸਤ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਸਿਹਤ ਵਿਭਾਗ ਨੂੰ ਮੈਡੀਕਲ ਟੀਮਾਂ ਤਿਆਰ ਕਰਨ, ਬੀਡੀਪੀਓਜ਼  ਨੂੰ ਪਿੰਡਾਂ ਵਿੱਚ ਇੰਤਜ਼ਾਰ ਦੇਖਣ, ਸਾਫ-ਸਫਾਈ ਦੇ ਪ੍ਰਬੰਧਾਂ, ਮੰਡੀ ਬੋਰਡ ਨੂੰ ਪਾਣੀ ਦੇ ਇੰਤਜ਼ਾਰ ਤੇ ਹੋਰ ਪ੍ਰਬੰਧਾਂ ਬਾਰੇ ਵੱਖੋ-ਵੱਖ ਵਿਭਾਗਾਂ ਨੂੰ ਹਦਾਇਤ ਕੀਤੀ।  ਇਸ ਮੌਕੇ ਉਨ੍ਹਾਂ ਖੇਡ ਵਿਭਾਗ, ਸਿੱਖਿਆ ਵਿਭਾਗ ਤੇ ਹੋਰ ਸਬੰਧਤ ਵਿਭਾਗਾਂ ਨੂੰ ਵੱਧ ਤੋਂ ਵੱਧ ਖਿਡਾਰੀਆਂ ਨੂੰ ਇਨ੍ਹਾਂ ਖੇਡਾਂ ਲਈ ਰਜਿਸਟ੍ਰੇਸ਼ਨ ਕਰਾਉਣ ਲਈ ਪ੍ਰੇਰਿਤ ਕਰਨ ’ਤੇ ਜ਼ੋਰ ਦਿੱਤਾ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸੁਖਪਾਲ ਸਿੰਘ, ਸਹਾਇਕ ਸਿਵਲ ਸਰਜਨ ਡਾ. ਮਨੋਹਰ ਲਾਲ, ਸਕੱਤਰ ਮਾਰਕੀਟ ਕਮੇਟੀ ਕੁਲਵਿੰਦਰ ਸਿੰਘ ਭੁੱਲਰ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।