ਮਾਨਸਾ ਜ਼ਿਲ੍ਹੇ ਦੇ ਦੀਆਂ ਦੋ ਧੀਆਂ ਨੇ 8ਵੀਂ ਦੇ ਨਤੀਜੇ 'ਚ ਪਹਿਲਾ ਅਤੇ ਦੂਜਾ ਸਥਾਨ ਹਾਸਲ ਕੀਤਾ

ਮਾਨਸਾ, 28 ਅਪ੍ਰੈਲ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿੱਚ ਮਾਨਸਾ ਜ਼ਿਲ੍ਹੇ ਦੇ ਕਸਬਾ ਬੁਢਲਾਡਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜਾਬ ਭਰ ਵਿੱਚੋਂ ਪਹਿਲਾ ਅਤੇ ਦੂਜਾ ਸਥਾਨ ਹਾਸਲ ਕੀਤਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨ ਕੀਤੇ ਅੱਠਵੀਂ ਕਲਾਸ ਦੇ ਨਤੀਜਿਆਂ ਵਿੱਚ ਜਿੱਥੇ ਲੜਕੀਆਂ ਨੇ ਬਾਜ਼ੀ ਮਾਰੀ ਹੈ ਉੱਥੇ ਹੀ ਮਾਨਸਾ ਜ਼ਿਲ੍ਹੇ ਦੀਆਂ ਲੜਕੀਆਂ ਨੇ ਪੰਜਾਬ ਭਰ ਪਹਿਲੇ ਦੋ ਸਥਾਨ ਪ੍ਰਾਪਤ ਕਰਕੇ ਜ਼ਿਲੇ ਦਾ ਨਾਮ ਰੋਸ਼ਨ ਕੀਤਾ ਹੈ। ਬੁਢਲਾਡਾ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀ ਲਵਪ੍ਰੀਤ ਕੌਰ ਨੇ 600/600 ਅਤੇ ਗੁਰਅੰਕਿਤ ਕੌਰ ਨੇ ਵੀ 600/600 ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ ਅਤੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ, ਜਿਸ ਤੋਂ ਬਾਦ ਦੋਹਾਂ ਲੜਕੀਆਂ ਦੇ ਘਰ ਖੁਸ਼ੀ ਦਾ ਮਾਹੌਲ ਹੈ ਤੇ ਅਧਿਆਪਕਾਂ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਅੱਠਵੀਂ ਕਲਾਸ ਦੇ ਨਤੀਜਿਆਂ ਵਿੱਚ ਪੰਜਾਬ ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੀ ਲਵਪ੍ਰੀਤ ਕੌਰ ਨੇ ਕਿਹਾ ਕਿ ਮੈਂ ਅੱਠਵੀਂ ਕਲਾਸ ਦੇ ਨਤੀਜਿਆਂ ਵਿੱਚ 600 ਵਿੱਚੋਂ 600 ਨੰਬਰ ਆਏ ਹਨ ਤੇ ਮੇਰਾ ਸੁਫਨਾ ਡਾਕਟਰ ਬਨਣ ਦਾ ਹੈ। ਉੱਥੇ ਹੀ ਦੂਜਾ ਸਥਾਨ ਹਾਸਲ ਕਰਨ ਵਾਲੀ ਗੁਰਅੰਕਿਤ ਕੌਰ ਨੇ ਕਿਹਾ ਕਿ ਦੂਸਰਾ ਸਥਾਨ ਹਾਸਲ ਕਰਕੇ ਉਸ ਨੂੰ ਬਹੁਤ ਖੁਸ਼ੀ ਹੋਈ ਹੈ ਅਤੇ ਉਹ ਵੱਡੀ ਹੋ ਕੇ ਡਾਕਟਰ ਬਣਨਾ ਚਾਹੁੰਦੀ ਹੈ। ਅੱਠਵੀਂ ਕਲਾਸ ਦੇ ਨਤੀਜਿਆਂ ਵਿੱਚ ਪੰਜਾਬ ਭਰ ਵਿੱਚੋਂ ਪਹਿਲਾ ਅਤੇ ਦੂਸਰਾ ਸਥਾਨ ਹਾਸਲ ਕਰਨ ਵਾਲੀਆਂ ਲੜਕੀਆਂ ਦੇ ਪਿਤਾ ਨੇ ਕਿਹਾ ਕਿ ਉਹਨਾਂ ਨੂੰ ਆਪਣੀਆਂ ਬੇਟੀਆਂ ਤੇ ਬਹੁਤ ਮਾਣ ਹੈ ਜਿਨ੍ਹਾਂ ਨੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚੋਂ ਪਹਿਲਾ ਅਤੇ ਦੂਜਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਸਾਨੂੰ ਕੁੜੀਆਂ ਅਤੇ ਮੁੰਡਿਆਂ ਵਿੱਚ ਫਰਕ ਨਹੀਂ ਸਮਝਣਾ ਚਾਹੀਦਾ। ਬੁਢਲਾਡਾ ਦੇ ਸਰਕਾਰੀ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਪੰਜਾਬ ਭਰ ਵਿੱਚ ਮੱਲਾਂ ਮਾਰਨ ਤੇ ਸਕੂਲ ਦੇ ਅਧਿਆਪਕਾਂ ਤੇ ਮਾਪਿਆਂ ਵਿੱਚ ਖੁਸ਼ੀ ਦੀ ਲਹਿਰ ਹੈ। ਸਕੂਲ ਪ੍ਰਿੰਸੀਪਲ ਮੁਕੇਸ਼ ਕੁਮਾਰ ਨੇ ਕਿਹਾ ਕਿ ਉਹਨਾਂ ਦੇ ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜਾਬ ਭਰ ਵਿੱਚੋਂ ਪਹਿਲਾ ਅਤੇ ਦੂਜਾ ਸਥਾਨ ਹਾਸਲ ਕਰਕੇ ਇਲਾਕੇ ਅਤੇ ਸਕੂਲ ਦਾ ਮਾਣ ਵਧਾਇਆ ਹੈ।