ਮਾਛੀਵਾੜਾ ਸਾਹਿਬ ਨੇੜੇ ਨਹਿਰ ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਦੋ ਮਜ਼ਦੂਰਾਂ ਦੀ ਮੌਤ

ਮਾਛੀਵਾੜਾ ਸਾਹਿਬ, 14 ਨਵੰਬਰ : ਸਥਾਨਕ ਸ਼ਹਿਰ ਦੇ ਕੋਲੋਂ ਲੰਘਦੀ ਸਰਹਿੰਦ ਨਹਿਰ ਤੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਦੋ ਮਜ਼ਦੂਰਾਂ ਦੀ ਮੌਤ ਅਤੇ ਇੱਕ ਦੇ ਜਖ਼ਮੀ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਯੋਗੇਸ਼, ਸੁਨੀਲ ਤੇ ਉਨ੍ਹਾਂ ਦਾ ਇੱਕ ਹੋਰ ਸਾਥੀ ਮੋਟਰਸਾਈਕਲ ਤੇ ਸਵਾਰ ਹੋ ਕੇ ਬੱਸੀ ਗੁੱਜਰਾਂ ਭੱਠੇ ਤੇ ਜਾ ਰਹੇ ਸਨ ਕਿ ਉਨ੍ਹਾਂ ਨੂੰ ਇੱਕ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਸੜਕ ਤੇ ਡਿੱਗ ਪਏ, ਹਾਦਸਾ ਕਾਰਨ ਯੋਗੇਸ਼ ਤੇ ਸੁਨੀਲ ਦੀ ਮੌਕੇ ਤੇ ਮੌਤ ਹੋ ਗਈ ਅਤੇ ਤੀਜਾ ਸਾਥੀ ਜਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਸਮਰਾਲਾ ਵਿਖੇ ਭਰਤੀ ਕਰਵਾਇਆ ਗਿਆ। ਘਟਨਾਂ ਦੀ ਸੂਚਨਾਂ ਮਿਲਦੇ ਹਾਦਸੇ ਵਾਲੀ ਜਗ੍ਹਾ ਪੁੱਜੇ ਥਾਣਾ ਮੁਖੀ ਭਿੰਦਰ ਸਿੰਘ ਖੰਗੂੜਾ ਅਤੇ ਪੁਲਿਸ ਪਾਰਟੀ ਨੇ ਲਾਸ਼ਾਂ ਨੂੰ ਕਬਜੇ ‘ਚ ਲੈ ਕੇ ਜਾਂਚ ਸ਼ੁਰੂ ਕਰਦਿੱਤੀ। ਮ੍ਰਿਤਕਾਂ ਦੀਆਂ ਜੇਬਾਂ ਵਿੱਚੋਂ ਮਿਲੇ ਮੋਬਾਇਲ ਅਤੇ ਪਹਿਚਾਣ ਪੱਤਰ ਤੋਂ ਪਤਾ ਲੱਗਾ ਕਿ ਉਹ ਬੱਸੀ ਗੁੱਜਰਾਂ ਵਿਖੇ ਇੱਟਾਂ ਵਾਲੇ ਭੱਠੇ ਤੇ ਕੰਮ ਕਰਦੇ ਸਨ, ਜਦੋਂ ਕਿ ਤੀਜੇ ਵਿਅਕਤੀ ਦੀ ਹਾਲੇ ਤੱਕ ਪਹਿਚਾਣ ਨਹੀਂ ਹੋ ਸਕੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਸੁਨੀਲ ਜੋ ਮੁਜੱਫਰ ਨਗਰ (ਯੂਪੀ) ਦਾ ਵਾਸੀ ਹੈ ਅਤੇ ਇੱਥੇ ਕੰਮ ਕਾਰ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਦਾ ਹੈ।