ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਟਰੈਕਟਰ – ਟਰਾਲੀ ਨਾਲ ਹੋਈ ਟੱਕਰ ਵਿੱਚ ਦੋ ਨੌਜਵਾਨਾਂ ਦੀ ਮੌਤ

ਬਠਿੰਡਾ, 08 ਮਾਰਚ : ਬਠਿੰਡਾ ‘ਚ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਟਰੈਕਟਰ – ਟਰਾਲੀ ਨਾਲ ਟੱਕਰ ਹੋਣ ਕਰਕੇ ਹੋਏ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਾਰ ਪਿੰਡ ਗੋਨਿਆਣਾ ਕਲਾਂ ਤੋਂ ਮੋਟਰਸਾਈਕਲ ਤੇ ਸਵਾਰ ਹੋ ਕੇ ਤਿੰਨ ਨੌਜਵਾਨਾਂ ਦੀ ਟਰੈਕਟਰ ਟਰਾਲੀ ਨਾਲ ਟੱਕਰ ਹੋ ਗਈ, ਜਿਸ ਕਾਰਨ ਦੋ ਨੌਜਵਾਨਾਂ ਦੀ ਮੌਤ ਹੋਣ ਜਾਣ ਦੀ ਦੁੱਖਦਾਈ ਖ਼ਬਰ ਹੈ। ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਜੋਬਨਪ੍ਰੀਤ ਸਿੰਘ (20) ਅਤੇ ਹੁਸਨਪ੍ਰੀਤ ਸਿੰਘ (20) ਵਜੋਂ ਹੋਈ ਹੈ। ਇਸ ਘਟਨਾਂ ਸਬੰਧੀ ਥਾਣਾ ਨਾਹੀਆਂਵਾਲਾ ਦੀ ਪੁਲਿਸ ਵੱਲੋਂ ਜਾਂਚ ਪੜਤਾਲ ਕੀਤੀ ਜਾ ਰਹੀ ਹੈ।