ਮੋਹਾਲੀ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਾਵਨਾਂ ਦੀ ਮੌਤ

ਮੋਹਾਲੀ, 28 ਅਕਤੂਬਰ 2024 : ਮੋਹਾਲੀ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਾਵਨਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਰਾਜਾ ਸਿੰਘ ਢਿੱਲੋਂ ਅਤੇ ਦਲਜੀਤ ਸਿੰਘ ਜੋ ਤਪਾ (ਬਰਨਾਲਾ) ਦੇ ਵਾਸੀ ਸਨ ਅਤੇ ਪਿਛਲੇ ਕਈ ਸਾਲਾਂ ਤੋਂ ਮੋਹਾਲੀ ਵਿਖੇ ਪਰਿਵਾਰ ਸਮੇਤ ਰਹਿ ਰਹੇ ਸਨ। ਬੀਤੀ ਰਾਤ ਉਹ ਕਾਰ ‘ਚ ਸਵਾਰ ਹੋ ਕੇ ਕਿਤੇ ਜਾ ਰਹੇ ਸਨ ਕਿ ਉਨ੍ਹਾਂ ਦਾ ਕਿਸੇ ਅਣਪਛਾਤੇ ਵਾਹਨ ਨਾਲ ਟੱਕਰ ਹੋ  ਅਤੇ ਦੋਵਾਂ ਦੀ ਮੌਤ ਹੋ ਗਈ।