ਦੋ ਨੌਜਵਾਨਾਂ ਨੇ ਹਥਿਆਰਾਂ ਦੇ ਜ਼ੋਰ 'ਤੇ ਬਠਿੰਡਾ 'ਚ ਆੜ੍ਹਤੀਏ ਤੋਂ ਲੁੱਟੇ ਪੰਜ ਲੱਖ 

ਬਠਿੰਡਾ : ਬਠਿੰਡਾ ਜ਼ਿਲ੍ਹੇ ਦੀ ਮੌੜ ਮੰਡੀ ਵਿੱਚ ਇੱਕ ਆੜ੍ਹਤੀਏ ਦੀ ਦੁਕਾਨ ਵਿੱਚੋਂ ਕਰੀਬ 5 ਲੱਖ ਰੁਪਏ ਦੀ ਚੋਰੀ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਵਪਾਰੀ ਪਿਆਰਾ ਲਾਲ ਦੀ ਦੁਕਾਨ 'ਤੇ ਦੋ ਚੋਰਾਂ ਵੱਲੋਂ 5 ਲੱਖ ਰੁਪਏ ਦੀ ਨਕਦੀ ਚੋਰੀ ਕਰ ਲਈ ਗਈ। ਦੂਜੇ ਵਪਾਰੀਆਂ ਨੇ ਦੱਸਿਆ ਕਿ ਚੋਰ ਮੂੰਹ 'ਤੇ ਰੁਮਾਲ ਬੰਨ੍ਹ ਕੇ ਦੁਕਾਨ ਅੰਦਰ ਦਾਖਲ ਹੋਏ ਸਨ। ਉਨ੍ਹਾਂ ਦੇ ਕੋਲ ਚਿੱਟੇ ਰੰਗ ਦੀ ਕਾਰ ਸੀ ਤੇ ਬਾਕਸ 'ਚੋਂ 500,000 ਰੁਪਏ ਲੈ ਕੇ ਫਰਾਰ ਹੋ ਗਏ। ਉਹਨਾਂ ਦੱਸਿਆ ਕਿ ਲੁਟੇਰੇ ਬਜ਼ੁਰਗ ਪਿਆਰਾ ਲਾਲ ਧੱਕਾ ਦੇ ਕੇ ਭੱਜ ਗਏ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਪੁਲਿਸ ਨੇ ਦੱਸਿਆ ਕਿ ਅੱਜ ਸਵੇਰੇ ਦੋ ਅਣਪਛਾਤੇ ਵਿਅਕਤੀ ਵਪਾਰੀ ਪਿਆਰੇ ਲਾਲ ਦੀ ਦੁਕਾਨ ਵਿੱਚ ਦਾਖਲ ਹੋਏ ਜੋ ਕਿ ਆਈ-20 ਕਾਰ ਵਿੱਚ ਸਵਾਰ ਹੋ ਕੇ ਆਏ ਸਨ, ਉਨ੍ਹਾਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।