ਸਕੂਲੀ ਬੱਸਾਂ ਦੀ ਕੀਤੀ ਗਈ ਅਚਨਚੇਤ ਚੈਕਿੰਗ  : ਮਹਿਮੀ

ਫ਼ਤਹਿਗੜ੍ਹ ਸਾਹਿਬ, 20 ਨਵੰਬਰ : ਜਿਲ਼੍ਹਾ ਪੱਧਰੀ ਸੇਫ ਸਕੂਲ ਵਾਹਨ ਕਮੇਟੀ ਵੱਲੋਂ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਅਮਲੋਹ, ਨਾਭਾ ਚੌਂਕ ਵਿਖੇ ਵਿਖੇ ਕੀਤੀ ਗਈ। ਇਸ ਸਬੰਧ ਵਿੱਚ ਗੱਲ ਕਰਦਿਆ ਹੋਇਆ ਸ਼੍ਰੀ ਹਰਭਜਨ ਸਿੰਘ ਮਹਿਮੀ ਜਿਲ੍ਹਾ ਬਾਲ ਸੁਰੱਖਿਆ ਅਫਸਰ ਨੇ ਕਿਹਾ ਕਿ ਅੱਜ ਸੜਕ ਸੁਰੱਖਿਆ ਸਭ ਤੋਂ ਅਹਿਮ ਵਿਸ਼ਾ ਬਣਿਆ ਹੋਇਆ ਹੈ ਕਿਉਂਕਿ ਸੜਕ ਦੁਰਘਟਨਾਵਾਂ ਨਾਲ ਹੋਣ ਵਾਲੀਆਂ ਮੌਤਾਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ, ਜੋ ਕਿ ਬਹੁਤ ਅਫਸੋਸਜਨਕ ਹੈ। ਉਹਨਾਂ ਕਿਹਾ ਕਿ ਬਾਲ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਬਹੁਤ ਜਰੂਰੀ ਹੋ ਜਾਦਾ ਹੈ ਕਿ ਬੱਚਿਆਂ ਦੇ ਮਾਪੇ ਉਹਨਾਂ ਨੂੰ ਛੋਟੀ ਉਮਰ ਵਿੱਚ ਵਾਹਨ ਚਲਾਉਣ ਦੀ ਆਗਿਆ ਨਾ ਦੇਣ ਅਤੇ ਜਿਹੜੀਆਂ ਸਕੂਲੀ ਬੱਸਾਂ ਵਿੱਚ ਬੱਚੇ ਸਫਰ ਕਰ ਰਹੇ ਹਨ, ਉਹ ਸੇਫ ਸਕੂਲ ਵਾਹਨ ਪਾਲਿਸੀ ਮੁਤਾਬਿਕ ਨਿਯਮਾਂ ਨੂੰ ਪੂਰਾ ਕਰਦੀਆਂ ਹੋਣ। ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਤੇ ਆਮ ਤੌਰ ਤੇ ਇਹ ਸਾਹਮਣੇ ਆਉਂਦਾ ਹੈ ਕਿ ਸਕੂਲ ਪ੍ਰਬੰਧਕ ਆਪਣੀਆਂ ਬੱਸਾਂ ਨੂੰ ਨਿਯਮਾਂ ਅਨੁਸਾਰ ਨਹੀਂ ਚਲਾ ਰਹੇ ਹਨ।ਜਿਸ ਕਾਰਨ ਚੈਕਿੰਗ ਦੌਰਾਨ ਬੱਸਾਂ ਦੇ ਚਲਾਣ ਕਰਨੇ ਪੈ ਰਹੇ ਹਨ। ਉਹਨਾਂ ਦੱਸਿਆਂ ਕਿ ਸਕੂਲੀ ਬੱਸਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਅਤੇ ਹਰ ਇੱਕ ਬੱਸ ਜਿਸ ਵਿੱਚ ਬੱਚੀਆਂ ਸਫਰ ਕਰ ਰਹੀਆਂ ਹੋਣ ਵਿੱਚ ਲੇਡੀ ਅਟੈਂਡਿਡ ਹੋਣੀ ਜਰੂਰੀ ਹੈ। ਇਸ ਦੇ ਨਾਲ ਹੀ ਸਕੂਲੀ ਬੱਚਿਆਂ ਦੇ ਮਾਤਾ-ਪਿਤਾ ਵੱਲੋਂ ਬੱਚਿਆਂ ਨੂੰ ਆਟੋ ਵਿੱਚ ਸਕੂਲ ਭੇਜਿਆ ਜਾਂਦਾ ਹੈ। ਆਟੋ ਚਾਲਕ ਨੂੰ ਹਦਾਇਤ ਕੀਤੀ ਕਿ ਉਹ ਧਿਆਨ ਰੱਖਣ ਆਟੋ ਵਿੱਚ 6 ਤੋਂ ਵੱਧ ਬੱਚੇ ਨਾ ਬੈਠੇ ਹੋਣ। ਇਸ ਦੇ ਨਾਲ ਬੱਚਿਆਂ ਦੇ ਮਾਤਾ-ਪਿਤਾ ਨੂੰ ਚਾਹੀਦਾ ਹੈ ਕਿ ਜਿਨ੍ਹਾਂ ਬੱਚਿਆਂ ਦੀ ਉਮਰ 18 ਸਾਲ ਤੋਂ ਘੱਟ ਹੈ, ਉਹਨਾਂ ਨੂੰ ਸਕੂਟਰੀ/ਮੋਟਰ ਸਾਈਕਲ ਜਾਂ ਫਿਰ ਬੁਲੇਟ ਤੇ ਸਕੂਲ ਨਾ ਭੇਜਿਆ ਜਾਵੇ। ਜਾਂਚ ਟੀਮ ਅਨੁਸਾਰ ਸਕੂਲੀ ਬੱਸਾਂ ਵਿੱਚ ਕਾਫੀ ਖਾਮੀਆਂ ਪਾਈਆ ਗਈਆ ਜਿਵੇਂ ਕਿ ਸੀ.ਸੀ.ਟੀ.ਵੀ. ਕੈਮਰੇ ਚਾਲੂ ਨਾ ਹੋਣਾਅਤੇ ਲੇਡੀ ਅਟੈਂਡੇਟ ਦਾ ਨਾ ਹੋਣਾ। ਜਿਸ ਕਾਰਨ 13 ਸਕੂਲੀ ਬੱਸਾਂ ਅਤੇ 2 ਸਕੂਲੀ ਬੱਚਿਆਂ ਨੂੰ ਲੈ ਕੇ ਜਾਣ ਵਾਲੇ ਓਵਰਲੋਡ ਆਟੋ ਦੇ ਚਲਾਨ ਕੱਟੇ ਗਏ। ਉਹਨਾਂ ਨੇ ਕਿਹਾ ਕਿ ਨਿਯਮਾਂ ਨੂੰ ਮੁੱਖ ਰੱਖਦੇ ਹੋਏ ਬੱਸਾਂ ਵਿੱਚ ਫਸਟ ਏਡ ਬਾਕਸ ਅਤੇ ਸਪੀਡ ਗਵਰਨਸ ਲਗਾਉਣੇ ਅਤਿ ਜਰੂਰੀ ਹਨ। ਇਸ ਮੌਕੇ ਤਹਿਸੀਲਦਾਰ ਦਿਵਿਆ ਸਿੰਗਲਾ, ਗਗਨਦੀਪ ਸਿੰਘ ਪੁਲਿਸ ਵਿਭਾਗ, ਜਰਨੈਲ ਸਿੰਘ ਬੀ.ਪੀ.ਈ.ਓ ਸਿੱਖਿਆ ਵਿਭਾਗ, ਸੁਰੱਖਿਆ ਅਫਸਰ (ਐਨ.ਆਈ.ਸੀ) ਨੇਹਾ ਸਿੰਗਲਾ, ਅਤੇ ਅਨਿਲ ਕੁਮਾਰ ਕਾਊਂਸਲਰ ਜਿਲ੍ਹਾ ਬਾਲ ਸੁਰੱਖਿਆ ਅਫਸਰ ਹਾਜਰ ਸਨ।