ਫਾਜ਼ਿਲਕਾ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ ਚਾਚੇ-ਭਤੀਜੇ ਦੀ ਮੌਤ 

ਫਾਜਲਿਕਾ, 13 ਜੁਲਾਈ 2024 : ਫਾਜ਼ਿਲਕਾ ਦੇ ਪਿੰਡ ਚੱਕ ਟਾਹਲੀਵਾਲਾ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ ਚਾਚੇ-ਭਤੀਜੇ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ 'ਚ ਸੋਗ ਦੀ ਲਹਿਰ ਫੈਲ ਗਈ ਹੈ। ਮਿਲ਼ੀ ਜਾਣਕਾਰੀ ਅਨੁਸਾਰ ਕਸ਼ਮੀਰ ਸਿੰਘ ਜੋ ਫੌਜ ‘ਚ ਸੀ ਤੇ ਛੁੱਟੀ ਆਇਆ ਸੀ ਅਤੇ ਆਪਣੇ ਭਤੀਜੇ ਨਾਲ ਖੇਤਾਂ ਵਿੱਚ ਕੰਮ ਕਰ ਰਿਹਾ ਸੀ। ਫਿਰ ਅਚਾਨਕ ਅਸਮਾਨ ਤੋਂ ਬਿਜਲੀ ਡਿੱਗਣ ਕਾਰਨ ਦੋਵਾਂ ਦੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਪਿੰਡ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦਾ ਹੀ ਫੌਜੀ ਕਸ਼ਮੀਰ ਸਿੰਘ 15 ਦਿਨਾਂ ਦੀ ਛੁੱਟੀ 'ਤੇ ਆਇਆ ਹੋਇਆ ਸੀ। ਜੋ ਆਪਣੇ ਭਤੀਜੇ ਸੁਰਜੀਤ ਉਰਫ਼ ਸੋਨਾ ਸਿੰਘ (22) ਜੋ ਆਈ.ਟੀ.ਆਈ, ਜਲਾਲਾਬਾਦ ਵਿੱਚ ਡਿਪਲੋਮਾ ਕਰ ਰਿਹਾ ਸੀ। ਉਹ ਉਸ ਦੇ ਨਾਲ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਵਿੱਚ ਖੇਤਾਂ ਵਿੱਚ ਕੰਮ ਕਰ ਰਹੇ ਸਨ ਅਤੇ ਅਸਮਾਨੀ ਬਿਜਲੀ ਡਿੱਗਣ ਕਾਰਨ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਕਸ਼ਮੀਰ ਸਿੰਘ ਦੀ 7 ਸਾਲ ਦੀ ਬੱਚੀ ਹੈ, ਜਿਸ ਨੂੰ ਉਸ ਨੇ ਗੋਦ ਲਿਆ ਸੀ, ਇਸ ਮੌਕੇ ਜਲਾਲਾਬਾਦ ਦੇ ਡੀ.ਐੱਸ.ਪੀ ਏ.ਆਰ.ਸ਼ਰਮਾ ਨੇ ਮੌਕੇ ‘ਤੇ ਪਹੁੰਚ ਕੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਹੈ, ਉਨ੍ਹਾਂ ਕਿਹਾ ਕਿ ਇਸ ਮਾਮਲੇ ‘ਚ ਉਹ ਸਥਿਤੀ ਦਾ ਜਾਇਜ਼ਾ ਲੈਣਗੇ।