ਫਰੀਦਕੋਟ 04 ਨਵੰਬਰ,2024 : ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਮਨਾਏ ਜਾ ਰਹੇ ਸਵੱਛਤਾ ਪੰਦਰਵਾੜੇ ਤਹਿਤ ਫ਼ਰੀਦਕੋਟ ਜ਼ਿਲ੍ਹੇ ਦੀਆਂ ਤਿੰਨੇ ਨਗਰ ਕੌਸਲਾਂ ਦੇ ਇਲਾਕਿਆਂ ਵਿੱਚ ਸਫ਼ਾਈ ਮੁਹਿੰਮ ਤੇ ਸਫ਼ਾਈ ਗਤੀਵਿਧੀਆਂ ਜੰਗੀ ਪੱਧਰ ਤੇ ਜਾਰੀ ਹਨ। ਅੱਜ ਨਗਰ ਕੌਂਸਲ ਫਰੀਦਕੋਟ ਵੱਲੋਂ ਸਵੱਛਤਾ ਦੀ ਲਹਿਰ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਅਤੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਓਜਸਵੀ ਅਲੰਕਾਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਕਾਰਜ ਸਾਧਕ ਅਫਸਰ ਸ਼ੀ੍ ਮਨਿੰਦਰਪਾਲ ਸਿੰਘ ਦੀ ਯੋਗ ਅਗਵਾਈ ਵਿੱਚ " ਸਵੱਛਤਾ ਦੀ ਲਹਿਰ " ਪੰਦਰਵਾੜਾ ਮੁਹਿੰਮ ਤਹਿਤ ਅੱਜ ਨਗਰ ਕੌਂਸਲ ਵੱਲੋ ਖਾਲੀ ਪਏ ਪਲਾਂਟਾਂ ਦੀ ਸਫਾਈ ਕਰਵਾਈ ਗਈ ਨਾਲ ਹੀ ਲੋਕਾ ਨੂੰ ਪਲਾਂਟਾਂ ਵਿੱਚ ਕੂੜਾ ਨਾ ਸੁੱਟਣ ਦੀ ਅਪੀਲ ਵੀ ਕੀਤੀ। ਉਨ੍ਹਾਂ ਲੋਕਾਂ ਨੂੰ ਆਪਣੇ ਆਲੇ ਦੁਆਲੇ ਦੀ ਸਫ਼ਾਈ ਰੱਖਣ ਸਬੰਧੀ ਜਾਗਰੂਕ ਵੀ ਕੀਤਾ। ਇਸ ਤੋਂ ਇਲਾਵਾ ਕਾਰਜ ਸਾਧਕ ਅਫਸਰ ਸ੍ਰੀ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਅੱਜ ਨਗਰ ਕੌਂਸਲ ਕੋਟਕਪੂਰਾ ਵੱਲੋਂ ਸਵੱਛਤਾ ਦੀ ਲਹਿਰ ਅਧੀਨ ਸੇਠੀ ਹਸਪਤਾਲ ਦੇ ਸਾਹਮਣੇ ਪਲਾਟ ਅਤੇ ਕਾਬਲ ਸ਼ਾਹ ਦੇ ਡੇਰੇ ਦੇ ਨੇੜੇ ਪਲਾਟ ਦੀ ਸਫਾਈ ਕਰਵਾਈ ਗਈ ਅਤੇ ਆਸਪਾਸ ਦੀਆਂ ਦੁਕਾਨਾਂ ਵਾਲਿਆਂ ਨੂੰ ਇੱਥੇ ਕੂੜਾ ਨਾ ਸੁੱਟਣ ਦੀ ਅਪੀਲ ਕੀਤੀ ਗਈ। ਇਸੇ ਤਰ੍ਹਾਂ ਨਗਰ ਕੌਂਸਲ ਜੈਤੋ ਵਲੋਂ ਮੁਕਤਸਰ ਰੋਡ ਅਤੇ ਮਾਲ ਗੋਦਾਮ ਰੋਡ ਤੇ ਖਾਲੀ ਪਲਾਂਟਾਂ ਵਿੱਚੋਂ ਸਫਾਈ ਕਰਵਾਈ ਗਈ। ਇਸ ਮੌਕੇ ਸੁਪਰਡੈਂਟ ਗੁਰਇੰਦਰ ਸਿੰਘ ਅਤੇ ਸੈਨਟਰੀ ਇੰਸਪੈਕਟਰ ਰੁਸਤਮ ਸਿੰਘ ਸੋਢੀ, ਸੁਪਰਡੈਂਟ ਸੈਨੀਟੇਸ਼ਨ ਵੀਰਪਾਲ ਸਿੰਘ, ਸੈਨੇਟਰੀ ਇੰਸਪੈਕਟਰ ਨੰਦ ਲਾਲ ਅਤੇ ਪ੍ਰੇਮ ਚੰਦ ਅਤੇ ਸੀ. ਐੱਫ ਸੰਦੀਪ ਕੌਰ ਪੀ. ਬੀ. ਜੀ. ਵੈਲਫੇਅਰ ਕਲੱਬ ਦੇ ਮੈਂਬਰ ਉਦੈ ਰਣਦੇਵ ਅਤੇ ਅਨੁਵਰਤ ਸਮਿਤੀ ਦੇ ਮੈਂਬਰ ਰਾਜਨ ਕੁਮਾਰ ਜੈਨ ਵੀ ਹਾਜ਼ਰ ਸਨ।