ਅੰਮ੍ਰਿਤਾ ਵੜਿੰਗ ਦੀ ਅਗਵਾਈ 'ਚ ਬਠਿੰਡਾ ਵਿੱਚ ਕੀਤੀ ਹੱਥ ਨਾਲ ਹੱਥ ਜੋੜ ਯਾਤਰਾ ਕੱਢੀ ਗਈ 

ਬਠਿੰਡਾ, 04 ਮਾਰਚ : ਪੰਜਾਬ ਵਿਚ ਲਗਾਤਾਰ ਕਾਂਗਰਸ ਵੱਲੋਂ ਆਪਣੀਆਂ ਸਰਗਰਮੀਆਂ 2024 ਦੀਆਂ ਚੋਣਾਂ ਨੂੰ ਲੈ ਕੇ ਤੇਜ਼ ਕੀਤੀਆਂ ਹੋਈਆਂ ਹਨ ਬਠਿੰਡਾ ਵਿੱਚ ਵੱਡੀ ਗਿਣਤੀ ਵਿਚ ਇਕੱਠੇ ਹੋਏ ਕਾਂਗਰਸੀਆਂ ਵੱਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਦੀ ਅਗਵਾਈ ਵਿਚ ਅੱਜ ਕਾਂਗਰਸ ਭਵਨ ਤੋਂ ਹੱਥ ਨਾਲ਼ ਹੱਥ ਜੋੜੇ ਯਾਤਰਾ ਕੱਢੀ ਗਈ ਇਸ ਮੌਕੇ ਬਠਿੰਡਾ ਦੇ ਵੱਖ-ਵੱਖ ਬਜਾਰਾਂ ਵਿੱਚ ਇਸ ਯਾਤਰਾ ਵਿੱਚ ਸ਼ਾਮਲ ਕਾਂਗਰਸੀਆਂ ਵੱਲੋਂ ਪੋਸਟਰ ਵੰਡੇ ਗਏ ਅਤੇ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਦੀ ਕਾਰਗੁਜ਼ਾਰੀ ਤੇ ਕਈ ਤਰਾਂ ਦੇ ਸਵਾਲ ਖੜੇ ਕੀਤੇ ਗਏ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਅੰਮ੍ਰਿਤਾ ਵੜਿੰਗ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੀਆਂ ਗਈਆਂ ਲੋਕ ਮਾਰੂ ਨੀਤੀਆਂ ਦੇ ਖਿਲਾਫ ਕਾਂਗਰਸ ਵੱਲੋਂ ਇਹ ਯਾਤਰਾ ਕੱਢੀ ਜਾ ਰਹੀ ਹੈ ਅਤੇ ਲੋਕਾਂ ਨੂੰ ਹੱਥ ਨਾਲ਼ ਹੱਥ ਜੋੜੇ ਯਾਤਰਾ ਰਾਹੀਂ ਇੱਕ ਜੁੱਟ ਹੋ ਕੇ ਭਾਜਪਾ ਦੀਆਂ ਨੀਤੀਆਂ ਖ਼ਿਲਾਫ ਜਾਗਰੂਕ ਕੀਤਾ ਜਾ ਰਿਹਾ ਹੈ। ਅਮ੍ਰਿਤਾ ਵੜਿੰਗ ਵੱਲੋਂ ਲਗਾਤਾਰ ਬਠਿੰਡੇ ਵਿੱਚ ਵਧਾਈਆਂ ਗਈਆਂ ਆਪਣੇ ਸਿਆਸੀ ਸਰਗਰਮੀਆਂ ਤੋਂ ਬਾਅਦ ਖੜ੍ਹੇ ਹੋਏ ਸਵਾਲ ਆ ਦਾ ਜਵਾਬ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਪਾਰਟੀ ਦੇ ਹੁਕਮ ਤੇ ਉਹ ਤੇ ਕਾਂਗਰਸ ਦਾ ਪ੍ਰਚਾਰ ਕਰ ਰਹੇ ਹਨ ਬਠਿੰਡਾ ਤੋਂ ਚੋਣ ਲੜਨ ਸਬੰਧੀ ਪੁੱਛੇ ਗਏ ਸਵਾਲ ਦਾ ਜਵਾਬ ਦਿੰਦੇ ਹੋਏ ਅਮ੍ਰਿਤਾ ਵੜਿੰਗ ਨੇ ਕਿਹਾ ਕਿ ਇਹ ਪਾਰਟੀ ਦਾ ਫੈਸਲਾ ਹੈ ਜਿਥੇ ਵੀ ਚੋਣ ਲੜਵਾਈਗੀ  ਉਥੋਂ ਉਹ ਚੋਣ ਲੜਨਗੇ। ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਹੱਥ ਨਾਲ਼ ਹੱਥ ਜੋੜੇ ਯਾਤਰਾ ਨੂੰ ਲੈ ਕੇ ਕਾਂਗਰਸੀ ਵਰਕਰਾਂ ਵਿਚ ਵੱਡਾ ਉਤਸ਼ਾਹ ਹੈ ਅਤੇ ਉਨ੍ਹਾਂ ਵੱਲੋਂ ਲਗਾਤਾਰ ਕੇਂਦਰ ਦੀਆਂ ਲੋਕ ਮਾਰੂ ਨੀਤੀਆਂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਤੇ ਵਰਦਿਆਂ ਉਨਾਂ ਕਿਹਾ ਕਿ ਵੱਡੇ ਵੱਡੇ ਦਾਅਵੇ ਕਰ ਕੇ ਪੰਜਾਬ ਦੀ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਵੱਲੋਂ ਲਗਾਤਾਰ ਲੋਕ ਵਿਰੋਧੀ ਫੈਸਲੇ ਲਏ ਜਾ ਰਹੇ ਹਨ ਅਤੇ ਕੁਝ ਮਹੀਨਿਆਂ ਦੇ ਕਾਰਜਕਾਲ ਚ ਹੀ   ਸਰਕਾਰ ਦਾ ਲੋਕਾਂ ਵਿਚ ਚਿਹਰਾ ਨੰਗਾ ਹੋਇਆ ਹੈ ਲਗਾਤਾਰ ਪ੍ਰਚਾਰ ਦੇ ਮਾਮਲਿਆਂ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕ ਗ੍ਰਿਫਤਾਰ ਕੀਤੇ ਜਾ ਰਹੇ ਹਨ ਪਰ ਸਰਕਾਰ ਵੱਲੋਂ ਇਨ੍ਹਾਂ ਖਿਲਾਫ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ।