ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਤਹਿਤ ਸੰਧੂ ਪੱਤੀ ਸਕੂਲ ਦੇ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਬਾਰੇ ਦੱਸਿਆ ਗਿਆ 

ਬਰਨਾਲਾ, 15 ਫਰਵਰੀ : ਪੰਜਾਬ ਸਰਕਾਰ ਵੱਲੋਂ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ, ਭਾਰਤ ਸਰਕਾਰ ਨੇ ਸਾਲ 2024 ਦੌਰਾਨ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ ਦੀ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਬਾਰੇ ਪੀ. ਆਰ. ਟੀ. ਸੀ ਵਰਕਸ਼ਾਪ ਦੇ ਪਿੱਛੇ ਸਵੈ ਚਲਿਤ ਡਰਾਈਵਿੰਗ ਟੈਸਟ ਟਰੈਕ ਵਿਖੇ ਜਾਗਰੂਕ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ ਖੇਤਰੀ ਟ੍ਰਾਂਸਪੋਰਟ ਅਥਾਰਟੀ ਕਰਨਬੀਰ ਸਿੰਘ ਛੀਨਾ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਅਤੇ ਆਮ ਸੜਕ ਸੰਕੇਤਾਂ ਬਾਰੇ ਜਾਣੂ ਕਰਵਾਇਆ ਗਿਆ । ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਡ੍ਰਾਈਵਿੰਗ ਲਾਈਸੈਂਸ ਬਣਵਾਉਣ, ਗੱਡੀ ਚਲਾਉਣ ਸਮੇਂ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਆਦਿ ਬਾਰੇ ਦੱਸਿਆ ਗਿਆ। ਇਸ ਮੌਕੇ ਇੰਚਾਰਜ ਗੁਰਚਰਨ ਜੈਦਕਾ, ਮਨਪ੍ਰੀਤ ਸ਼ਰਮਾ ਅਤੇ ਪਰੀ ਵੋਕੇਸ਼ਨਲ ਐਜੂਕੇਸ਼ਨ ਸੋਸਾਇਟੀ ਦੇ ਨੁਮਾਇੰਦੇ ਵੀ ਹਾਜ਼ਰ ਸਨ।