ਮਲੇਰਕੋਟਲਾ ’ਚ ਅਣਪਛਾਤੇ ਹਮਲਾਵਰ ਨੇ ਛੁਰਾ ਮਾਰ ਕੇ ਦੁਕਾਨਦਾਰ ਦਾ ਕੀਤਾ ਕਤਲ

ਮਲੇਰਕੋਟਲਾ, 16 ਜਨਵਰੀ : ਸਥਾਨਕ ਸ਼ਹਿਰ ਦੇ ਸ਼ਰਾਫਾ ਬਾਜ਼ਾਰ ਵਿੱਚ ਅਣਪਛਾਤੇ ਹਮਲਾਵਰ ਨੇ ਇੱਕ ਦੁਕਾਨਦਾਰ ਦਾ ਚਿੱਟੇ ਦਿਨ ਛੁਰਾ ਮਾਰ ਕੇ ਕਤਲ ਕਰ ਦੇਣ ਦੀ ਖ਼ਬਰ ਹੈ। ਇਸ ਘਟਨਾਂ ਦੀ ਸੂਚਨਾ ਮਿਲਦੇ ਹੀ ਮੌਕੇ ਤੇ ਪੁੱਜੇ ਐਸਐਸਪੀ ਅਵਨੀਤ ਕੌਰ ਸਿੱਧੂ ਅਤੇ ਪੁਲਿਸ ਪਾਰਟੀ ਨੇ ਵਾਰਦਾਤ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਦਿਲਵਰ ਖਾਂ ਏ.ਐਸ.ਆਈ ਨੇ ਦੱਸਿਆ ਕਿ ਹਮਲਾਵਰ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਫਰਾਰ ਹੋ ਗਿਆ ਉਹਨਾਂ ਦੱਸਿਆ ਕਿ ਕਤਲ ਕੀਤੇ ਗਏ ਵਿਅਕਤੀ ਦਾ ਨਾਂ ਮੁਹੰਮਦ ਸ਼ਕੀਲ ਉਮਰ ਕਰੀਬ (47) ਸਾਲ ਦੱਸਿਆ ਜਾ ਰਿਹਾ ਹੈ ਉਹਨਾਂ ਦੱਸਿਆ ਕਿ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ਵਿਅਕਤੀ ਦੀ ਪਛਾਣ ਲਈ ਸੀ.ਸੀ.ਟੀ.ਵੀ ਫੁੱਟੇਜ ਨੂੰ ਖੰਗਾਲਿਆ ਜਾ ਰਿਹਾ ਹੈ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਦੇ ਸਭ ਤੋਂ ਵੱਧ ਭੀੜ ਭੜੱਕੇ ਵਾਲੇ ਸਰਾਫ਼ਾ ਬਾਜ਼ਾਰ ਵਿਚ ਵਾਪਰੀ ਇਸ ਦਿਲ ਦਹਿਲਿਆ ਦੇਣੇ ਵਾਲੀ ਵਾਰਦਾਤ ਵਿਚ ਜ਼ਖ਼ਮੀ ਹੋਏ ਮੁਹੰਮਦ ਸ਼ਕੀਲ ਨੂੰ ਤੁਰੰਤ ਸਿਵਲ ਹਸਪਤਾਲ ਮਲੇਰਕੋਟਲਾ ਪਹੁੰਚਾਇਆ ਗਿਆ ਪਰ ਉਦੋਂ ਤੱਕ ਉਹ ਦਮ ਤੋੜ ਚੁੱਕਿਆ ਸੀ। ਜ਼ਿਕਰਯੋਗ ਹੈ ਕਿ ਇਸ ਘਟਨਾ ਦੀ ਖ਼ਬਰ ਸੁਣਦਿਆਂ ਹੀ ਸਮੂਹ ਸਰਾਫ਼ਾ ਕਾਰੋਬਾਰੀਆਂ ਨੇ ਅਫਸੋਸ ਵਜੋਂ ਆਪਣੀਆਂ ਆਪਣੀਆਂ ਦੁਕਾਨਾਂ ਬੰਦ ਕਰ ਦਿੱਤੀਆਂ।