ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਤੇ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ।

ਰਾਏਕੋਟ (ਜੱਗਾ) : ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ’ਚ ਅੱਜ ਇੱਥੇ ਭਾਵਾਧਸ ਇਕਾਈ ਵਲੋਂ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ। ਇਸ ਮੌਕੇ ਭਗਵਾਨ ਵਾਲਮੀਕਿ ਜੀ ਦੇ ਮੰਦਰ ਤੋਂ ਭਾਵਾਧਸ ਦੇ ਤਹਿਸੀਲ ਪ੍ਰਧਾਨ ਦਵਿੰਦਰ ਬੌਬੀ ਗਿੱਲ ਤੇ ਸ਼ਹਿਰੀ ਪ੍ਰਧਾਨ ਮਿੰਟੂ ਨਾਹਰ ਦੀ ਅਗਵਾਈ ਹੇਠ ਸ਼ਰਧਾਲੂਆਂ ਵੱਲੋਂ ਪੂਜਾ ਅਰਚਨਾ ਕਰਨ ਉਪਰੰਤ ਸ਼ਹਿਰ’ ਚ ਇੱਕ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ। ਸੋਭਾ ਯਾਤਰਾ ਦਾ ਉਦਘਾਟਨ ਹਲਕਾ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਕੀਤਾ ਗਿਆ, ਜਦਕਿ ਝੰਡੇ ਦੀ ਰਸਮ ਨਗਰ ਕੌਂਸਲ ਰਾਏਕੋਟ ਦੇ ਪ੍ਰਧਾਨ ਸੁਦਰਸ਼ਨ ਕੁਮਾਰ ਵਲੋਂ ਕੀਤੀ ਗਈ। ਉਨਾਂ ਤੋਂ ਇਲਾਵਾ ਸਮਾਜ ਸੇਵੀ ਹੀਰਾ ਲਾਲ ਬਾਂਸਲ ਅਤੇ ਦਲਜੀਤ ਕੁਮਾਰ ਗੋਰਾ ਵਲੋਂ ਮੁੱਖ ਮਹਿਮਾਨ ਵਜ਼ੋਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਸਥਾਨਕ ਤਲਵੰਡੀ ਗੇਟ ਵਿਖੇ ਕਰਵਾਏ ਗਏ ਸਨਮਾਨ ਸਮਾਰੋਹ ਦੌਰਾਨ ਤਹਿਸੀਲ ਪ੍ਰਧਾਨ ਦਵਿੰਦਰ ਗਿੱਲ ਬੌਬੀ ਅਤੇ ਸ਼ਹਿਰੀ ਪ੍ਰਧਾਨ ਮਿੰਟੂ ਨਾਹਰ ਵਲੋਂ ਹੋਰ ਮੈਂਬਰਾਂ ਦੇ ਸਹਿਯੋਗ ਨਾਲ ਸ਼ੋਭਾ ਯਾਤਰਾ ’ਚ ਸਾਮਲ ਹੋਈਆਂ ਇਲਾਕੇ ਦੀਆਂ ਸਖਸ਼ੀਅਤਾਂ ਨੂੰ ਸਨਮਾਨ ਨਿਸ਼ਾਨੀਆਂ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਖੂਬਸੂਰਤ ਝਾਕੀਆਂ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਸੰਗਤਾਂ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਹਲਕਾ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਵਲੋਂ ਰਚਿਤ ਪਵਿੱਤਰ ਗ੍ਰੰਥ ਸ੍ਰੀ ਰਮਾਇਣ ਜੀ ਤੋਂ ਸਾਨੂੰ ਸਿੱਖਿਆ ਲੈ ਕੇ ਆਪਣਾ ਜੀਵਨ ਸਫ਼ਲ ਕਰਨਾ ਚਾਹੀਦਾ ਹੈ। ਸ਼ੋਭਾ ਯਾਤਰਾ ਦੌਰਾਨ ਭਗਵਾਨ ਵਾਲਮੀਕਿ ਜੀ ਨਾਲ ਸਬੰਧਤ ਵੱਖ ਵੱਖ ਖੂਬਸੂਰਤ ਝਾਕੀਆਂ ਪੇਸ਼ ਕੀਤੀਆਂ ਗਈਆਂ।  ਇਹ ਸ਼ੋਭਾ ਯਾਤਰਾ ਜੈ ਵਾਲਮੀਕਿ ਹਰ ਹਰ ਵਾਲਮੀਕਿ ਜੀ ਦੇ ਅਕਾਸ਼ ਗੂੰਜਾਊ ਨਾਅਰਿਆਂ ਨਾਲ ਸ਼ਹਿਰ ਦੀ ਪਰਿਕਰਮਾ ਕਰਨ ਉਪਰੰਤ ਭਗਵਾਨ ਵਾਲਮੀਕਿ ਜੀ ਮੰਦਰ ਮੁਹੱਲਾ ਗੁਰੂ ਨਾਨਕ ਪੁਰਾ ਵਿਖੇ ਆ ਕੇ ਸਮਾਪਤ ਹੋਈ। ਇਸ ਮੌਕੇ ਗੁਰਦੇਵ ਸਿੰਘ ਬਾਵਾ, ਟਰੱਕ ਯੂਨੀਅਨ ਪ੍ਰਧਾਨ ਬਿੰਦਰਜੀਤ ਸਿੰਘ ਗਿੱਲ, ਸੁਰਜੀਤ ਸਿੰਘ, ਕਮਲ ਸੁਖਾਣਾ, ਕੌਸਲਰ ਸੁਖਵਿੰਦਰ ਸਿੰਘ ਗਰੇਵਾਲ, ਕੌਂਸਲਰ ਮੁਹੰਮਦ ਇਮਰਾਨ ਖਾਨ, ਬਸਪਾ ਆਗੂ ਸੁਰਿੰਦਰ ਸਿੰਘ ਪੱਪੀ ਸਪਰਾ, ਜੋਗਿੰਦਰਪਾਲ ਜੱਗੀ ਮੱਕੜ, ਗਿਆਨੀ ਗੁਰਦਿਆਲ ਸਿੰਘ, ਸੁਖਵੀਰ ਸਿੰਘ ਰਾਏ, ਸੁਮਨਦੀਪ ਸਿੰਘ ਦੀਪਾ, ਡਾ. ਰਮੇਸ਼ ਜੈਨ,  ਚੇਅਰਮੈਨ ਗੁਰਵਿੰਦਰ ਸਿੰਘ ਤੂਰ, ਸੀਨੀਅਰ ਮੀਤ ਪ੍ਰਧਾਨ ਦੀਪਕ ਨਾਹਰ, ਮੀਤ ਪ੍ਰਧਾਨ ਲਲਿਤ ਘਾਰੂ, ਕਰਨ ਵਾਲੀਆ, ਮਨੀ ਥਾਪਰ, ਵਿੱਕੀ ਭੰਗਾਨੀ, ਰਾਜਾ ਗਿੱਲ,ਅਸ਼ੋਕ ਕੁਮਾਰ, ਬਬਲਾ ਗਿੱਲ, ਬਾਲ ਕਿ੍ਰਸ਼ਨ, ਵਿਜੈ ਭੰਗਾਨੀ, ਜਸਵਿੰਦਰ ਸਹੋਤਾ, ਅੰਕੁਸ਼ ਸਹੋਤਾ, ਸਾਹਿਲ ਸਹੋਤਾ, ਵਿਜੇ ਕੁਮਾਰ, ਰਜਿੰਦਰ ਕੁਮਾਰ, ਹੈਪੀ ਗਿੱਲ, ਹਨੀ ਘਾਰੂ, ਅਵਿਨਾਸ਼ ਸਹੋਤਾ, ਮੱਖਣ ਨਾਹਰ,  ਤੋਂ ਇਲਾਵਾ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।