ਵਿਜੀਲੈਂਸ ਨੇ ਰਿਸ਼ਵਤ ਲੈਣ ਦੇ ਦੋਸ਼ ਵਿਚ ਡੀਐੱਸਪੀ ਨੂੰ ਕੀਤਾ ਗ੍ਰਿਫਤਾਰ 

ਫਿਰੋਜ਼ਪੁਰ, 19 ਜੁਲਾਈ : ਫਿਰੋਜ਼ਪੁਰ ਵਿਜੀਲੈਂਸ ਨੇ ਵੱਡੀ ਕਾਰਵਾਈ ਕੀਤੀ ਹੈ। ਰਿਸ਼ਵਤ ਲੈਣ ਦੇ ਦੋਸ਼ ਵਿਚ ਡੀਐੱਸਪੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਫਿਰੋਜ਼ਪੁਰ ਦੀ ਵਿਜੀਲੈਂਸ ਟੀਮ ਨੇ ਫਰੀਦਕੋਟ ਦੇ ਡੀਐੱਸਪੀ ਸੁਸ਼ੀਲ ਕੁਮਾਰ ਨੂੰ 20 ਲੱਖ ਦੀ ਰਿਸ਼ਵਤ ਮੰਗਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਟੀਮ ਕਾਫੀ ਲੰਬੇ ਸਮੇਂ ਤੋਂ ਜਾਂਚ ਵਿਚ ਜੁਟੀ ਹੋਈ ਸੀ। ਖਬਰ ਮਿਲੀ ਹੈ ਕਿ ਡੀਐੱਸਪੀ ਸੁਸ਼ੀਲ ਕੁਮਾਰ ਨੇ ਕਤਲ ਦੇ ਮਾਮਲੇ ਵਿਚ ਆਈਜੀ ਦੇ ਨਾਂ ‘ਤੇ 20 ਲੱਖ ਰਿਸ਼ਵਤ ਦੀ ਮੰਗ ਕੀਤੀ ਸੀ। ਇਸ ਦੀ ਸ਼ਿਕਾਇਤ ਮਿਲਣ ਦੇ ਬਾਅਦ ਤੋਂ ਵਿਜੀਲੈਂਸ ਜਾਂਚ ਵਿਚ ਲੱਗੀ ਹੋਈ ਸੀ।