ਪਿੰਡ ਸ਼ੰਕਰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ।

ਡੇਹਲੋਂ, 18 ਜਨਵਰੀ (ਦਾਰਾ ਘਵੱਦੀ ) ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਸ਼ੰਕਰ ਵਿਖੇ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਅਰੰਭਤਾ ਗੁਰਦੁਆਰਾ ਸਾਹਿਬ ਬਸਰਾਂਓ ਪੱਤੀ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਹੋਈ। ਭਾਈ ਜਗਦੀਸ਼ ਸਿੰਘ ਦੇ ਕੀਰਤਨੀਏ ਜਥੇ ਵੱਲੋਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ। ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਪਿੰਡ ਦੀ ਪਰਿਕਰਮਾ ਕਰਦਾ ਨਗਰ ਕੀਰਤਨ ਵਾਪਸ ਗੁਰਦੁਆਰਾ ਸਾਹਿਬ ਵਿਖੇ ਪੁੱਜਾ। ਜਿਥੇ ਖੁੱਲੇ ਪੰਡਾਲ ਵਿੱਚ ਜਗਤਾਰ ਸਿੰਘ ਧਾਂਦਰੇ ਵਾਲਿਆਂ ਦੇ ਕਵੀਸ਼ਰੀ ਜਥੇ ਨੇ ਸੰਗਤਾਂ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ। ਨਗਰ ਕੀਰਤਨ ਦੀ ਸਮਾਪਤੀ ਤੋਂ ਬਾਅਦ ਪ੍ਰਿੰਸੀਪਲ ਹਰਮਹਿੰਦਰ ਸਿੰਘ ਤੇ ਬੀਬੀ ਮਨਜੀਤ ਕੌਰ ਸਾਬਕਾ ਸਰਪੰਚ ਨੇ ਨਗਰ ਕੀਰਤਨ ਵਿੱਚ ਸਹਿਯੋਗ ਦੇਣ ਵਾਲਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਨਗਰ ਕੀਰਤਨ ਨਾਲ ਬਲਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਮੇਜਰ ਸਿੰਘ ਫੌਜੀ, ਅਮਨ ਸਿੰਘ ਪੰਚ, ਰਮਨਦੀਪ ਸਿੰਘ ਨੰਬਰਦਾਰ, ਹਰਵਿੰਦਰ ਸਿੰਘ, ਅਮਰਿੰਦਰ ਸਿੰਘ, ਜਸਵੀਰ ਸਿੰਘ, ਮਨਦੀਪ ਸਿੰਘ, ਨਵਜੋਤ ਸਿੰਘ, ਬਲਵਿੰਦਰ ਸਿੰਘ, ਮਹਿੰਦਰਪਾਲ ਸਿੰਘ ਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।