ਫਰਵਾਹੀ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੀਆਂ ਸ਼ਾਖਾਵਾਂ ਦਾ ਦੌਰਾ

  • ਵੱਖ ਵੱਖ ਵਿਭਾਗਾਂ ਤੇ ਸ਼ਾਖਾਵਾਂ ਦੀ ਕਾਰਜਪ੍ਰਣਾਲੀ ਬਾਰੇ ਜਾਣਕਾਰੀ ਹਾਸਲ ਕੀਤੀ

ਬਰਨਾਲਾ, 10 ਅਕਤੂਬਰ : ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੁਨਮਦੀਪ ਕੌਰ ਅਤੇ ਐਸਐਸਪੀ ਬਰਨਾਲਾ ਸ੍ਰੀ ਸੰਦੀਪ ਕੁਮਾਰ ਮਲਿਕ ਦੀ ਅਗਵਾਈ ਹੇਠ ਚਲਾਈ ਜਾ ਰਹੀ ਸਟੂਡੈਂਟਸ ਪੁਲਿਸ ਕੈਡਿਟ ਮੁਹਿੰਮ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਵਾਹੀ ਦੀਆਂ ਵਿਦਿਆਰਥਣਾਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੀਆਂ ਵੱਖ ਵੱਖ ਸ਼ਾਖਾਵਾਂ ਦਾ ਦੌਰਾ ਕਰਕੇ ਜਾਣਕਾਰੀ ਹਾਸਲ ਕੀਤੀ ਗਈ। ਇਸ ਮੌਕੇ ਵਿਦਿਆਰਥਣਾਂ ਵਲੋਂ ਸੇਵਾ ਕੇਂਦਰ ਦੀਆਂ 435 ਸੇਵਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ ਗਈ। ਵਿਦਿਆਰਥਣਾਂ ਨੇ ਜ਼ਿਲ੍ਹਾ ਖਜ਼ਾਨਾ ਦਫ਼ਤਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ, ਜ਼ਿਲ੍ਹਾ ਭਲਾਈ ਦਫ਼ਤਰ ਤੇ ਹੋਰ ਸ਼ਾਖਾਵਾਂ ਦਾ ਦੌਰਾ ਕੀਤਾ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸੁਖਪਾਲ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਵੱਖ ਵੱਖ ਵਿਭਾਗਾਂ ਦੀ ਕਾਰਜ ਪ੍ਰਣਾਲੀ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਨਾਲਾ ਮੈਡਮ ਵਸੁੰਧਰਾ ਕਪਿਲਾ, ਪ੍ਰਸ਼ਾਸਕੀ ਸੁਧਾਰ ਸ਼ਾਖਾ ਤੋਂ ਡੀ ਟੀ ਸੀ ਸੰਜੈ ਅਹੂਜਾ, ਸੇਵਾ ਕੇਂਦਰ ਤੋਂ ਰਾਜਵੀਰ ਸਿੰਘ, ਨੀਰਜ ਕੁਮਾਰ, ਪੰਕਜ ਬਾਂਸਲ, ਪੂਜਾ ਰਾਣੀ, ਗੁਰਪ੍ਰੀਤ ਸਿੰਘ ਤੇ ਪੁਲਿਸ ਵਿਭਾਗ ਤੋਂ ਜਗਤਾਰ ਸਿੰਘ ਏ ਐਸ ਆਈ ਆਦਿ ਹਾਜ਼ਰ ਸਨ।