ਵੀਵੋ ਮਿਸਟਰ ਪੰਜਾਬ ਐਂਡ ਮਿਸਟਰ ਲੁਧਿਆਣਾ 2023 ਚੈਂਪੀਅਨਸ਼ਿਪ ਕਰਵਾਈ ਗਈ, 250 ਪ੍ਰਤੀਯੋਗੀਆਂ ਨੇ ਲਿਆ ਭਾਗ

ਲੁਧਿਆਣਾ, 15 ਮਾਰਚ : ਵੀਵੋ ਮਿਸਟਰ ਪੰਜਾਬ ਐਂਡ ਮਿਸਟਰ ਲੁਧਿਆਣਾ 2023 ਚੈਂਪੀਅਨਸ਼ਿਪ ਲਾਇਨਜ਼ ਕਲੱਬ ਲੁਧਿਆਣਾ ਵਿਖੇ ਕਰਵਾਈ ਗਈ। ਇਸ ਮੁਕਾਬਲੇ ਵਿੱਚ 250 ਤੋਂ ਵੱਧ ਪ੍ਰਤੀਯੋਗੀਆਂ ਨੇ ਭਾਗ ਲਿਆ। ਸਮੂਹ ਪ੍ਰਬੰਧਕਾਂ ਨੇ ਪ੍ਰੋਗਰਾਮ ਦੇ ਮੁੱਖ ਮਹਿਮਾਨ ਸੀਨੀਅਰ ਭਾਜਪਾ ਆਗੂ ਸੁਖਵਿੰਦਰ ਸਿੰਘ ਬਿੰਦਰਾ (ਸਾਬਕਾ ਚੇਅਰਮੈਨ ਯੁਵਾ ਵਿਕਾਸ ਤੇ ਖੇਡ ਵਿਭਾਗ ਪੰਜਾਬ ਸਰਕਾਰ) ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦਾ ਨਿੱਘਾ ਸਵਾਗਤ ਕੀਤਾ, ਇਸ ਦਾ ਆਯੋਜਨ ਪੰਜਾਬ ਐਮੇਚਿਓਰ ਬਾਡੀ ਬਿਲਡਿੰਗ ਐਸੋਸੀਏਸ਼ਨ ਵੱਲੋਂ ਕੀਤਾ ਗਿਆ। ਇਸ ਮੁਕਾਬਲੇ ਵਿੱਚ ਵੀਵਾ ਮਿਸਟਰ ਪੰਜਾਬ ਰਣਜੀਤ ਸਿੰਘ ਅਤੇ ਤਜਿੰਦਰ ਸਿੰਘ ਰਨਰ ਅੱਪ ਬਣਿਆ। ਵੀਵੋ ਮਿਸਟਰ ਲੁਧਿਆਣਾ ਰਾਜੇਸ਼ ਕੁਮਾਰ ਬਣੇ। ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਸੁਖਵਿੰਦਰ ਬਿੰਦਰਾ ਨੇ ਕਿਹਾ ਕਿ ਨੌਜਵਾਨਾਂ ਦੇ ਵਿਕਾਸ ਲਈ ਅਜਿਹੇ ਮੁਕਾਬਲੇ ਕਰਵਾਉਣਾ ਬਹੁਤ ਹੀ ਚੰਗੀ ਗੱਲ ਹੈ। ਇਹ ਨੌਜਵਾਨਾਂ ਨੂੰ ਜੀਵਨ ਵਿੱਚ ਅੱਗੇ ਵਧਣ ਦੀ ਪ੍ਰੇਰਨਾ ਦਿੰਦਾ ਹੈ।  ਇਸ ਨਾਲ ਨੌਜਵਾਨ ਨਸ਼ਿਆਂ ਤੋਂ ਦੂਰ ਰਹਿੰਦੇ ਹਨ।  ਉਨ੍ਹਾਂ ਦਾ ਸਰੀਰਕ ਅਤੇ ਮਾਨਸਿਕ ਵਿਕਾਸ ਹੁੰਦਾ ਹੈ।  ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਆਉਣ ’ਤੇ ਨੌਜਵਾਨਾਂ ਲਈ ਕਈ ਪ੍ਰੋਗਰਾਮ ਸ਼ੁਰੂ ਕੀਤੇ ਜਾਣਗੇ। ਇਸ ਚੈਂਪੀਅਨਸ਼ਿਪ ਦੇ ਸਾਰੇ ਜੇਤੂਆਂ ਨੂੰ ਇਨਾਮਾਂ ਦੀ ਵੰਡ ਮੁੱਖ ਮਹਿਮਾਨ ਜਥੇਦਾਰ ਦਾਦੂਵਾਲ ਨੇ ਕੀਤੀ।  ਇਸ ਚੈਂਪੀਅਨਸ਼ਿਪ ਦੇ ਪ੍ਰਬੰਧਕ ਜੌਲੀ ਸਿੰਘ ਅਤੇ ਉਨ੍ਹਾਂ ਦੀ ਟੀਮ ਨੇ ਸਾਰਿਆਂ ਦਾ ਧੰਨਵਾਦ ਕੀਤਾ।