67ਵੀਆਂ ਅੰਡਰ 17 ਪੰਜਾਬ ਰਾਜ ਖੇਡਾਂ ਤਹਿਤ ਵਾਲੀਬਾਲ ਮੁਕਾਬਲੇ

  • ਕੁੜੀਆਂ ਦੇ ਵਰਗ ‘ਚ ਸ੍ਰੀ ਮੁਕਤਸਰ ਸਾਹਿਬ ਨੇ ਹੁਸ਼ਿਆਰਪੁਰ ਤੇ ਫਰੀਦਕੋਟ ਨੇ ਫਿਰੋਜ਼ਪੁਰ ਨੂੰ ਹਰਾਇਆ

ਬਰਨਾਲਾ, 27 ਸਤੰਬਰ : 67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਅੰਡਰ 17 ਤਹਿਤ ਵਾਲੀਬਾਲ ਦੇ ਲੜਕੀਆਂ ਦੇ ਮੁਕਾਬਲੇ ਸ਼ਹੀਦ ਕਰਮ ਸਿੰਘ ਸਟੇਡੀਅਮ ਬਡਬਰ ਵਿਖੇ ਸ਼ੁਰੂ ਹੋ ਗਏ ਹਨ। ਬਡਬਰ ਵਿਖੇ ਇਹਨਾਂ ਖੇਡਾਂ ਦੀ ਸ਼ੁਰੂਆਤ ਕੁਲਦੀਪ ਕੌਰ ਸਰਪੰਚ ਬਡਬਰ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਕੇ ਕੀਤੀ। ਬਰਨਾਲਾ ਵਿਖੇ ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਲਈ ਅੱਜ ਜ਼ਿਲ੍ਹਾ ਸਿੱਖਿਆ ਅਫਸਰ ਸ਼ਮਸ਼ੇਰ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਟਰੀ) ਵਸੁੰਧਰਾ ਕਪਿਲਾ ਅਤੇ ਸਾਬਕਾ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਸਰਬਜੀਤ ਸਿੰਘ ਤੂਰ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।  ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਡੀ.ਈ.ਓ. ਸੈਕੰਡਰੀ ਬਰਨਾਲਾ ਸ਼ਮਸ਼ੇਰ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਲੀਗ ਕਮ ਨਾਕਆਉਟ ਆਧਾਰ 'ਤੇ ਕਰਵਾਈਆਂ ਜਾ ਰਹੀਆਂ ਇਹਨਾਂ ਖੇਡਾਂ ਵਿੱਚ ਹੋਏ ਅੱਜ ਦੇ ਮੁਕਾਬਲਿਆਂ ਵਿੱਚ ਲੜਕਿਆਂ ਦੇ ਵਰਗ ਵਿੱਚ ਹੁਸ਼ਿਆਰਪੁਰ ਨੇ ਸ੍ਰੀ ਅੰਮ੍ਰਿਤਸਰ, ਸਪੋਰਟਸ ਸਕੂਲ ਜਲੰਧਰ ਨੇ ਫਿਰੋਜਪੁਰ, ਸੰਗਰੂਰ ਨੇ ਬਰਨਾਲਾ, ਸ੍ਰੀ ਮੁਕਤਸਰ ਸਾਹਿਬ ਨੇ ਲੁਧਿਆਣਾ, ਸ੍ਰੀ ਫਤਿਹਗੜ੍ਹ ਸਾਹਿਬ ਨੇ ਫਿਰੋਜਪੁਰ, ਤਰਨਤਾਰਨ ਨੇ ਜਲੰਧਰ, ਫਾਜ਼ਿਲਕਾ ਨੇ ਬਠਿੰਡਾ, ਪਟਿਆਲਾ ਨੇ ਮਾਨਸਾ, ਮਾਲੇਰਕੇਟਲਾ ਨੇ ਫਰੀਦਕੋਟ, ਸ਼ਹੀਦ ਭਗਤ ਸਿੰਘ ਨਗਰ ਨੇ ਮਾਨਸਾ, ਲੜਕੀਆਂ ਦੇ ਵਰਗ ਵਿੱਚ ਸ੍ਰੀ ਮੁਕਤਸਰ ਸਾਹਿਬ ਨੇ ਹੁਸ਼ਿਆਰਪੁਰ, ਫਰੀਦਕੋਟ ਨੇ ਫਿਰੋਜ਼ਪੁਰ, ਪਟਿਆਲਾ ਨੇ ਤਰਨਤਾਰਨ, ਮਾਨਸਾ ਨੇ ਗੁਰਦਾਸਪੁਰ, ਜਲੰਧਰ ਨੇ ਫਾਜ਼ਿਲਕਾ, ਬਠਿੰਡਾ ਨੇ ਸੰਗਰੂਰ, ਬਰਨਾਲਾ ਨੇ ਸ਼ਹੀਦ ਭਗਤ ਸਿੰਘ ਨਗਰ, ਸਾਈ ਵਿੰਗ ਬਾਦਲ ਨੇ ਮੋਗਾ ਨੂੰ ਹਰਾਇਆ। ਇਸ ਮੌਕੇ ਮਨਦੀਪ ਸਿੰਘ, ਅਰਵਿੰਦਰ ਸਿੰਘ ਸੇਖੋਂ ਪ੍ਰਧਾਨ ਸ਼ਹੀਦ ਕਰਮ ਸਪੋਰਟਸ ਕਲੱਬ, ਜਥੇਦਾਰ ਗੁਰਮੁਖ ਸਿੰਘ, ਸਰਵਣ ਸਿੰਘ ਐਸਡੀਓ, ਹਰਦੇਵ ਸਿੰਘ, ਜਸਵੰਤ ਸਿੰਘ, ਅਜੇ ਨਾਗਰ, ਚਰਨਜੀਤ ਸਿੰਘ, ਕੁਲਵਿੰਦਰ ਸਿੰਘ ਭੁੱਲਰ, ਸਰਵਣ ਸਿੰਘ, ਸਮਸ਼ੇਰ ਸਿੰਘ, ਰਾਣੀ ਕੌਰ ਚੇਅਰਮੈਨ, ਸਤਪਾਲ ਸ਼ਰਮਾ, ਮਨਦੀਪ ਸਿੰਘ, ਪ੍ਰਗਟ ਸਿੰਘ, ਸੰਸਾਰ ਸਿੰਘ, ਅਮਨਦੀਪ ਕੌਰ, ਮੱਲ ਸਿੰਘ, ਹਰਪਾਲ ਸਿੰਘ, ਸੁਖਦੀਪ ਸਿੰਘ ਸਮੇਤ ਵੱਖ–ਵੱਖ ਸਕੂਲਾਂ ਦੇ ਸਰੀਰਕ ਸਿੱਖਿਆ ਅਧਿਆਪਕ, ਟੀਮ ਇੰਚਾਰਜ ਅਤੇ ਖਿਡਾਰੀ ਮੌਜੂਦ ਸਨ।