ਵੋਟਰ ਜਾਗਰੂਕਤਾ ਮੋਬਾਇਲ ਵੈਨਾਂ ਜ਼ਿਲ੍ਹਾ ਵਾਸੀਆਂ ਨੂੰ ਈਵੀਐਮ ਤੇ ਵੀਵੀਪੀਟੀ ਦੀ ਸੁਚੱਜੀ ਵਰਤੋਂ ਸਬੰਧੀ ਕਰ ਰਹੀਆਂ ਹਨ ਜਾਗਰੂਕ-ਸ਼ਿਵਪਾਲ ਗੋਇਲ

  • ਜ਼ਿਲ੍ਹਾ ਵਾਸੀ ਅਤੇ ਨੌਜਵਾਨ ਵੋਟਰ ਵੋਟ ਪਾਉਣ ਦੇ ਅਧਿਕਾਰ ਤੋਂ ਵਾਝਾ ਨਾ ਰਹਿਣ-ਪ੍ਰਿੰਸੀਪਲ ਰਾਜਿੰਦਰ ਵਿਖੋਨਾ

ਫਾਜਿਲਕਾ 5 ਮਾਰਚ : ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ –ਕਮ-ਸਵੀਪ ਨੋਡਲ ਅਸਫਰ ਸ਼ਿਵ ਪਾਲ ਗੋਇਲ ਨੇ ਦੱਸਿਆ ਕਿ ਮੁੱਖ ਚੋਣ ਅਫਸਰ ਪੰਜਾਬ ਅਤੇ ਜ਼ਿਲ੍ਹਾ ਚੋਣ ਅਫਸਰ ਫਾਜਿਲਕਾ ਦੇ ਦਿਸ਼ਾ ਨਿਰਦੇਸਾਂ ਹੇਠ ਆਗਾਮੀ ਲੋਕ ਸਭਾ ਚੋਣਾਂ 2024 ਦੇ ਮਦੇਨਜ਼ਰ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆ ਜੋਰਾਂ ਤੇ ਚੱਲ ਰਹੀਆਂ ਹਨ। ਇਸੇ ਤਹਿਤ ਹੀ ਮੁੱਖ ਚੋਣ ਅਫਸਰ ਪੰਜਾਬ ਵੱਲੋਂ  ਭੇਜੀ ਗਈ ਵੋਟਰ ਜਾਗਰੂਕਤਾ ਮੋਬਾਇਲ ਵੈਨਾਂ ਜ਼ਿਲ੍ਹੇ ਵਿੱਚ ਪਿਛਲੇ ਪੰਜ ਦਿਨਾਂ ਤੋਂ ਈਵੀਐਮ ਵੀਵੀਪੀਟੀ ਦੀ ਸੁਚੱਜੀ ਵਰਤੋਂ ਸਬੰਧੀ ਜਾਗਰੂਕ ਕਰ ਰਹੀ ਹੈ। ਸਵੀਪ ਨੋਡਲ ਅਫਸਰ-ਕਮ-ਜ਼ਿਲ੍ਹਾ ਸਵੀਪ ਆਈਕੋਨ ਪ੍ਰਿੰਸੀਪਲ ਰਾਜਿੰਦਰ ਵਿਖੋਨਾ ਨੇ ਦੱਸਿਆ ਕਿ ਜ਼ਿਲ੍ਹਾ ਚੋਣ ਅਫਸਰ ਡਾ. ਸੇਨੂ ਦੁੱਗਲ ਸਵੀਪ ਗਤੀਵਿਧੀਆਂ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਲਈ ਆਪਣਾ ਪੂਰਾ ਸਹਿਯੋਗ ਦੇ ਰਹੇ  ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ 8 ਮੋਬਾਇਲ ਵੈਨਾਂ ਚੱਲ ਰਹੀਆਂ ਹਨ ਜੋ ਜ਼ਿਲ੍ਹੇ ਦੇ ਸਮੂਹ ਹਲਕਿਆਂ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਵੋਟਰਾਂ ਨੂੰ ਈਵੀਐੱਮ ਤੇ ਵੀਵੀਪੈਟ ਮਸ਼ੀਨਾਂ ਰਾਹੀਂ ਵੋਟ ਪਾਉਣ ਦੇ ਤਰੀਕਿਆਂ ਸਬੰਧੀ ਜਾਗਰੂਕ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ 8 ਮਾਰਚ ਨੂੰ ਮਹਿਲਾ ਦਿਵਸ ਦਿਵਸ ਤੇ ਮਹਿਲਾਵਾਂ ਵੋਟਰ ਪ੍ਰਣ ਜ਼ਰੂਰ ਕਰਨ। ਉਨ੍ਹਾਂ ਕਿਹਾ ਕਿ ਕੋਈ ਵੀ ਨੌਜਵਾਨ ਵੋਟਰ ਤੇ ਜ਼ਿਲ੍ਹਾ ਵਾਸੀ ਵੋਟ ਪਾਉਣ ਦੇ ਅਧਿਕਾਰ ਤੋਂ ਵਾਝਾ ਨਾ ਰਹੇ ਕਿਉਂਕਿ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਅਸੀਂ ਆਪਣੀ ਮਨ ਮਰਜ਼ੀ ਦੀ ਸਰਕਾਰ ਚੁਣ ਸਕਦੇ ਹਾਂ। ਉਨ੍ਹਾਂ ਕਿਹਾ ਕਿ ਆਗਾਮੀ ਚੋਣਾਂ ਵਿੱਚ ਸਾਨੂੰ ਆਪਣੇ ਜ਼ਿਲ੍ਹੇ ਨੂੰ ਵੋਟ ਮਤਦਾਨ ਵਿੱਚ 80 ਫੀਸਦੀ ਟੀਚਾ ਪੂਰਾ ਕਰਵਾਉਣਾ ਹੈ ਤੇ ਅਜਿਹਾ ਤੁਹਾਡੇ ਸਾਰਿਆਂ ਦੇ ਸਹਿਯੋਗ ਨਾਲ ਹੀ ਸੰਭਵ ਹੋ ਸਕਦਾ ਹੈ। ਉਨ੍ਹਾਂ ਵੱਖ-ਵੱਖ ਕਲੱਬਾਂ, ਸਮਾਜਿਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹੇ ਵਿੱਚ ਕੋਈ ਵੀ ਪ੍ਰੋਗਰਾਮ ਕਰਦੇ ਹਨ ਉਸ ਥਾਂ ਤੇ ਸਵੀਪ ਗਤੀਵਿਧੀ ਦਾ ਬੋਰਡ ਜ਼ਰੂਰ ਲਗਾਉਣ।