ਪੰਜਾਬ ਵਿੱਚ ਪ੍ਰੈੱਸ ਦੀ ਆਜ਼ਾਦੀ ਸਮੇਤ ਲੋਕਤਾਂਤਰਿਕ ਸੰਸਥਾਵਾਂ ਦੀ ਰਾਖੀ ਲਈ ਹਮੇਸ਼ਾ ਡਟ ਕੇ ਖੜ੍ਹੇ ਰਹਾਂਗੇ : ਬਾਜਵਾ 

ਪਟਿਆਲਾ 1 ਜੂਨ : ਕਾਂਗਰਸ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਸਰਕਾਰ ਵਿਅਕਤੀਆਂ, ਮੀਡੀਆ ਸੰਸਥਾਵਾਂ ਅਤੇ ਵਿਰੋਧੀ ਪਾਰਟੀਆਂ - ਕਾਂਗਰਸ ਪਾਰਟੀ ਜੋ 'ਆਪ' ਦੀਆਂ ਗਲਤ ਨੀਤੀਆਂ ਦੀ ਆਲੋਚਨਾ ਕਰ ਰਹੀ ਹੈ, ਦੀ ਆਵਾਜ਼ ਨੂੰ ਦਬਾਉਣ 'ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਅਜੀਤ ਅਖਬਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੀਆਂ ਬੇਨਿਯਮੀਆਂ ਦੀ ਆਲੋਚਨਾ ਕੀਤੀ ਹੈ।  ਇਸ ਦੌਰਾਨ, ਬਦਲੇ ਦੀ ਭਾਵਨਾ ਨਾਲ, 'ਆਪ' ਸਰਕਾਰ ਡਾ: ਬਰਜਿੰਦਰ ਸਿੰਘ ਹਮਦਰਦ ਨੂੰ ਡਰਾਉਣ ਲਈ ਵਿਜੀਲੈਂਸ ਬਿਊਰੋ ਵਰਗੀ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰ ਰਹੀ ਹੈ। ਹੁਣ, ਮੈਂ ਇੱਥੇ ਦੱਸਣਾ ਚਾਹਾਂਗਾ ਕਿ ਕਾਂਗਰਸ ਪਾਰਟੀ 'ਆਪ' ਦੇ ਸਖ਼ਤ ਰੁਖ ਨੂੰ ਤਰਕਪੂਰਨ ਅੰਤ ਤੱਕ ਲੜਨ ਲਈ ਵਚਨਬੱਧ ਹੈ।