ਲੋਕਾਂ ਦੇ ਪੈਸੇ ਦੀ ਲੁੱਟ ਬਰਦਾਸ਼ਤ ਨਹੀਂ ਕਰਾਂਗੇ : ਭਗਵੰਤ ਮਾਨ

ਸ੍ਰੀ ਅਨੰਦਪੁਰ ਸਾਹਿਬ 01 ਅਪ੍ਰੈਲ : ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵੱਲੋਂ ਅੱਜ ਇਕ ਹੋਰ ਟੋਲ ਪਲਾਜ਼ਾ ਬੰਦ ਕਰਕੇ ਜਨਤਾ ਹਵਾਲੇ ਕਰ ਦਿੱਤਾ ਗਿਆ ਹੈ। ਕੀਰਤਪੁਰ ਸਾਹਿਬ-ਸ੍ਰੀ ਅਨੰਦਪੁਰ ਸਾਹਿਬ-ਨੰਗਲ-ਊਨਾ ਵਾਲਾ ਟੋਲ ਪਲਾਜ਼ਾ ਬੰਦ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੇ ਪੈਸੇ ਦੀ ਲੁੱਟ ਬਰਦਾਸ਼ਤ ਨਹੀਂ ਕਰਾਂਗੇ। ਮੁੱਖ ਮੰਤਰੀ ਨੇ ਕਿਹਾ ਕਿ ਚਾਚੇ-ਭਤੀਜੇ ਦੀਆਂ ਸਰਕਾਰਾਂ ਨੇ ਲੋਕਾਂ ਨਾਲ ਧੋਖਾ ਕੀਤਾ ਤੇ ਲੁੱਟ ਜਾਰੀ ਰੱਖੀ ਪਰ ਹੁਣ ਲੋਕਾਂ ਦਾ ਰਾਜ ਹੈ। ਉਨ੍ਹਾਂ ਕਿਹਾ ਕਿ ਉਲਟਾ ਅਸੀਂ ਕੰਪਨੀ ਤੋਂ 67 ਕਰੋੜ ਦਾ ਬਕਾਇਆ ਵਸੂਲਣਾ ਹੈ। ਉਨ੍ਹਾਂ ਕਰਕੇ ਕਿਹਾ ਕਿ ਅੱਜ ਕੀਰਤਪੁਰ ਸਹਿਬ-ਸੀੑ ਅਨੰਦਪੁਰ ਸਾਹਿਬ -ਨੰਗਲ - ਊਨਾ ਵਾਲਾ ਟੋਲ ਪਲਾਜ਼ਾ ਮੁਫ਼ਤ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ  ਲੋਕਾਂ ਦੇ ਇੱਕ ਦਿਨ ਦੇ 10 ਲੱਖ 12 ਹਜ਼ਾਰ ਰੁਪਏ ਬਚਣਗੇ। ਉਨ੍ਹਾਂ ਕਿਹਾ ਕਿ ਕੰਪਨੀ ਵੱਲੋਂ 582 ਦਿਨ ਮਿਆਦ ਵਧਾਉਣ ਦੀ ਅਰਜ਼ੀ ਖਾਰਜ ਕਰ ਦਿੱਤੀ ਹੈ। ਕੰਪਨੀ ਨੇ ਕਈ ਵਾਰ ਐਗਰੀਮੈਂਟ ਦੀ ਕੀਤੀ ਉਲ਼ੰਘਣਾ ਵੇਰਵੇ ਜਲਦੀ।

ਮੁੱਖ ਮੰਤਰੀ ਨੇ ਕੀਰਤਪੁਰ ਸਾਹਿਬ ਟੋਲ ਪਲਾਜ਼ਾ ਬੰਦ ਕਰਕੇ ਹਜ਼ਾਰਾ ਲੱਖਾਂ ਸ਼ਰਧਾਲੂਆਂ ਦੀਆਂ ਅਸੀਸਾਂ ਲਈਆਂ  : ਹਰਜੋਤ ਬੈਂਸ

ਮੁੱਖ ਮੰਤਰੀ ਭਗਵੰਤ ਮਾਨ ਨੇ ਕੀਰਤਪੁਰ ਸਾਹਿਬ-ਸ੍ਰੀ ਅਨੰਦਪੁਰ ਸਾਹਿਬ ਮਾਰਗ ਤੇ ਲੱਗੇ ਟੋਲ ਪਲਾਜਾ ਨੂੰ ਅੱਜ ਬੰਦ ਕਰਕੇ ਇਸ ਇਲਾਕੇ ਦੇ ਲੋਕਾਂ ਦਾ ਦਿਲ ਜਿੱਤਣ ਦੇ ਨਾਲ ਨਾਲ ਤਖਤ ਸ੍ਰੀ ਕੇਸਗੜ੍ਹ ਸਾਹਿਬ, ਮਾਤਾ ਨੈਣਾ ਦੇਵੀ ਜੀ, ਗੁਰਦੁਆਰਾ ਪਤਾਲਪੁਰੀ ਸਾਹਿਬ, ਬਾਬਾ ਗੁਰਦਿੱਤਾ ਜੀ, ਬਾਬਾ ਬੁੱਢਣ ਸ਼ਾਹ ਜੀ, ਗੁਰਦੁਆਰਾ ਸ੍ਰੀ ਬਿਭੋਰ ਸਾਹਿਬ ਜੀ, ਮਾਤਾ ਜਲਫਾ ਦੇਵੀ ਮੰਦਿਰ, ਬਾਬਾ ਬਾਲਕ ਨਾਥ ਜੀ ਨਤਮਸਤਕ ਹੋਣ ਲਈ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਦੀਆਂ ਅਸੀਸਾਂ ਲਈਆਂ ਹਨ। ਜਿਸ ਲਈ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਨੁਮਾਇੰਦੇ ਵਜੋਂ ਆਪਣੇ ਸਮੁੱਚੇ ਇਲਾਕਾ ਵਾਸੀਆਂ ਵੱਲੋਂ ਅਸੀ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ ਧੰਨਵਾਦ ਕਰਦੇ ਹਾਂ। ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਪੰਜਾਬ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ-ਕੀਰਤਪੁਰ ਸਾਹਿਬ ਮਾਰਗ ਤੇ ਲੱਗੇ ਟੋਲ ਪਲਾਜ਼ਾ ਨੂੰ ਬੰਦ ਕਰਵਾਉਣ ਲਈ ਪਹੁੰਚੇ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸੇਸ਼ ਧੰਨਵਾਦ ਕਰਦੇ ਹੋਏ ਕੀਤਾ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਧਾਰਮਿਕ ਸਥਾਨਾ ਦੇ ਦਰਸ਼ਨ ਦੀਦਾਰ ਕਰਨ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਇਸ ਟੋਲ ਪਲਾਜਾ ਤੇ ਹਰ ਵਾਰ ਆਉਣ ਜਾਣ ਤੇ ਪੂਰੀ ਫੀਸ ਵਸੂਲੀ ਜਾਂਦੀ ਸੀ। ਇਸ ਟੋਲ ਪਲਾਜਾ ਦੇ ਬੰਦ ਹੋਣ ਨਾਲ ਰਾਹਗੀਰਾਂ ਤੋਂ ਰੋਜ਼ਾਨਾ ਵਸੂਲੇ ਜਾ ਰਹੇ ਲਗਭਗ 10.12 ਲੱਖ ਰੁਪਏ ਦੀ ਬੱਚਤ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਸੈਰ ਸਪਾਟਾ ਹੱਬ ਵੱਜੋਂ ਵਿਕਸਤ ਕਰਨ, ਵੱਡੇ ਪ੍ਰੋਜੈਕਟ ਜਲਦੀ ਮੁਕੰਮਲ ਕਰਨ ਅਤੇ ਫਿਲਮ ਸਿਟੀ ਬਣਾਉਣ ਦੇ ਫੈਸਲੇ ਨਾਲ ਇਸ ਇਲਾਕੇ ਵਿੱਚ ਵਪਾਰ ਕਾਰੋਬਾਰ ਹੋਰ ਪ੍ਰਫੁੱਲਿਤ ਹੋਵੇਗਾ, ਜਿਸ ਨਾਲ ਇਲਾਕੇ ਦੇ ਲੋਕਾਂ ਦੀ ਆਰਥਿਕਤਾ ਮਜਬੂਤ ਹੋਵੇਗੀ। ਉਨ੍ਹਾਂ ਨੇ ਇਸ ਲਈ ਪੰਜਾਬ ਦੇ ਮੁੱਖ ਮੰਤਰੀ ਦਾ ਵਿਸ਼ੇਸ ਧੰਨਵਾਦ ਕੀਤਾ ਹੈ