ਪਿੰਡ ਬਾਬਰਪੁਰ 'ਚ ਲਾਭਪਾਤਰੀਆਂ ਨੂੰ ਵੰਡੀ ਕਣਕ

ਮਲੌਦ, 15 ਮਾਰਚ (ਬੇਅੰਤ ਸਿੰਘ ਰੋੜੀਆਂ) : ਪਿੰਡ ਬਾਬਰਪੁਰ ਵਿਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕਰਮਜੀਤ ਸਿੰਘ ਬਾਬਰਪੁਰ ਨੇ ਪਿੰਡ ਦੇ ਪਤਵੰਤਿਆਂ ਨਾਲ ਪਿੰਡ ਦੇ ਹੋਣ ਵਾਲੇ ਵਿਕਾਸ ਕਾਰਜਾਂ ਸਬੰਧੀ ਮੀਟਿੰਗ ਕੀਤੀ 'ਤੇ ਕਾਰਡ ਧਾਰਕਾਂ ਨੂੰ ਆਟਾ-ਦਾਲ ਸਕੀਮ ਤਹਿਤ ਕਣਕ ਵੰਡੀ। ਇਸ ਮੌਕੇ ਕਰਮਜੀਤ ਸਿੰਘ ਬਾਬਰਪੁਰ ਨੇ ਕਿਹਾ ਕਿ ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੀ ਅਗਵਾਈ ਹੇਠ ਪਿੰਡ ਦੇ ਅਨੇਕਾਂ ਵਿਕਾਸ ਦੇ ਕੰਮਾਂ ਨੂੰ ਪੂਰਾ ਕੀਤਾ ਜਾ ਚੁੱਕਾ ਹੈ 'ਤੇ ਰਹਿੰਦੇ ਵਿਕਾਸ ਦੇ ਕੰਮ ਚੱਲ ਰਹੇ ਹਨ। ਇਸ ਮੌਕੇ ਡੀਪੂ ਹੋਲਡਰ ਜੰਗ ਸਿੰਘ, ਜਸਵਿੰਦਰ ਸਿੰਘ, ਗੁਰਜੀਤ ਸਿੰਘ, ਜੈਰਾਮ ਸਿੰਘ ਆਦਿ ਹਾਜ਼ਰ ਸਨ।ਜਵਾਨ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੱਥਾ ਟੇਕਦਾ ਹੋਇਆ