ਲੋਕ ਸਭਾ ਹਲਕਾ ਸ੍ਰੀ ਫਤਹਿਗੜ੍ਹ ਸਾਹਿਬ ਦੀ ਸੀਟ ਜਿੱਤ ਕੇ ਝੋਲੀ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ ਪਵਾਂਗੇ: ਬਿਕਰਮਜੀਤ ਸਿੰਘ ਖਾਲਸਾ

ਰਾਏਕੋਟ 17 ਨਵੰਬਰ (ਲਖਵਿੰਦਰ ਮੱਲ੍ਹੀ) : ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਲੋਕ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਲਗਾਏ ਗਏ ਇੰਚਾਰਜ ਸਰਦਾਰ ਬਿਕਰਮਜੀਤ ਸਿੰਘ ਖਾਲਸਾ ਵੱਲੋਂ ਅੱਜ ਸਥਾਨਕ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ (ਪਾਤਸ਼ਾਹੀ ਦਸਵੀਂ) ਵਿਖੇ ਨਤਮਸਤਕ ਹੋ ਕੇ ਰਾਏਕੋਟ ਹਲਕੇ ਵਿੱਚ ਆਪਣੀ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ, ਐਸਜੀਪੀਸੀ ਮੈਂਬਰ ਜਥੇਦਾਰ ਜਗਜੀਤ ਸਿੰਘ ਤਲਵੰਡੀ ਤੋਂ ਇਲਾਵਾ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਇਸ ਮੌਕੇ ਪੱਤਰਕਾਰਾਂ ਦਾ ਗੱਲਬਾਤ ਕਰਦੇ ਹੋਏ ਬਿਕਰਮਜੀਤ ਸਿੰਘ ਖਾਲਸਾ ਨੇ ਕਿਹਾ ਕਿ ਉਹ ਪਾਰਟੀ ਹਾਈ ਕਮਾਂਡ ਵੱਲੋਂ ਸੌਂਪੀ ਗਈ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਲਗਨ ਨਾਲ ਪੂਰਾ ਨਿਭਾਉਣਗੇ ਅਤੇ ਪਾਰਟੀ ਵਰਕਰਾਂ ਨੂੰ ਨਾਲ ਲੈ ਕੇ ਚੱਲਣਗੇ ਤਾਂ ਜੋ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਖਾਲਸਾ ਨੇ ਕਿਹਾ ਕਿ ਉਹ ਲੋਕ ਸਭਾ ਹਲਕਾ ਸ੍ਰੀ ਫਤਹਿਗੜ੍ਹ ਸਾਹਿਬ ਦੀ ਸੀਟ ਜਿੱਤ ਕੇ ਝੋਲੀ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ ਪਾਉਣਗੇ। ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਨੇ ਸਰਦਾਰ ਖਾਲਸਾ ਨੂੰ ਭਰੋਸਾ ਦਵਾਇਆ ਕਿ ਉਹ ਵਿਧਾਨ ਸਭਾ ਹਲਕਾ ਰਾਏਕੋਟ ਵਿੱਚ ਪਾਰਟੀ ਵਰਕਰਾਂ ਨੂੰ ਲਾਮਬੰਦ ਕਰਕੇ ਲੋਕ ਸਭਾ ਚੋਣਾਂ ਵਿਚ ਉਨ੍ਹਾਂ ਵੱਡੀ ਲੀਡ ਨਾਲ ਜਿੱਤ ਦਿਵਾਉਣ ਲਈ ਦਿਨ ਰਾਤ ਇੱਕ ਕਰਨਗੇ। ਅਖੀਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਜਗਜੀਤ ਸਿੰਘ ਤਲਵੰਡੀ ਨੇ ਪਾਰਟੀ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ੍ਰ ਖਾਲਸਾ ਵਿਧਾਨ ਸਭਾ ਹਲਕਾ ਰਾਏਕੋਟ ਵਿੱਚ ਪਾਰਟੀ ਵੱਲੋਂ ਪਹਿਲਾਂ ਵੀ ਸੇਵਾ ਕਰ ਚੁੱਕੇ ਹਨ, ਉਨ੍ਹਾਂ ਨੂੰ ਹਲਕੇ ਦੇ ਪਿੰਡਾਂ ਅਤੇ ਵਰਕਰਾਂ ਬਾਰੇ ਕਾਫੀ ਜਾਣਕਾਰੀ ਹੈ। ਇਸ ਮੌਕੇ ਜਥੇਦਾਰ ਤਲਵੰਡੀ ਨੇ ਪਾਰਟੀ ਵਰਕਰਾਂ ਨੂੰ ਇੱਕਜੁਟ ਹੋ ਕੇ ਬਿਕਰਮਜੀਤ ਸਿੰਘ ਖਾਲਸਾ ਦੇ ਮੋਢੇ ਨਾਲ ਮੋਢਾ ਜੋੜ ਕੇ ਚੱਲਣ ਦੀ ਅਪੀਲ ਕੀਤੀ ਤਾਂ ਜੋ ਲੋਕ ਸਭਾ ਚੋਣਾਂ ਵਿੱਚ ਵੱਡੀ ਲੀਡ ਨਾਲ ਜਿੱਤ ਦਰਜ ਕੀਤੀ ਜਾ ਸਕੇ। ਇਸ ਮੌਕੇ ਜੱਥੇਦਾਰ ਜਗਜੀਤ ਸਿੰਘ ਤਲਵੰਡੀ ਵੱਲੋਂ ਬਿਕਰਮਜੀਤ ਸਿੰਘ ਖਾਲਸਾ, ਬਲਵਿੰਦਰ ਸਿੰਘ ਸੰਧੂ ਦਾ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ, ਜਿਲ੍ਹਾ ਯੂਥ ਪ੍ਰਧਾਨ ਪ੍ਰਭਜੋਤ ਸਿੰਘ ਧਾਲੀਵਾਲ, ਸਾਬਕਾ ਚੇਅਰਮੈਨ ਅਮਰਜੀਤ ਸਿੰਘ ਸਹਿਬਾਜਪੁਰਾ, ਸਾਬਕਾ ਨਗਰ ਕੌਂਸਲ ਪ੍ਰਧਾਨ ਅਮਨਦੀਪ ਸਿੰਘ ਗਿੱਲ, ਹਰਚੰਦ ਸਿੰਘ ਬੜੂੰਦੀ, ਸਾਬਕਾ ਕੌਂਸਲਰ ਬੂਟਾ ਛਾਪਾ, ਰਾਜੂ ਰਾਏਕੋਟ, ਸਾਬਕਾ ਕੌਂਸਲਰ ਡਾ ਹਰਪਾਲ ਸਿੰਘ ਗਰੇਵਾਲ, ਜਗਦੇਵ ਸਿੰਘ ਤਾਜਪੁਰ, ਮਨਪ੍ਰੀਤ ਸਿੰਘ ਗਰੇਵਾਲ, ਸਾਬਕਾ ਸਰਪੰਚ ਕੁਲਵਿੰਦਰ ਸਿੰਘ, ਮਨਪ੍ਰੀਤ ਸਿੰਘ ਨੱਥੋਵਾਲ, ਗਗਨਦੀਪ ਸਿੰਘ, ਮੇਜਰ ਸਿੰਘ, ਹਰਜੀਤ ਸਿੰਘ, ਨਿਰਮਲ ਸਿੰਘ ਹਲਵਾਰਾ, ਡਾ ਅਸ਼ੋਕ ਕੁਮਾਰ, ਸੁਖਵਿੰਦਰ ਸਿੰਘ ਬਰਮੀਂ, ਜੱਥੇਦਾਰ ਪ੍ਰੇਮ ਸਿੰਘ, ਸਾਬਕਾ ਸਰਪੰਚ ਬਲੌਰ ਸਿੰਘ, ਚੇਤਨ ਸਿੰਘ, ਬਹਾਦਰ ਸਿੰਘ, ਬਾਬਾ ਬੰਤ ਸਿੰਘ, ਚਰਨਜੀਤ ਸਿੰਘ ਮੱਲ੍ਹੀ, ਵੇਦ ਪ੍ਰਕਾਸ਼ ਰਾਵਲ, ਮਨਜੀਤ ਸਿੰਘ, ਲਾਲ ਸਿੰਘ, ਕੁਲਦੀਪ ਸਿੰਘ ਰੰਧਾਵਾ, ਕਮਲਜੀਤ ਸਿੰਘ ਬਰਮੀਂ, ਸਿੰਕਦਰ ਧਾਲੀਵਾਲ, ਪਵਨ ਧਾਲੀਵਾਲ, ਹੈਪੀ ਬੱਸੀਆਂ, ਪਰਮਜੀਤ ਕੁਮਾਰ ਸਿਵੀਆ, ਜੁਗਰਾਜ ਸਿੰਘ ਭੈਣੀ ਦਰੇੜਾ, ਪਰਦੀਪ ਸਿੰਘ ਜੰਡ, ਹਰਜਿੰਦਰ ਸਿੰਘ, ਗੁਰਜੀਤ ਸਿੰਘ ਜੰਡ, ਅੰਮ੍ਰਿਤਪਾਲ ਸਿੰਘ ਹੈਪੀ, ਮਨਪ੍ਰੀਤ ਸਿੰਘ ਗਰੇਵਾਲ, ਗੁਰਮੀਤ ਸਿੰਘ, ਦਰਬਾਰਾ ਸਿੰਘ, ਲਖਵੀਰ ਸਿੰਘ, ਜਗਪਾਲ ਸਿੰਘ, ਸੰਜੀਵ ਕੁਮਾਰ ਬੌਬਾ, ਪਵਨਜੀਤ ਸਿੰਘ, ਬੂਟਾ ਸਿੰਘ ਤਾਜਪੁਰ, ਬਚਿੱਤਰ ਸਿੰਘ ਆਂਡਲੂ, ਬਿੱਟੂ ਤਲਵੰਡੀ ਆਦਿ ਹਾਜ਼ਰ ਸਨ।