ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ 17 ਅਕਤੂਬਰ ਤੋਂ ਸ਼ੁਰੂ

ਫਾਜ਼ਿਲਕਾ 15 ਸਤੰਬਰ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ  ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਯੋਗਤਾ ਮਿਤੀ 01.01.2024 ਦੇ ਆਧਾਰ ਤੇ ਫੋਟੋ ਵੋਟਰ ਸੂਚੀਆਂ ਦੀ ਸੁਧਾਈ ਕਰਨ ਦਾ ਕੰਮ ਸ਼ੁਰੂ ਹੋ ਰਿਹਾ ਹੈ। ਇਹ ਕੰਮ ਮਿਤੀ 17.10.2023 ਤੋਂ 30.11.2023 ਦੌਰਾਨ ਕੀਤਾ ਜਾਣਾ ਹੈ। ਇਸ ਸਮੇਂ ਦੌਰਾਨ ਕੋਈ ਵੀ ਯੋਗ ਵਿਅਕਤੀ ਜਿਸ ਦੀ ਉਮਰ 01.01.2024 ਨੂੰ 18 ਸਾਲ ਪੂਰੀ ਹੋ ਜਾਂਦੀ ਹੈ ਅਤੇ ਉਸ ਦਾ ਨਾਮ ਭਾਰਤ ਦੇਸ਼ ਦੇ ਕਿਸੇ ਵੀ ਚੌਣ ਹਲਕੇ ਦੀ ਵੋਟਰ ਸੂਚੀ ਵਿਚ ਸ਼ਾਮਿਲ ਨਹੀਂ ਹੈ ਤਾਂ ਉਹ ਆਪਣਾ ਨਾਮ ਵੋਟਰ ਸੂਚੀ ਵਿਚ ਸ਼ਾਮਿਲ ਕਰਾਉਣ ਲਈ ਫਾਰਮ ਨੰ. 6 ਭਰ ਕੇ ਬਤੌਰ ਵੋਟਰ ਰਜਿਸਟਰ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਕਿਸੇ ਵੋਟਰ ਵੱਲੋਂ ਵੋਟ ਕਟਵਾਉਣ ਲਈ ਫਾਰਮ ਨੰ. 7 ਅਤੇ ਕੋਈ ਦਰੁਸਤੀ ਲਈ ਫਾਰਮ ਨੰ. 8 ਭਰਿਆ ਜਾ ਸਕਦਾ ਹੈ। ਇਹ ਸਾਰੇ ਫਾਰਮ ਸਬੰਧਤ ਬੀ.ਐੱਲ.ਓ. ਰਾਹੀ ਜਾਂ ਆਨਲਾਇਨ https://voters.eci.gov.in/ ਪੋਰਟਲ ਤੇ ਅਪਲਾਈ ਕੀਤੇ ਜਾ ਸਕਦੇ ਹਨ। ਜਿਲ੍ਹਾ ਫਾਜਿਲਕਾ ਦੇ ਚਾਰੋ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਨਿਯੁਕਤ ਬੂਥ ਲੈਵਲ ਅਫਸਰਾਂ ਵੱਲੋਂ ਮਿਤੀ 21.10.2023 ਦਿਨ ਸ਼ਨੀਵਾਰ, 22.10.2023 ਦਿਨ ਐਤਵਾਰ, 18.11.2023 ਦਿਨ ਸ਼ਨੀਵਾਰ ਅਤੇ 19.11.2023 ਦਿਨ ਐਤਵਾਰ ਨੂੰ ਕੁੱਲ ਚਾਰ ਦਿਨ ਆਪਣੇ ਆਪਣੇ ਨਿਰਧਾਰਤ ਪੋਲਿੰਗ ਸਟੇਸ਼ਨਾਂ ਤੇ ਸਪੈਸ਼ਲ ਕੈਂਪ ਵੀ ਲਗਾਏ ਜਾਣੇ ਹਨ।
ਉਨ੍ਹਾਂ ਇਸ ਸਬੰਧੀ ਆਮ ਜਨਤਾ/ਵੋਟਰਾਂ ਨੂੰ ਵਿਸ਼ੇਸ਼ ਤੌਰ ਤੇ ਅਪੀਲ ਕੀਤੀ ਜਾਂਦੀ ਹੈ ਕਿ ਉਹ ਭਾਰਤ ਚੋਣ ਕਮਿਸ਼ਨ ਵੱਲੋਂ ਸ਼ੁਰੂ ਕੀਤੀ ਗਈ ਇਸ ਵਿਸ਼ੇਸ਼ ਮੁਹਿੰਮ ਦਾ ਫਾਇਦਾ ਉਠਾਉਣ ਅਤੇ ਵੋਟਰ ਸੂਚੀ ਵਿੱਚ ਆਪਣਾ ਨਾਮ ਸ਼ਾਮਲ ਕਰਵਾਉਣ/ਕਟਵਾਉਣ ਜਾਂ ਕਿਸੇ ਤਰ੍ਹਾਂ ਦੀ ਸੋਧ ਕਰਨ ਲਈ ਉਕਤ ਅਨੁਸਾਰ ਸਬੰਧਤ ਫਾਰਮ ਭਰ ਕੇ ਜਰੂਰ ਜਮ੍ਹਾਂ ਕਰਵਾਉਣ, ਤਾਂਜੋ ਕੋਈ ਵੀ ਯੋਗ ਵਿਅਕਤੀ ਆਪਣੀ ਵੋਟ ਦੇ ਹੱਕ ਤੋਂ ਵਾਂਝਾ ਨਾ ਰਹਿ ਜਾਵੇ।