ਵਿਸ਼ਵ ਤੰਬਾਕੂ ਵਿਰੋਧੀ ਦਿਵਸ ਨੂੰ ਸਮਰਪਿਤ 16 ਤੋਂ 31 ਮਈ ਤੱਕ ਮਨਾਇਆ ਗਿਆ ਪੰਦਰਵਾੜਾ : ਸਿਵਲ ਸਰਜਨ 

  • ਤੰਬਾਕੂ ਵਿਰੋਧੀ ਮੁਹਿੰਮ ਚਲਾ ਕੇ ਉਲੰਘਣਾ ਕਰਨ ਵਾਲੇ 1506 
  • ਵਿਅਕਤੀਆਂ ਨੂੰ ਕੀਤਾ ਜੁਰਮਾਨਾ 

ਬਰਨਾਲਾ, 1 ਜੂਨ : ਸਿਹਤ ਵਿਭਾਗ ਬਰਨਾਲਾ ਵੱਲੋਂ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜ਼ਿਲ੍ਹਾ ਬਰਨਾਲਾ ਵਿੱਚ ਵਿਸ਼ਵ ਤੰਬਾਕੂ ਮੁਕਤ ਦਿਵਸ ਨੂੰ ਸਮਰਪਿਤ 16 ਤੋਂ  31 ਮਈ ਤੱਕ ਪੰਦਰਵਾੜੇ ਅਧੀਨ ਵੱਖ-ਵੱਖ ਗਤੀਵਿਧੀਆਂ ਕਰਕੇ ਵਿਸੇਸ ਮੁਹਿੰਮ ਚਲਾਈ ਗਈ। ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਇਸ ਸਾਲ ਇਹ ਦਿਵਸ “ਸਾਨੂੰ ਭੋਜਨ ਦੀ ਲੋੜ ਹੈ, ਤੰਬਾਕੂ ਦੀ ਨਹੀਂ“ ਵਿਸ਼ੇ ਅਧੀਨ ਮਨਾਇਆ ਗਿਆ। ਵਿਸ਼ੇਸ਼ ਮੁਹਿੰਮ ਦੌਰਾਨ ਉਲੰਘਣਾ ਕਰਨ ਵਾਲੇ 1506 ਵਿਅਕਤੀਆਂ ਨੂੰ 15690 ਰੁਪਏ ਜੁਰਮਾਨਾ ਕੀਤਾ ਗਿਆ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਸਿਹਤ ਵਿਭਾਗ ਬਰਨਾਲਾ ਵੱਲੋਂ 4640 ਚਲਾਨ ਕਰਕੇ 49250 ਰੁਪਏ ਜੁਰਮਾਨਾ ਕੀਤਾ ਗਿਆ ਸੀ, ਜਿਸ ਨਾਲ ਸੂਬੇ ਭਰ ‘ਚੋਂ ਸਿਹਤ ਵਿਭਾਗ ਬਰਨਾਲਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਸੀ। ਜ਼ਿਲ੍ਹਾ ਐਪੀਡਿਮਾਲੋਜਿਸਟ ਡਾ. ਨੇਹਾ ਕਲੇਰ , ਡਾ. ਮੁਨੀਸ਼ ਕੁਮਾਰ, ਸੁਰਿੰਦਰ ਸਿੰਘ ਤੇ ਗੁਰਮੇਲ ਸਿੰਘ ਢਿੱਲੋਂ ਹੈਲਥ ਇੰਸਪੈਕਟਰ ਨੇ ਦੱਸਿਆ ਕਿ ਤੰਬਾਕੂ ਕੰਟਰੋਲ ਐਕਟ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਸਕੂਲ, ਕਾਲਜ , ਸਿਹਤ ਸੰਸਥਾਵਾਂ ਅਤੇ ਗਰੁੱਪ ਮੀਟਿੰਗਾਂ ਕਰਕੇ ਜਾਗਰੂਕ ਕੀਤਾ ਗਿਆ। ਤੰਬਾਕੂ ਪਦਾਰਥਾਂ ਦੇ ਸੇਵਨ ਬਹੁਤ ਹੀ ਖਤਰਨਾਕ ਹੈ, ਇਸ ਨਾਲ ਕੈਂਸਰ, ਟੀਬੀ, ਸਾਹ ਦੀਆਂ ਬਿਮਾਰੀਆਂ ਤੇ ਹੋਰ ਬਹੁਤ ਸਾਰੀਆਂ ਮਾਰੂ ਬਿਮਾਰੀਆਂ ਲੱਗ ਜਾਂਦੀਆਂ ਹਨ। ਇਸ ਮੌਕੇ ਤੰਬਾਕੂ ਕੰਟਰੋਲ ਕੰਟਰੋਲ ਐਕਟ 2003 ਅਤੇ ਫੂਡ ਸੇਫਟੀ ਐਂਡ ਸਟੈਂਡਰਡ ਐਕਟ 2006 ਬਾਰੇ ਜਾਣਕਾਰੀ ਦਿੱਤੀ ਗਈ।ਇਸ ਮੌਕੇ ਜ਼ਿਲ੍ਹਾ ਡੈਂਟਲ ਹੈਲਥ ਅਫਸਰ ਡਾ. ਵੰਦਨਾ ਭਾਂਵਰੀ ਨੇ ਦੱਸਿਆ ਕਿ ਤੰਬਾਕੂ ਦਾ ਸੇਵਨ ਕਰਨ ਨਾਲ ਦੰਦਾਂ ਦੀਆਂ ਬਹੁਤ ਸਾਰੀਆਂ ਬਿਮਾਰੀਆਂ ਲੱਗ ਜਾਂਦੀਆਂ ਹਨ। ਇਸ ਸਮੇਂ ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸਰ ਕੁਲਦੀਪ ਸਿੰਘ ਮਾਨ ਅਤੇ ਹਰਜੀਤ ਸਿੰਘ ਜ਼ਿਲ੍ਹਾ ਬੀ ਸੀ ਸੀ ਕੋਆਰਡੀਨੇਟਰ  ਤੰਬਾਕੂ ਕੰਟਰੋਲ ਐਕਟ ਬਾਰੇ ਜਾਣਕਾਰੀ ਦਿੱਤੀ ਗਈ।