ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ "ਵਿਸ਼ਵ ਮਾਨਸਿਕ ਸਿਹਤ ਦਿਵਸ ਮਨਾਇਆ ਗਿਆ

ਫ਼ਤਹਿਗੜ੍ਹ ਸਾਹਿਬ, 11 ਅਕਤੂਬਰ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਿਵਲ ਹਸਪਤਾਲ ਵਿਖੇ " ਵਿਸ਼ਵ ਮਾਨਸਿਕ ਸਿਹਤ ਦਿਵਸ" ਮਨਾਇਆ ਗਿਆ। ਜਿਸ ਵਿੱਚ ਮਨੋਰੋਗਾਂ ਦੇ ਮਾਹਰ ਡਾਕਟਰਾਂ ਨੇ ਇਸ ਤੇਜੀ ਦੇ ਯੁੱਗ ਵਿੱਚ ਵੱਧ ਰਹੇ ਤਣਾਓ ਤੇ ਇਸ ਦੇ ਲੱਛਣਾਂ ਅਤੇ ਇਸ ਦੀ ਰੋਕਥਾਮ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਸ਼੍ਰੀਮਤੀ ਮਨਪ੍ਰੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਡਵੋਕੇਟ ਜੇ.ਐਸ. ਸਿੱਧੂ ਨੇ ਮਨੋਰੋਗਾਂ ਤੋਂ ਪੀੜ੍ਹਤ ਵਿਅਕਤੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਗਰੂਕ ਕੀਤਾ। ਇਸ ਮੌਕੇ ਮਾਨਸਿਕ ਰੋਗਾਂ ਦੇ ਮਾਹਰ ਸਿਵਲ ਸਰਜਨ ਡਾ: ਦਵਿੰਦਰਜੀਤ ਕੌਰ, ਡਾ: ਸਨਪ੍ਰੀਤ ਕੌਰ, ਸੀਨੀਅਰ ਮੈਡੀਕਲ ਅਫਸਰ ਡਾ: ਬਲਕਾਰ ਸਿੰਘ ਨੇ ਮਾਨਸਿਕ ਰੋਗਾਂ ਸਬੰਧੀ ਅਤੇ ਇਸ ਦੀ ਰੋਕਥਾਮ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਇਸ ਮੌਕੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਂਫਲੇਟ ਵੀ ਵੰਡੇ ਗਏ।