ਉਪ ਮੰਡਲ ਪਾਤੜਾਂ ਵੱਲੋਂ ਵਿਸ਼ਵ ਜਲ ਦਿਵਸ ਮਨਾਇਆ ਗਿਆ।

ਪਾਤੜਾਂ, 24 ਮਾਰਚ (ਯਸ਼ਨਪ੍ਰੀਤ ਸਿੰਘ ਢਿੱਲੋਂ) : ਵਿਸ਼ਵ ਜਲ ਦਿਵਸ ਨੂੰ ਸਮਰਪਿਤ ਜਲ ਸਪਲਾਈ ਤੇ ਸੈਨੀਟੇਸ਼ਨ ਦੇ ਉਪ ਮੰਡਲ ਪਾਤੜਾਂ ਵੱਲੋਂ ਬੀਡੀਪੀਓ ਦਫਤਰ ਵਿਖੇ ਕਰਵਾਏ ਇਸ ਸਮਾਗਮ ‘ਚ ਵੱਖ ਵੱਖ ਪਿੰਡਾਂ ਦੇ ਸਰਪੰਚਾਂ-ਪੰਚਾਂ, ਆਂਗਣਵਾੜੀ ਵਰਕਰ, ਆਸ਼ਾ ਵਰਕਰ ਅਤੇ ਵੱਖ- ਵੱਖ  ਵਿਭਾਗਾਂ ਦੇ ਕਰਮਚਾਰੀਆਂ ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਕਰਵਾਏ ਜਾ ਰਹੇ ਕੰਮਾਂ ਬਾਰੇ ਜਾਗਰੂਕ ਕਰਵਾਇਆ ਗਿਆ। ਇਸ ਮੌਕੇ ਪਾਣੀ ਦੀ ਸਾਂਭ ਸੰਭਾਲ ਅਤੇ ਪਾਣੀ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ, ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ - ਵੱਖ ਸਕੀਮਾਂ ਅਤੇ ਚੱਲ ਰਹੇ ਪ੍ਰੋਜੈਕਟਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ Mgram App ਬਾਰੇ ਵੀ ਜਾਣਕਾਰੀ ਦਿੱਤੀ ਗਈ। ਉਪ ਮੰਡਲ ਪਾਤੜਾ ਦੇ ਸ਼ੋਸ਼ਲ ਸਟਾਫ਼ ਵੱਲੋਂ ਸੀ.ਡੀ.ਐੱਸ ਅਕਾਸ਼ਦੀਪ ਕੌਰ ਅਤੇ ਬੀ.ਆਰ.ਸੀ ਬਲਵਿੰਦਰ ਸਿੰਘ ਹਾਜ਼ਰ ਸਨ।