ਵਿਸ਼ਵ ਜ਼ੂਨੋਸਿਸ ਦਿਵਸ ਮਨਾਇਆ, ਜਾਨਵਰਾਂ ਤੋਂ ਮਨੁੱਖਾਂ ਵਿਚ ਫੈਲਣ ਵਾਲੀਆਂ ਬਿਮਾਰੀਆਂ ਬਾਰੇ ਕੀਤਾ ਜਾਗਰੂਕ

ਫਾਜਿਲਕਾ 6 ਜੁਲਾਈ : ਜਾਨਵਰਾਂ ਤੋਂ ਮਨੁੱਖਾਂ ਵਿਚ ਫੈਲਣ ਵਾਲੀਆਂ ਬਿਮਾਰੀਆਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸਿਹਤ ਵਿਭਾਗ ਪੰਜਾਬ ਦੇ ਹੁਕਮਾਂ ਅਤੇ ਸਿਵਲ ਸਰਜਨ ਫਾਜ਼ਿਲਕਾ ਡਾ ਸਤੀਸ਼ ਗੋਇਲ ਅਤੇ  ਡਾ ਨਵੀਨ ਮਿੱਤਲ ਦੇ ਅਗੁਵਾਈ ਹੇਠ ਸੀਤੋ ਗੁਨੋ ਹਸਪਤਾਲ ਵਿੱਖੇ ਵਿਸ਼ਵ ਜ਼ੂਨੋਸਿਸ ਦਿਵਸ ਮਨਾਇਆ ਗਿਆ ਅਤੇ ਜਾਗਰੂਕਤਾ ਸੈਮੀਨਾਰ ਕੀਤਾ ਗਿਆ। ਜਾਗਰੂਕਤਾ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਡਾ ਨਵੀਨ ਮਿੱਤਲ ਨੇ ਦੱਸਿਆ ਕਿ  ਜ਼ੂਨੋਟਿਕ ਬਿਮਾਰੀਆਂ ਜਾਨਵਰਾਂ ਵਿਚ ਪੈਦਾ ਹੁੰਦੀਆਂ ਹਨ ਅਤੇ ਮਨੁੱਖਾਂ ਵਿੱਚ ਫੈਲ ਜਾਂਦੀਆਂ ਹਨ। ਲਾਗ ਵਾਲੇ ਜਾਨਵਰ ਦੇ ਕੱਟਣ ਨਾਲ ਜਾਂ ਲਾਗ ਵਾਲੇ ਜਾਨਵਰ ਦੇ ਸਰੀਰਕ ਤਰਲ ਪਦਾਰਥਾਂ ਦੇ ਸੰਪਰਕ ਵਿਚ ਆਉਣ ਨਾਲ ਬਿਮਾਰੀ ਫੈਲਦੀ ਹੈ। ਜਾਨਵਰਾਂ ਤੋਂ ਵਾਇਰਸ, ਬੈਕਟੀਰੀਆਂ, ਫੰਜਾਈ, ਪ੍ਰਰਾਈਓਨ ਜਾਂ ਪਰਜੀਵੀਆਂ ਰਾਹੀਂ ਬਿਮਾਰੀਆਂ ਮਨੁੱਖੀ ਸਰੀਰ ਅੰਦਰ ਪ੍ਰਵੇਸ਼ ਕਰ ਜਾਂਦੀਆਂ ਹਨ। ਬਲਾਕ ਮਾਸ ਮੀਡੀਆ ਇੰਚਾਰਜ ਸੁਨੀਲ ਟੰਡਨ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਹਲਕਾਅ, ਇੰਫਲੂਐਂਜਾਂ, ਬਰੂਸੀਲੋਸਿਸ, ਪਲੇਗ, ਤਪਦਿਕ, ਧਦਰ ਰੋਗ, ਸਵਾਈਨ ਫਲੂ, ਬਰਡ ਫਲੂ, ਇਬੋਲਾ, ਡਿਪਥੀਰਿਆ, ਫੀਤਾ ਕਿਰਮ, ਡੇਂਗੂ, ਚਿਕਨਗੁਨੀਆਂ, ਜਾਪਾਨੀ ਇਨਸੇਫਲਾਈਟਿਸ, ਰਿਕੇਟਸੀਓਸਿਸ ਆਦਿ ਜੂਨੋਟਿਕ ਬਿਮਾਰੀਆਂ ਹਨ ਅਤੇ ਮਨੁੱਖੀ ਸਿਹਤ ਲਈ ਇਕ ਗੰਭੀਰ ਖਤਰਾ ਹਨ। ਇਨ੍ਹਾਂ ਤੋਂ ਬਚਾਅ ਲਈ ਜ਼ਰੂਰੀ ਹੈ ਕਿ ਆਪਣੇ ਸੰਪਰਕ ਵਿਚ ਆਉਣ ਵਾਲੇ ਪਸ਼ੂਆਂ ਜਾਂ ਜਾਨਵਰਾਂ ਦੀ ਸਿਹਤ ਦਾ ਧਿਆਨ ਰੱਖਣਾ ਚਾਹੀਦਾ ਹੈ। ਇਸਦੇ ਲਈ ਪਾਲਤੂ ਜਾਨਵਰਾਂ ਦਾ ਸਹੀ ਸਮੇਂ ਤੇ ਪਸ਼ੂ ਚਕਿਤਸਕ ਕੋਲੋਂ ਨਿਰੀਖਣ ਕਰਵਾ ਕੇ ਟੀਕਾਕਰਨ ਕਰਵਾਉਣਾ ਚਾਹੀਦਾ ਹੈ। ਜਾਨਵਰਾਂ ਦੇ ਮਲ ਮੂਤਰ ਅਤੇ ਜੇਰ ਆਦਿ ਦਾ ਸਹੀ ਤਰੀਕੇ ਨਾਲ ਨਿਪਟਾਰਾ ਕਰਨਾ ਚਾਹੀਦਾ ਹੈ। ਰੋਗੀ ਪਸ਼ੂਆਂ ਨੂੰ ਸਿਹਤਮੰਦ ਪਸ਼ੂਆਂ ਤੋਂ ਵੱਖਰਾ ਰੱਖਿਆ ਜਾਵੇ। ਘਰਾਂ ਵਿਚ ਆਉਣ ਵਾਲੇ ਜਾਨਵਰ ਜਿਵੇਂ ਚੂਹੇ, ਛਿਪਕਲੀਆਂ, ਡੱਡੂ ਆਦਿ ਦੀ ਰੋਕਥਾਮ ਲਈ ਪੁਖਤਾ ਪ੍ਰਬੰਧ ਕੀਤੇ ਜਾਣ। ਪਸ਼ੂਆਂ ਤੋਂ ਪ੍ਰਰਾਪਤ ਹੋਣ ਵਾਲੇ ਖਾਦ ਪਦਾਰਥ ਜਿਵੇਂ ਦੁੱਧ, ਅੰਡਾ, ਮੀਟ ਆਦਿ ਨੂੰ ਚੰਗੀ ਤਰਾਂ ਪਕਾ ਕੇ ਇਸਤੇਮਾਲ ਕਰਨਾ ਚਾਹੀਦਾ ਹੈ। ਇਸ ਮੌਕੇ ਡਾਕਟਰ ਸਾਹਿਲ,ਲਵਪ੍ਰੀਤ,ਸੰਦੀਪ ਸਿੰਘ,ਰਾਜ ਕੁਮਾਰ ਹੈਲਥ ਵਰਕਰ ਅਤੇ ਫਾਰਮਾਸਿਸਟ ਜਸਪਾਲ ਕੌਰ ਮੌਜੂਦ ਸਨ।