ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ, ਦੋ ਗੰਭੀਰ ਜਖ਼ਮੀ

ਅਹਿਮਦਗੜ੍ਹ, 04 ਅਪ੍ਰੈਲ : ਨੇੜਲੇ ਪਿੰਡ ਛਪਾਰ ਦੇ ਇੱਕ ਨੌਜਵਾਨ ਦੀ ਇੱਕ ਸੜਕ ਹਾਦਸੇ ਵਿੱਚ ਮੌਤ ਅਤੇ ਦੋ ਦੇ ਜਖ਼ਮੀ ਹੋਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਸੀਨੀਅਰ ਸੈਕੰਡਰੀ ਸਕੂਲ ਛਪਾਰ ਦੇ ਬਾਰਵੀਂ ਜਮਾਤ ਦਾ ਨੌਜਵਾਨ ਆਪਣੇ ਦੋ ਸਾਥੀਆਂ ਨਾਲ ਗੁਰਦੁਆਰਾ ਰਾੜਾ ਸਾਹਿਬ ਵਿਖੇ ਮੱਥਾ ਟੇਕਣ ਲਈ ਜਾ ਰਿਹਾ ਸੀ ਕਿ ਉਸਦਾ ਮੋਟਰਸਾਈਕਲ ਇੱਕ ਦਰੱਖਤ ਨਾਲ ਟਕਰਾ ਗਿਆ ਜਿਸ ਕਾਰਨ ਉਸਦੀ ਮੌਤ ਹੋ ਗਈ ਜਦੋਂ ਕਿ ਉਸਦੇ ਦੋਵੇਂ ਸਾਥੀ ਗੰਭੀਰ ਰੂਪ ਜਖ਼ਮੀ ਹੋ ਗਏ। ਮ੍ਰਿਤਕ ਦੀ ਪਹਿਚਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਜਿੰਨ੍ਹਾਂ ਨੂੰ ਰਾਹਗੀਂਰਾਂ ਵੱਲੋਂ ਇਲਾਜ ਲਈ ਹਸਪਤਾਲ ‘ਚ ਲਿਜਾਇਆ ਗਿਆ। ਇਲਾਜ ਦੌਰਾਨ ਗੁਰਪ੍ਰੀਤ ਦੀ ਮੌਤ ਹੋ ਗਈ, ਜਦੋਂ ਇੱਕ ਨੌਜਵਾਨ ਜਿਸ ਦਾ ਨਾਮ ਅਮਨਦੀਪ ਸਿੰਘ ਤੇ ਦੂਸਰਾ ਨੌਜਵਾਨ ਜਿਸਦਾ ਨਾਮ ਪਤਾ ਨਹੀਂ ਲੱਗ ਸਕਿਆ ਹੋਸ਼ ਵਿੱਚ ਨਹੀਂ ਆਏ। ਸਕੂਲ ਅਧਿਆਪਕਾਂ ਅਨੁਸਾਰ ਮ੍ਰਿਤਕ ਗੁਰਪ੍ਰੀਤ ਸਿੰਘ ਪੜ੍ਹਾਈ ਵਿੱਚ ਬਹੁਤ ਹੀ ਹੁਸ਼ਿਆਰ ਸੀ ਤੇ ਹਮੇਸ਼ਾਂ ਚੰਗੇ ਅੰਕ ਲੈ ਕੇ ਪਾਸ ਹੁੰਦਾ ਸੀ।